Soaked peanuts benefits: ਸਰਦੀਆਂ ‘ਚ ਹਰ ਕੋਈ ਮੂੰਗਫਲੀ ਖਾਣਾ ਪਸੰਦ ਕਰਦਾ ਹੈ। ਐਨਰਜ਼ੀ, ਫੈਟ, ਕਾਰਬੋਹਾਈਡਰੇਟ, ਪ੍ਰੋਟੀਨ ਅਤੇ ਬਹੁਤ ਸਾਰੇ ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਮੂੰਗਫਲੀ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੈ। ਮੂੰਗਫਲੀ ਦਾ ਸੇਵਨ ਕਾਜੂ ਅਤੇ ਬਦਾਮ ਨਾਲੋਂ 10 ਗੁਣਾ ਜ਼ਿਆਦਾ ਲਾਭ ਦਿੰਦਾ ਹੈ ਪਰ ਰੋਜ਼ਾਨਾ ਭਿੱਜੀ ਹੋਈ ਮੂੰਗਫਲੀ ਦੇ ਕੁਝ ਦਾਣੇ ਖਾਣ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਭਿੱਜੀ ਹੋਈ ਮੂੰਗਫਲੀ ਖਾਣ ਨਾਲ ਬਲੱਡ ਸਰਕੂਲੇਸ਼ਨ ਅਤੇ ਦਿਲ ਨੂੰ ਤੰਦਰੁਸਤ ਰਹਿੰਦਾ ਹੈ ਅਤੇ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਤਾਂ ਆਓ ਜਾਣਦੇ ਹਾਂ ਰੋਜ਼ ਭਿੱਜੀ ਹੋਈ ਮੂੰਗਫਲੀ ਖਾਣ ਨਾਲ ਸਰੀਰ ਨੂੰ ਕੀ ਫਾਇਦੇ ਮਿਲਦੇ ਹਨ।
ਮਜ਼ਬੂਤ ਪਾਚਨ ਅਤੇ ਇਮਿਊਨ ਸਿਸਟਮ: ਮੂੰਗਫਲੀ ਫਾਈਬਰ ਅਤੇ ਹੋਰ ਜ਼ਰੂਰੀ ਤੱਤਾਂ ਨਾਲ ਭਰਪੂਰ ਹੁੰਦੀ ਹੈ ਜਿਸ ਨਾਲ ਪਾਚਨ ਅਤੇ ਇਮਿਊਨਿਟੀ ਮਜ਼ਬੂਤ ਹੁੰਦੀ ਹੈ। ਇਸ ਨਾਲ ਤੁਸੀਂ ਜ਼ੁਕਾਮ ਅਤੇ ਖ਼ੰਘ ਦੇ ਨਾਲ-ਨਾਲ ਕਬਜ਼ ਵਰਗੀਆਂ ਬਿਮਾਰੀਆਂ ਤੋਂ ਬਚੇ ਰਹਿੰਦੇ ਹੋ। ਸਵੇਰੇ ਖਾਲੀ ਪੇਟ ਗੁੜ ਨਾਲ ਭਿੱਜੀ ਮੂੰਗਫਲੀ ਦਾ ਸੇਵਨ ਕਰਨ ਨਾਲ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਨਾਲ ਸਰੀਰ ਨੂੰ ਗਰਮਾਹਟ ਮਿਲਦੀ ਹੈ ਜੋ ਬਲੱਡ ਸਰਕੂਲੇਸ਼ਨ ਨੂੰ ਵਧੀਆ ਬਣਾਉਂਦਾ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਦਾ ਹੈ। ਸਿਰਫ ਇਹ ਹੀ ਨਹੀਂ ਇਸ ਨਾਲ ਹਾਰਟ ਅਟੈਕ ਅਤੇ ਦਿਲ ਦੀ ਬਿਮਾਰੀ ਹੋਣ ਦਾ ਖ਼ਤਰਾ ਵੀ ਘੱਟ ਹੁੰਦਾ ਹੈ।
ਸ਼ੂਗਰ ਤੋਂ ਛੁਟਕਾਰਾ: ਮੂੰਗਫਲੀ ਨੂੰ ਭਿਓਂ ਕੇ ਖਾਣ ਨਾਲ ਬਲੱਡ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ ਜਿਸ ਨਾਲ ਸ਼ੂਗਰ ਵਰਗੀਆਂ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਸ਼ੂਗਰ ਦੇ ਮਰੀਜ਼ ਮੂੰਗਫਲੀ ਦੇ ਦਾਣਿਆਂ ਨੂੰ ਰਾਤ ਭਰ ਪਾਣੀ ‘ਚ ਭਿਓ ਕੇ ਰੱਖ ਦਿਓ ਅਤੇ ਅਗਲੇ ਦਿਨ ਸਵੇਰੇ ਇਸ ਦਾ ਸੇਵਨ ਕਰੋ। ਮੂੰਗਫਲੀ ‘ਚ ਮੌਜੂਦ ਐਂਟੀ ਆਕਸੀਡੈਂਟਸ, ਆਇਰਨ, ਫੋਲੇਟ, ਕੈਲਸ਼ੀਅਮ ਅਤੇ ਜ਼ਿੰਕ ਸਰੀਰ ਨੂੰ ਕੈਂਸਰ ਸੈੱਲਾਂ ਨਾਲ ਲੜਨ ਵਿਚ ਸਹਾਇਤਾ ਕਰਦੇ ਹਨ। ਇਸ ਲਈ ਇਸ ਦਾ ਰੋਜ਼ਾਨਾ ਸੇਵਨ ਕਰੋ।
ਅੱਖਾਂ ਦੀ ਰੌਸ਼ਨੀ ਵਧਾਵੇ: ਮੂੰਗਫਲੀ ‘ਚ ਮੌਜੂਦ ਵਿਟਾਮਿਨ ਅੱਖਾਂ ਦੀ ਰੋਸ਼ਨੀ ਦੇ ਨਾਲ-ਨਾਲ ਯਾਦਦਾਸ਼ਤ ਨੂੰ ਵੀ ਵਧਾਉਂਦਾ ਹੈ। ਇਸ ਲਈ ਬੱਚਿਆਂ ਨੂੰ ਰੋਜ਼ ਸਵੇਰੇ-ਸਵੇਰੇ ਭਿੱਜੀ ਹੋਈ ਮੂੰਗਫਲੀ ਜ਼ਰੂਰ ਖੁਆਉ। ਆਇਰਨ ਨਾਲ ਭਰਪੂਰ ਹੋਣ ਕਰਕੇ ਮੂੰਗਫਲੀ ਦਾ ਸੇਵਨ ਅਨੀਮੀਆ ਦੀ ਸਮੱਸਿਆ ਤੋਂ ਬਚਾਉਂਦਾ ਹੈ। ਤੁਸੀਂ ਭਿੱਜੀ ਹੋਈ ਮੂੰਗਫਲੀ ਨੂੰ ਹੋਰ sprouts ‘ਚ ਮਿਲਾ ਕੇ ਖਾ ਸਕਦੇ ਹੋ। ਇਸ ਤੋਂ ਇਲਾਵਾ ਖੂਨ ਨੂੰ ਵਧਾਉਣ ਲਈ ਗੁੜ ਅਤੇ ਮੂੰਗਫਲੀ ਖਾਣਾ ਵੀ ਫਾਇਦੇਮੰਦ ਹੁੰਦਾ ਹੈ। ਫਾਈਬਰ ਨਾਲ ਭਰਪੂਰ ਮੂੰਗਫਲੀ ਖਾਣ ਨਾਲ ਸਰੀਰ ਨੂੰ ਐਨਰਜ਼ੀ ਮਿਲਣ ਦੇ ਨਾਲ ਹੀ ਪਾਚਕ ਕਿਰਿਆ ਨੂੰ ਵੀ ਬੂਸਟ ਕਰਦੀ ਹੈ। ਮੂੰਗਫਲੀ ਖਾਣ ਨਾਲ ਭਾਰ ਘਟਾਉਣ ‘ਚ ਬਹੁਤ ਮਦਦ ਮਿਲਦੀ ਹੈ।