Meeting between police and farmers ends : ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਦੋ ਮਹੀਨੇ ਹੋ ਗਏ ਹਨ, ਪਰ ਇਹ ਲੜਾਈ ਠੰਡੇ ਮੌਸਮ ਵਿੱਚ ਵੀ ਜਾਰੀ ਹੈ। ਬੀਤੇ ਦਿਨ ਪਹਿਲੀ ਵਾਰ ਸਰਕਾਰ ਨੇ ਤਿੰਨੋਂ ਕਾਨੂੰਨਾਂ ‘ਤੇ ਕੁੱਝ ਸਮੇਂ ਲਈ ਰੋਕ ਲਗਾਉਣ ਦੀ ਗੱਲ ਕੀਤੀ ਸੀ, ਜਿਸ ‘ਤੇ ਅੱਜ ਕਿਸਾਨ ਜੱਥੇਬੰਦੀਆਂ ਆਪਿਸ ਵਿੱਚ ਫੈਸਲਾ ਲੈਣਗੀਆਂ। ਇਸ ਤੋਂ ਇਲਾਵਾ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵੀ ਵੀਰਵਾਰ ਨੂੰ ਕਿਸਾਨ ਜੱਥੇਬੰਦੀਆਂ ਨਾਲ ਵਿਚਾਰ ਵਟਾਂਦਰੇ ਕਰ ਸਕਦੀ ਹੈ।
ਗਣਤੰਤਰ ਦਿਵਸ ਦੀ ਟਰੈਕਟਰ ਰੈਲੀ ਨੂੰ ਲੈ ਕੇ ਦਿੱਲੀ ਪੁਲਿਸ ਅਤੇ ਕਿਸਾਨਾਂ ਦਰਮਿਆਨ ਅੱਜ ਦੀ ਮੁਲਾਕਾਤ ਖਤਮ ਹੋ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ, ਜਦਕਿ ਕਿਸਾਨ ਦਿੱਲੀ ਵਿੱਚ ਰੈਲੀ ਕੱਢਣਾ ਚਾਹੁੰਦੇ ਹਨ। ਪੁਲਿਸ ਨੇ ਕੇਐਮਪੀ ਐਕਸਪ੍ਰੈਸਵੇਅ ‘ਤੇ ਇੱਕ ਛੋਟੀ ਜਿਹੀ ਰੈਲੀ ਕੱਢਣ ਦਾ ਵਿਕਲਪ ਕਿਸਾਨਾਂ ਨੂੰ ਦਿੱਤਾ ਸੀ, ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਯੋਗਿੰਦਰ ਯਾਦਵ ਨੇ ਕਿਹਾ ਕਿ ਪੁਲਿਸ ਦਿੱਲੀ ‘ਚ ਪਰੇਡ ਲਈ ਇਜਾਜ਼ਤ ਨਹੀਂ ਦੇ ਰਹੀ ਹੈ, ਪਰ ਅਸੀਂ ਪੁਲਿਸ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਪਰੇਡ ਦਿੱਲੀ ‘ਚ ਹੀ ਕੱਢੀ ਜਾਵੇਗੀ।
ਇਹ ਵੀ ਦੇਖੋ : ਸੁਪਰੀਮ ਕੋਰਟ ਵੀ ਨਹੀਂ ਕਰਦਾ ਕਿਸਾਨੀ ਹੱਕਾਂ ਦੀ ਗੱਲ ਤੇ ਸਰਕਾਰ ਤੋਂ ਵੀ ਕੋਈ ਉਮੀਦ ਨਹੀਂ- ਕਿਸਾਨ ਆਗੂ