Bhajan Emperor Narendra Chanchal : ‘ਭਜਨ ਸਮਰਾਟ’ ਕਹੇ ਜਾਣ ਵਾਲੇ ਨਰਿੰਦਰ ਚੰਚਲ ਇਸ ਫਾਨੀ ਦੁਨੀਆ ਤੇ ਨਹੀਂ ਰਹੇ । ਉਹਨਾਂ ਦੀ ਦਿੱਲੀ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਹੈ । ਖ਼ਬਰਾਂ ਦੀ ਮੰਨੀਏ ਤਾਂ ਉਹ ਪਿੱਛਲੇ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ। ਜਿਸ ਕਰਕੇ ਉਹਨਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ । ਉਹਨਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੂਰੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ ।
ਉਹਨਾਂ ਦੀ ਮੌਤ ਦੀ ਖ਼ਬਰ ਤੇ ਕਈ ਗਾਇਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਨਰਿੰਦਰ ਚੰਚਲ ਦਾ ਜਨਮ 16 ਅਕਤੂਬਰ, 1940 ਨੂੰ ਹੋਇਆ ਸੀ ਤੇ ਉਨ੍ਹਾਂ ਦੀ ਪਰਵਰਿਸ਼ ਧਾਰਮਿਕ ਮਾਹੌਲ ’ਚ ਹੋਈ ਸੀ। ਉਨ੍ਹਾਂ ਭਜਨ, ਮਾਤਾ ਦੀਆਂ ਭੇਟਾਂ ਤੇ ਆਰਤੀਆਂ ਗਾ ਕੇ ਖ਼ੂਬ ਨਾਮਣਾ ਖੱਟਿਆ। ਅਦਾਕਾਰ ਰਾਜਕਪੂਰ ਨੇ ਨਰਿੰਦਰ ਚੰਚਲ ਦੀ ਗਾਇਕੀ ਦੀ ਸਮਰੱਥਾ ਨੂੰ ਪਛਾਣਦਿਆਂ ਆਪਣੀ ਫ਼ਿਲਮ ‘ਬੌਬੀ’ ’ਚ ਗਾਉਣ ਦਾ ਮੌਕਾ ਦਿੱਤਾ ਸੀ। ਫ਼ਿਲਮ ‘ਆਸ਼ਾ’ ’ਚ ਨਰਿੰਦਰ ਚੰਚਲ ਦਾ ਮੁਹੰਮਦ ਰਫ਼ੀ ਨਾਲ ਗਾਇਆ ਧਾਰਮਿਕ ਗੀਤ ‘ਤੂਨੇ ਮੁਝੇ ਬੁਲਾਇਆ ਸ਼ੇਰਾਂ ਵਾਲੀਏ, ਮੈਂ ਆਇਆ ਮੈਂ ਆਇਆ ਸ਼ੇਰਾਂ ਵਾਲੀਏ…’ ਅੱਜ ਵੀ ਬੱਚੇ–ਬੱਚੇ ਦੀ ਜ਼ੁਬਾਨ ਉੱਤੇ ਹੈ।
ਮੁਹੰਮਦ ਰਫ਼ੀ ਮੈਮੋਰੀਅਲ ਸੁਸਾਇਟੀ (ਰਜਿ.) ਅੰਮ੍ਰਿਤਸਰ ਦੇ ਚੇਅਰਮੈਨ ਡਾ: ਕਿਸ਼ਨ ਲਾਲ ਭਾਟੀਆ ਦੀ ਪ੍ਰਧਾਨਗੀ ਹੇਠ ਵਿਸ਼ਵ ਪ੍ਰਸਿੱਧ ਭਜਨ ਸਮਰਾਟ ਨਰਿੰਦਰ ਚੰਚਲ ਦੀ ਮੌਤ ‘ਤੇ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ। ਇਸ ਵਿਚ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਮਾਜਿਕ ਸੰਸਥਾਵਾਂ ਨੇ ਨਰਿੰਦਰ ਚੰਚਲ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁਹੰਮਦ ਰਫੀ ਮੈਮੋਰੀਅਲ ਸੁਸਾਇਟੀ ਦੇ ਚੇਅਰਮੈਨ ਡਾ: ਕਿਸ਼ਨ ਲਾਲ ਭਾਟੀਆ ਨੇ ਕਿਹਾ ਕਿ ਨਰਿੰਦਰ ਚੰਚਲ ਨੂੰ 1983 ਵਿੱਚ ਰਫੀ ਸੋਸਾਇਟੀ ਨੇ ਰਫੀ ਅਵਾਰਡ ਨਾਲ ਸਨਮਾਨਤ ਕੀਤਾ ਸੀ। ਨਾਥਖੱਟ ਸੇਵਾਦਲ ਦੇ ਮੁਖੀ ਸੁਧੀਰ ਸ਼ਰਮਾ ਨੇ ਨਰਿੰਦਰ ਚੰਚਲ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਨਰਿੰਦਰ ਚੰਚਲ ਨੇ ਹਮੇਸ਼ਾ ਹਿੰਦੂ ਧਰਮ ਦੇ ਪ੍ਰਚਾਰ ਵਿਚ ਯੋਗਦਾਨ ਪਾਇਆ। ਮਸ਼ਹੂਰ ਭਜਨ ਗਾਇਕ ਸੰਜੇ ਸਨਵਾਰੀਆ ਨੇ ਨਰਿੰਦਰ ਚੰਚਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਵਿਦੇਸ਼ ਵਿਚ ਲੋਕਾਂ ਨੂੰ ਜਾਗਰੂਕ ਕਰਦਾ ਸੀ ਅਤੇ ਲੋਕਾਂ ਨੂੰ ਧਰਮ ਪ੍ਰਤੀ ਜਾਗ੍ਰਿਤ ਕਰਦਾ ਸੀ। ਇਸ ਮੌਕੇ ਪ੍ਰਧਾਨ ਪ੍ਰੇਮ ਗਿੱਲ, ਸਿਮਰਨ, ਪ੍ਰਦੀਪ ਭਾਟੀਆ, ਸ਼ੁਭਮ, ਮੋਹਨ ਲਾਲ ਭਗਤ, ਸੁਰਜੀਤ ਸਿੰਘ ਗੁਮਟਾਲਾ, ਮੇਲਰਮ ਸਮਾਜ ਸੇਵਕ, ਚੰਨਾ ਚੂਰੀ ਵਾਲਾ, ਅਕਾਸ਼ ਹਾਜ਼ਰ ਸਨ।
ਨਰਿੰਦਰ ਚੰਚਲ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਗਾਇਕਾਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਗਾਇਕ ਸੁਖਸ਼ਿੰਦਰ ਸ਼ਿੰਦਾ ਅਤੇ ਜਸਬੀਰ ਜੱਸੀ ਨੇ ਵੀ ਉਨ੍ਹਾਂ ਦੀ ਤਸਵੀਰ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕਰਕੇ ਭਜਨ ਸਮਰਾਟ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।ਇਸ ਦੇ ਨਾਲ ਹੀ ਅਨੂਪ ਜਲੋਟਾ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।‘ਤੂਨੇ ਮੁਝੇ ਬੁਲਾਇਆ ਸ਼ੇਰਾਵਾਲੀਏ’ ਵਰਗੇ ਬਿਹਤਰੀਨ ਭਜਨ ਗਾਣ ਵਾਲੇ ਨਰਿੰਦਰ ਚੰਚਲ ਦੀ ਤਬੀਅਤ ਕਾਫੀ ਦਿਨਾਂ ਤੋਂ ਖ਼ਰਾਬ ਚੱਲ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਅਪੋਲੋ ਹਸਪਤਾਲ ‘ਚ ਐਡਮਿਟ ਕਰਵਾਇਆ ਗਿਆ ਸੀ, ਪਰ 80 ਸਾਲ ਦੀ ਉਮਰ ‘ਚ ਨਰਿੰਦਰ ਚੰਚਲ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।
ਦੇਖੋ ਵੀਡੀਓ : US ਬੇਸਡ ਕੰਪਨੀ ‘ਚ ਵੱਡੇ ਪੈਕੇਜ ‘ਤੇ ਕਰਦਾ ਦੀ ਜੌਬ, ਕਿਸਾਨ ਅੰਦੋਲਨ ਦਾ ਨੌਜਵਾਨ ‘ਤੇ ਪਿਆ ਅਜਿਹਾ ਅਸਰ,