Congress announces 50 : ਪੰਜਾਬ ‘ਚ ਜਿਵੇਂ-ਜਿਵੇਂ MC ਚੋਣਾਂ ਨੇੜੇ ਆ ਰਹੀਆਂ ਹਨ, ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਮਿਊਂਸਪਲ ਚੋਣਾਂ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਲਈ ਕਾਂਗਰਸ ਦੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਾਰਟੀ ਸਾਰੀਆਂ ਸੀਟਾਂ ਜਿੱਤੇਗੀ।
ਇਸ ਦੌਰਾਨ, ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਆਪਣੇ ਮੇਅਰ ਉਮੀਦਵਾਰ ਦੇ ਨਾਂ ਦਾ ਐਲਾਨ ਕਿਉਂ ਨਹੀਂ ਕਰ ਰਹੇ। ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਕਾਂਗਰਸ ਇੱਕ ਤਰੀਕੇ ਨਾਲ ਕੰਮ ਕਰਦੀ ਹੈ। ਚੋਣ ਤੋਂ ਬਾਅਦ ਪਾਰਟੀ ਹਾਈ ਕਮਾਂਡ ਤੈਅ ਕਰੇਗੀ ਕਿ ਮੇਅਰ ਦਾ ਅਹੁਦਾ ਕਿਸ ਨੂੰ ਦੇਣਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਸਾਫ ਰਾਜਨੀਤੀ ਕਰਦੇ ਹਨ। ਉਨ੍ਹਾਂ ਨੇ ਸ਼ਹਿਰ ਦੇ ਵਿਕਾਸ ਲਈ ਸਾਰੇ ਉਪਰਾਲੇ ਕੀਤੇ ਹਨ। ਪਹਿਲਾਂ ਇਹ ਚਰਚਾ ਸੀ ਕਿ ਸਿਹਤ ਮੰਤਰੀ ਦਾ ਭਰਾ ਅਮਰਜੀਤ ਸਿੱਧੂ ਮੇਅਰ ਦੇ ਅਹੁਦੇ ਲਈ ਉਮੀਦਵਾਰ ਹੈ। ਸਿਹਤ ਮੰਤਰੀ ਨੇ ਕਿਹਾ ਕਿਸਾਨੀ ਅੰਦੋਲਨ ਹੁਣ ਲੋਕ ਸੰਘਰਸ਼ ਬਣ ਗਿਆ ਹੈ। ਹਰ ਕੋਈ ਇਸ ਵਿਚ ਸ਼ਾਮਲ ਹੋ ਰਿਹਾ ਹੈ। ਜਿੱਥੋਂ ਤੱਕ ਚੋਣਾਂ ਦਾ ਸਵਾਲ ਹੈ, ਲੋਕ ਵੋਟਾਂ ਵਾਲੇ ਦਿਨ ਆਉਣਗੇ।