Gurpreet Ghughi gave a special message : ਕਿਸਾਨਾਂ ਦਾ ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਪ੍ਰਦਰਸ਼ਨ ਲਗਾਤਾਰ ਚੱਲ ਰਿਹਾ ਹੈ । ਕਿਸਾਨ ਪਿਛਲੇ ਇੱਕ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਪਰ ਹਾਲੇ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਹੈ । ਹਾਲਾਂਕਿ ਕਿਸਾਨਾਂ ਦੀ ਸਰਕਾਰ ਦੇ ਨਾਲ ਕਈ ਦੌਰ ਦੀ ਗੱਲ ਬਾਤ ਹੋ ਚੁੱਕੀ ਹੈ । ਪਰ ਹਰ ਵਾਰ ਇਹ ਗੱਲਬਾਤ ਬੇਸਿੱਟਾ ਹੀ ਰਹੀ ਹੈ ।
ਪੰਜਾਬੀ ਇੰਡਸਟਰੀ ਦੇ ਸਿਤਾਰੇ ਲਗਾਤਾਰ ਇਸ ਧਰਨੇ ਪ੍ਰਦਰਸ਼ਨ ਨੂੰ ਸਪੋਟ ਕਰ ਰਹੇ ਹਨ । ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸ਼ਹੀਦ ਭਗਤ ਸਿੰਘ ਦੇ ਚਾਚੇ ਅਤੇ ਪਿਤਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ 1906 ਅਤੇ 1907 ’ਚ ਅੰਗਰੇਜ਼ਾਂ ਦੇ ਖੇਤੀ ਲਈ ਬਣਾਏ ਕਾਲੇ ਕਾਨੂੰਨਾਂ ਦਾ ਵਿਰੋਧ ਜਤਾਇਆ ਗਿਆ ਸੀ ।ਉਦੋਂ ਭਗਤ ਸਿੰਘ ਜੀ ਦੇ ਚਾਚਾ ਜੀ ‘ਪੱਗੜੀ ਸੰਭਾਲ ਜੱਟਾ’ ਦੇ ਨਾਅਰੇ ਦੇ ਨਾਲ ਕਿਸਾਨਾਂ ਨੂੰ ਜਾਗਰੂਕ ਕੀਤਾ ਸੀ ।
ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ ਤੇ ਲਗਾਤਾਰ ਕਿਸਾਨ ਅੰਦੋਲਨ ਦੀ ਹਿਮਾਇਤ ਕਰਦੇ ਆ ਰਹੇ ਹਨ । ਉਹ ਹਰ ਦਿਨ ਕੋਈ ਨਾ ਕੋਈ ਵੀਡੀਓ ਸਾਂਝੀ ਕਰਕੇ ਲੋਕਾਂ ਨੂੰ ਕਿਸਾਨ ਅੰਦੋਲਨ ਲਈ ਜਾਗਰੂਕ ਤੇ ਉਤਸ਼ਾਹਿਤ ਕਰ ਰਹੇ ਹਨ। ਗੁਰਪ੍ਰੀਤ ਘੁੱਗੀ ਨੇ ਆਪਣੀ ਨਵੀਂ ਵੀਡੀਓ ਵਿੱਚ ਲੋਕਾਂ ਨੂੰ ਅਪੀਲ ਕੀਤੀ ਕੀ ਉਹ ਆਪਣੀਆਂ ਗੱਡੀਆਂ ਤੇ ਕਿਸਾਨੀ ਸੰਘਰਸ਼ ਦੇ ਸਮਰਥਨ ‘ਚ ਝੰਡੇ ਤੇ ਸਟਿੱਕਰ ਜ਼ਰੂਰ ਲਾਉਣ ਜਿਸ ਨਾਲ ਕਿਸਾਨ ਅੰਦੋਲਨ ਦੀ ਵਿਜ਼ੀਬਿਲਿਟੀ ਵਧੇ । ਗੁਰਪ੍ਰੀਤ ਘੁੱਗੀ ਨੇ ਕਿਹਾ ਜੇ ਲਹਿਰ ਲੈ ਕੇ ਆਉਣੀ ਹੈ ਤਾਂ ਝੰਡੇ ਲਹਿਰਾ ਦਿਓ। ਇਸ ਤੋਂ ਪਹਿਲਾਂ ਗੁਰਪ੍ਰੀਤ ਘੁੱਗੀ ਕਿਸਾਨ ਅੰਦੋਲਨ ਦੇ ਸਮਰਥਨ ‘ਚ ਦਿੱਲੀ ਪਹੁੰਚੇ ਸੀ। ਜਿੱਥੇ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਕਰਦੇ ਹੋਏ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਸੀ ।