Rupinder Handa’s New Song : ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਗਈ ਹੈ । ਉਹ ‘26 ਨੂੰ ਦਿੱਲੀ’ (26 nu dilli) ਟਾਈਟਲ ਹੇਠ ਜੋਸ਼ੀਲਾ ਗੀਤ ਲੈ ਕੇ ਆਏ ਨੇ । ਇਸ ਗੀਤ ਦੇ ਬੋਲ Teji Sarao ਨੇ ਲਿਖੇ ਨੇ ਤੇ ਮਿਊਜ਼ਿਕ Jassi X ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ Ghaint Productions ਵੱਲੋਂ ਤਿਆਰ ਕੀਤਾ ਗਿਆ ਹੈ । ਗਾਣੇ ਦਾ ਵੀਡੀਓ ਦਿੱਲੀ ਕਿਸਾਨੀ ਮੋਰਚੇ ‘ਚ ਹੀ ਸ਼ੂਟ ਕੀਤਾ ਗਿਆ ਹੈ । ਗੀਤ ‘ਚ ਗਾਇਕਾ ਰੁਪਿੰਦਰ ਹਾਂਡਾ ਨੇ ਹੰਕਾਰੀ ਸਰਕਾਰ ਨੂੰ ਪੰਜਾਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ ।
ਇਹ ਕਿਸਾਨੀ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਦੱਸ ਦਈਏ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਅੰਦੋਲਨ ਕਰ ਰਹੇ ਨੇ । ਰੁਪਿੰਦਰ ਹਾਂਡਾ ਨੂੰ ਅਕਸਰ ਮੋਰਚੇ ਵਾਲੀ ਥਾਂ ਤੇ ਕਿਸਾਨਾਂ ਦੀ ਸੇਵਾ ਕਰਦੇ ਦੇਖਿਆ ਜਾ ਸਕਦਾ ਹੈ । ਜਿਸ ਦੀਆਂ ਵੀਡੀਓ ਤੇ ਤਸਵੀਰਾਂ ਅਕਸਰ ਰੁਪਿੰਦਰ ਹਾਂਡਾ ਵੱਲੋਂ ਸ਼ੇਅਰ ਕੀਤੀਆਂ ਜਾਂਦੀਆਂ ਹਨ । ਹਾਲ ਹੀ ਵਿੱਚ ਰੁਪਿੰਦਰ ਹਾਂਡਾ ਨੇ ਨੌਜਵਾਨਾਂ ਦੇ ਨਾਲ ਸਿਰਸਾ ਤੋਂ ਦਿੱਲੀ ਤੱਕ ਕਿਸਾਨ ਰੈਲੀ ਕੱਢੀ ਸੀ।
ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ । ਇਸ ਪ੍ਰਦਰਸ਼ਨ ਦੌਰਾਨ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ । ਇਸੇ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ । ਉਨ੍ਹਾਂ ਵਿੱਚੋਂ ਹੀ ਇੱਕ ਸਨ ਬਾਬਾ ਕਸ਼ਮੀਰ ਸਿੰਘ ।ਜਿਨ੍ਹਾਂ ਦਾ ਇਸ ਧਰਨੇ ਪ੍ਰਦਰਸ਼ਨ ‘ਚ ਦਿਹਾਂਤ ਹੋ ਗਿਆ ਸੀ । ਜਿਨ੍ਹਾਂ ਦੀ ਅੰਤਿਮ ਅਰਦਾਸ ਬੀਤੇ ਦਿਨ ਰੱਖੀ ਗਈ । ਰੁਪਿੰਦਰ ਹਾਂਡਾ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਰਿਆਲਟੀ ਸ਼ੋਅ ‘ਚ ਪਰਫਾਰਮ ਕਰਨ ਤੋਂ ਬਾਅਦ ਕੀਤੀ ਸੀ ।
ਦੇਖੋ ਵੀਡੀਓ : ਬੰਗਾਲ ਗਏ PM Modi ਦਾ ਕਲਕੱਤੇ ਦੇ ਕਿਸਾਨਾਂ ਨੇ ਕੀਤਾ ਜੰਮ ਕੇ ਵਿਰੋਧ