Punjabi singer Waris brothers : ਗਾਇਕ ਕਮਲਹੀਰ ਅਤੇ ਮਨਮੋਹਨ ਵਾਰਿਸ ਦਾ ਨਵਾਂ ਗੀਤ ‘ ਭਗਤ ਸਿੰਘ ਊਧਮ ਸਿੰਘ ਦੇ ਵਾਰਿਸ ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਪੰਜਾਬ ਦੇ ਉਨ੍ਹਾਂ ਯੋਧਿਆਂ ਦੀ ਗੱਲ ਕੀਤੀ ਗਈ ਹੈ ਜੋ ਆਪਣੇ ਦੇਸ਼ ਅਤੇ ਕੌਮ ਅਤੇ ਆਪਣੇ ਹੱਕ ਲੈਣ ਲਈ ਹਰ ਤਰ੍ਹਾਂ ਦੇ ਹਾਲਾਤਾਂ ਦੇ ਨਾਲ ਜੂਝਣ ਦੀ ਸਮਰੱਥਾ ਰੱਖਦੇ ਹਨ । ਗੀਤ ਦੇ ਬੋਲ ਗਿੱਲ ਰੌਂਤਾ ਨੇ ਲਿਖੇ ਨੇ ਅਤੇ ਗੀਤ ਨੂੰ ਪਲਾਜ਼ਮਾ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।ਇਸ ਗੀਤ ‘ਚ ਪੰਜਾਬੀਆਂ ਦੀ ਅਣਖ ਅਤੇ ਗੈਰਤ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ।
ਜੋ ਆਪਣੇ ਅਣਖੀਲੇ ਸੁਭਾਅ ਲਈ ਜਾਣੇ ਜਾਂਦੇ ਹਨ ਅਤੇ ਇਨ੍ਹਾਂ ਗੈਰਤਮੰਦ ਪੰਜਾਬੀਆਂ ਨੂੰ ਕੋਈ ਵੀ ਪੈਸੇ ਜਾਂ ਕਿਸੇ ਹੋਰ ਚੀਜ਼ ਦੇ ਜ਼ੋਰ ਤੇ ਖਰੀਦਿਆ ਨਹੀਂ ਜਾ ਸਕਦਾ। ਗੀਤ ਹਰ ਕਿਸੇ ‘ਚ ਜੋਸ਼ ਅਤੇ ਕੁਝ ਕਰ ਗੁਜ਼ਰਨ ਦਾ ਜਜ਼ਬਾ ਭਰ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦੋਵਾਂ ਭਰਾਵਾਂ ਵੱਲੋਂ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਵੱਲੋਂ ਪਿਆਰ ਮਿਲਦਾ ਰਿਹਾ ਹੈ ।
ਇਸ ਧਰਨੇ ਪ੍ਰਦਰਸ਼ਨ ਨੂੰ ਪੰਜਾਬੀ ਕਲਾਕਾਰਾਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ । ਜਿੱਥੇ ਦੇਸ਼ ‘ਚ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਜਾਰੀ ਹਨ । ਉੱਥੇ ਹੀ ਵਿਦੇਸ਼ ‘ਚ ਵੀ ਲੋਕਾਂ ਵੱਲੋਂ ਕਿਸਾਨਾਂ ਦੇ ਹੱਕ ‘ਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ । ਵਿਦੇਸ਼ਾਂ ‘ਚ ਵੱਸਦੇ ਕਲਾਕਾਰ ਵੀ ਇਸ ਰੋਸ ਪ੍ਰਦਰਸ਼ਨ ‘ਚ ਹਿੱਸਾ ਲੈ ਰਹੇ ਹਨ । ਪੰਜਾਬੀ ਗਾਇਕ ਮਨਮੋਹਨ ਵਾਰਿਸ ਅਤੇ ਕਮਲਹੀਰ ਨੇ ਵੀ ਵੈਨਕੁਵਰ ‘ਚ ਹੋਏ ਇਸ ਧਰਨੇ ‘ਚ ਭਾਗ ਲਿਆ ।ਭਾਰਤੀ ਅੰਬੇਸੀ ਦੇ ਅੱਗੇ ਇਹ ਰੋਸ ਧਰਨਾ ਕੀਤਾ ਗਿਆ । ਸਰਕਾਰ ਵੱਲੋਂ ਕਿਸਾਨਾਂ ਨੂੰ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਮੀਟਿੰਗ ਵਿੱਚ ਤੁਹਾਡੇ ਵੱਲੋਂ ਭੇਜੇ ਗਏ ਵੇਰਵਿਆਂ ਦੇ ਮੱਦੇਨਜ਼ਰ ਤਿੰਨੇ ਖੇਤੀ ਕਾਨੂੰਨ ਤੇ ਐਮਐਸਪੀ ਖਰੀਦ ਪ੍ਰਣਾਲੀ ਦੇ ਨਾਲ-ਨਾਲ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਏਅਰ ਕੁਆਲਿਟੀ ਮੈਨੇਜਮੈਂਟ ਲਈ ਕਮਿਸ਼ਨ ਆਰਡੀਨੈਂਸ 2020 ਤੇ ਬਿਜਲੀ ਸੋਧ ਬਿੱਲ 2020 ਨਾਲ ਜੁੜੇ ਮੁੱਦਿਆਂ ਬਾਰੇ ਵਿਸਥਾਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।”