Simran Singh Sandhu Royal Australian Air Force : ਰੋਜ਼ੀ ਰੋਟੀ ਖਾਤਿਰ ਵਿਦੇਸ਼ਾ ਜਾ ਵੱਸੇ ਪੰਜਾਬੀਆਂ ਦੀ ਦੂਜੀ ਪੀੜ੍ਹੀ ਹਰ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰ ਰਹੀ ਹੈ। ਹਰ ਖੇਤਰ ਦੇ ਵਿੱਚ ਪੰਜਾਬੀਆਂ ਨੇ ਆਪਣਾ ਨਾਮ ਚਮਕਾਇਆ ਹੈ, ਭਾਵੇਂ ਭਾਰਤ ਹੋਵੇ ਜਾ ਭਾਰਤ ਤੋਂ ਬਾਹਰ ਦੀ ਗੱਲ ਹੋਵੇ। ਜੇਕਰ ਦੁਨੀਆ ਦੇ ਅਮਰੀਕਾ, ਕੈਨੇਡਾ, ਇੰਗਲੈਂਡ ਜਾ ਨਿਊਜ਼ੀਲੈਂਡ ਆਦਿ ਵਰਗੇ ਵੱਡੇ ਦੇਸ਼ਾ ਦੀ ਗੱਲ ਕੀਤੀ ਜਾਵੇ ਤਾਂ ਹਰ ਦੇਸ਼ ਵਿੱਚ ਪੰਜਾਬੀ ਪ੍ਰਮੁੱਖ ਅਹੁਦਿਆਂ ‘ਤੇ ਹਨ। ਜਿਨ੍ਹਾਂ ਦੀ ਪੂਰੀ ਦੁਨੀਆ ਦੇ ਵਿੱਚ ਚਰਚਾ ਕੀਤੀ ਜਾਂਦੀ ਹੈ। ਹੁਣ ਇਸੇ ਤਰਾਂ ਪੰਜਾਬੀਆਂ ਦਾ ਮਾਣ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਿਤ ਸਿਮਰਨ ਸਿੰਘ ਸੰਧੂ ਨੇ ਵਧਾਇਆ ਹੈ। ਸਿਮਰਨ ਸਿੰਘ ਸੰਧੂ ਰਾਇਲ ਆਸਟ੍ਰੇਲੀਅਨ ਹਵਾਈ ਫ਼ੌਜ ਵਿੱਚ ਬਤੌਰ ਮਿਸ਼ਨ ਅਧਿਕਾਰੀ ਨਿਯੁਕਤ ਹੋਇਆ ਹੈ।
ਸਿਮਰਨ ਸਿੰਘ ਸੰਧੂ ਦੇ ਪਿਤਾ ਹਰਪਾਲ ਸਿੰਘ ਸੰਧੂ ਅਤੇ ਮਾਤਾ ਰਣਜੀਤ ਕੌਰ ਸੰਧੂ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਸਾਲ 2008 ਵਿੱਚ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿੱਚ ਪਰਿਵਾਰ ਸਮੇਤ ਆਏ ਸਨ। ਸਿਮਰਨ ਸੰਧੂ ਨੇ ਪਰਥ ਵਿੱਚ ਪੜ੍ਹਾਈ ਕੀਤੀ ਤੇ ਉਹ 15 ਸਾਲਾਂ ਦੀ ਉਮਰ ਵਿੱਚ ਰਾਇਲ ਐਰੇ ਕਲੱਬ ਪਰਥ ਦੇ ਘਰੇਲੂ ਹਵਾਈ ਅੱਡੇ ਤੋਂ ਸਫ਼ਲ ਉਡਾਣ ਭਰ ਕੇ ਸੋਲੋ ਪਾਇਲਟ ਬਣਿਆ ਸੀ। 16 ਸਾਲ ਦੀ ਉਮਰ ਵਿੱਚ ਉਸ ਨੇ ਪ੍ਰਾਈਵੇਟ ਪਾਇਲਟ ਲਾਇਸੈਂਸ ਹਾਸਿਲ ਕੀਤਾ ਸੀ। 15 ਜਨਵਰੀ ਨੂੰ ਫ਼ੌਜ ਦੇ ਮੁੱਖ ਹੈੱਡਕੁਆਟਰ ਐਡੀਲੈਂਡ ਵਿਖੇ ਸਿਮਰਨ ਸਿੰਘ ਸੰਧੂ ਨੇ ਸਹੁੰ ਚੁੱਕੀ ਸੀ। ਹੁਣ ਉਹ ਨੌਕਰੀ ਦੌਰਾਨ ਸਿਖਲਾਈ ਲਈ ਤਿੰਨ ਸਾਲਾ ਐਰੋਨੋਟੀਕਲ ਟੈਕਨਾਲੋਜੀ ਡਿਗਰੀ ਪ੍ਰੋਗਰਾਮ ਲਈ ਕੈਨਬਰਾ ਵਿਖੇ ਜਾਵੇਗਾ।
ਇਹ ਵੀ ਦੇਖੋ : ਕੱਲ ਹੋਊਗੀ ਆਖਰੀ ਮੀਟਿੰਗ, ਸੁਣੋਂ ਕਿਸਾਨਾਂ ਨੇ ਕਿਵੇਂ ਪਾਣੀ-ਪਾਣੀ ਕੀਤਾ ਮੰਤਰੀ ਤੋਮਰ…