New song “Lahir Kisani Di” : ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਇੱਕ ਤੋਂ ਬਾਅਦ ਇੱਕ ਕਿਸਾਨੀ ਗੀਤਾਂ ਦੇ ਨਾਲ ਆਪਣੀ ਆਵਾਜ਼ ਕਿਸਾਨਾਂ ਦੇ ਹੱਕ ਚ ਬੁਲੰਦ ਕਰ ਰਹੇ ਨੇ । ਉਨ੍ਹਾਂ ਦਾ ਨਵਾਂ ਕਿਸਾਨੀ ਗੀਤ “ਲਹਿਰ ਕਿਸਾਨੀ ਦੀ“(Lehar Kisani Di) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ Manpreet Tiwana ਨੇ ਲਿਖੇ ਨੇ ਤੇ ਮਿਊਜ਼ਿਕ ‘Music Empire’ ਨੇ ਦਿੱਤਾ ਹੈ । ਗਾਣੇ ਦਾ ਵੀਡੀਓ Sudh Singh ਨੇ ਤਿਆਰ ਕੀਤਾ ਹੈ । ਇਸ ਗੀਤ ਚ ਸ਼ਾਂਤਮਈ ਢੰਗ ਨਾਲ ਚੱਲ ਰਹੇ ਕਿਸਾਨੀ ਅੰਦੋਲਨ ਬਾਰੇ ਦੱਸਿਆ ਗਿਆ ਹੈ । ਕਿਸਾਨੀ ਸੰਘਰਸ਼ ਨੂੰ ਪਿੰਡਾਂ ਤੇ ਸ਼ਹਿਰਾਂ ਤੋਂ ਪੂਰਾ ਸਮਰਥਨ ਮਿਲ ਰਿਹਾ ਹੈ ।
ਦੱਸ ਦਈਏ ਦੇਸ਼ ਦਾ ਅੰਨਦਾਤਾ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀ ਸਰਹੱਦਾਂ ਉੱਤੇ ਬੈਠੇ ਸ਼ਾਂਤਮਈ ਢੰਗ ਦੇ ਨਾਲ ਅੰਦੋਲਨ ਕਰ ਰਹੇ ਨੇ । ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਏ ਨੇ। ਕਿਸਾਨ ਇਹ ਪ੍ਰਦਰਸ਼ਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਨੇ । ਪਰ ਕੇਂਦਰ ਦੀ ਸਰਕਾਰ ਕਿਸਾਨਾਂ ਦੇ ਪੱਖ ਦੀ ਗੱਲ ਨਹੀਂ ਕਰ ਰਹੀ ਹੈ ।ਹਰਭਜਨ ਮਾਨ ਵੀ ਬੈਕ ਟੂ ਬੈਕ ਕਿਸਾਨੀ ਗੀਤ ਲੈ ਕੇ ਆ ਰਹੇ ਨੇ । ‘ਏਕਾ’ ਵੀ ਕਿਸਾਨੀ ਗੀਤ ਹੈ ਜਿਸ ‘ਚ ਕਿਸਾਨਾਂ ਦੇ ਹੌਸਲੇ ਨੂੰ ਪੇਸ਼ ਕੀਤਾ ਗਿਆ ਸੀ । ਗੀਤ ‘ਚ ਸਾਰੇ ਭਾਰਤ ਦੇ ਨਾਲ ਵਿਦੇਸ਼ਾਂ ਦੇ ਪੰਜਾਬੀਆਂ ਦੇ ਹੋਏ ਏਕੇ ਨੂੰ ਪੇਸ਼ ਕੀਤਾ ਗਿਆ ਸੀ ।
ਜਿਵੇਂ ਕਿ ਸਭ ਜਾਣਦੇ ਹੀ ਨੇ ਪੰਜਾਬ ਦਾ ਕਿਸਾਨ ਆਪਣੇ ਹੱਕਾਂ ਦੇ ਲਈ ਦਿੱਲੀ ਦੀ ਸਰਹੱਦਾਂ ਉੱਤੇ ਪ੍ਰਦਰਸ਼ਨ ਕਰ ਰਹੇ ਨੇ । ਜਿਸਦੇ ਚੱਲਦੇ ਗੀਤਾਂ ਦੇ ਰੰਗ ਵੀ ਬਦਲ ਗਏ ਨੇ, ਹੁਣ ਜੋਸ਼ ਨਾਲ ਭਰੇ ਕਿਸਾਨੀ ਗੀਤ ਸੁਣਨ ਨੂੰ ਮਿਲ ਰਹੇ ਨੇ । ਹਰਭਜਨ ਮਾਨ ਦਾ ਕਹਿਣਾ ਹੈ ਕਿ – ਮੇਰਾ ਰੋਮ-ਰੋਮ ਕਿਸਾਨਾਂ ਦਾ ਕਰਜ਼ਈ ਹੈ। ਮੇਰੀ ਗਾਇਕੀ ਨੂੰ ਵੀ ਕਿਸਾਨਾਂ ਵੱਲੋਂ ਪਿਆਰ ਕੀਤਾ ਗਿਆ ਜਿਸ ਸਦਕਾ ਮੈਂ ਅੱਜ ਇਸ ਐਵਾਰਡ ਹਾਸਲ ਕਰਨ ਦੇ ਕਾਬਲ ਹੋਇਆ। ਅੱਜ ਜਦੋਂ ਪੰਜਾਬ ਸਣੇ ਸਾਰੇ ਮੁਲਕ ਦਾ “ਅੰਨਦਾਤਾ” ਸੜਕਾਂ ਉਤੇ ਹੈ ਅਤੇ ਕਿਸਾਨਾਂ ਦੇ ਹੱਕ ਖੋਹਣ ਵਾਲਿਆਂ ਤੋ ਇਨਸਾਫ ਮੰਗਦਾ ਹੋਇਆ ਰੁਲ਼ ਰਿਹਾ ਹੈ। ਉਨ੍ਹਾਂ ਦਾ ਭਵਿੱਖ ਅੰਧਕਾਰ ਵਿੱਚ ਹੈ ਤਾਂ ਇਸ ਮੌਕੇ ਮੈਂ ‘ਸ਼੍ਰੋਮਣੀ ਐਵਾਰਡ’ ਹਾਸਲ ਕਰਦਾ ਸ਼ੋਭਦਾ ਨਹੀਂ ਹਾਂ। ਕਿਸਾਨੀ ਲਈ ਇਸ ਔਖੇ ਚੱਲ ਰਹੇ ਸਮੇਂ ਦੌਰਾਨ ਮੈਂ ਅਤੇ ਮੇਰੇ ਪਰਿਵਾਰ ਨੇ ਨਿਮਰਤਾ ਤੇ ਆਦਰ ਸਹਿਤ ਇਹ ਪੁਰਸਕਾਰ ਨਾ ਲੈਣ ਦਾ ਫੈਸਲਾ ਕੀਤਾ ਹੈ’। ਪ੍ਰਸ਼ੰਸਕ ਉਨ੍ਹਾਂ ਦੇ ਇਸ ਕਦਮ ਚੁੱਕਣ ਦੀ ਸ਼ਲਾਘਾ ਕਰ ਰਹੇ ਨੇ’ ।