Bad news from : ਪੰਜਾਬ ਵਿਖੇ ਅੱਜ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮਾਰਚ ‘ਚ ਵੱਡੀ ਗਿਣਤੀ ‘ਚ ਔਰਤਾਂ ਵੀ ਸ਼ਾਮਲ ਹੋਈਆਂ ਹਨ। ਇਸੇ ਦਰਮਿਆਨ ਜਿਲ੍ਹਾ ਅੰਮ੍ਰਿਤਸਰ ਤੋਂ ਮੰਦਭਾਗੀ ਖਬਰ ਆਈ ਹੈ ਜਿਥੇ ਕਿਸਾਨ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਜਾ ਰਹੀਆਂ ਔਰਤਾਂ ’ਤੇ ਵਾਲਾ ਨੇੜੇ ਪਾਣੀ ਦਾ ਟੈਂਕਰ ਚੜ੍ਹ ਗਿਆ। ਬੇਕਾਬੂ ਟੈਂਕਰ ਇਕ 65 ਸਾਲਾ ਔਰਤ ਦੇ ਉਪਰੋਂ ਲੰਘਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਪੰਜ ਔਰਤਾਂ ਜ਼ਖਮੀ ਵੀ ਹੋਈਆਂ ਹਨ। ਇਹ ਘਟਨਾ ਮੰਗਲਵਾਰ ਦੁਪਹਿਰ ਨੂੰ ਵਾਪਰੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ 25-30 ਔਰਤਾਂ ਦਾ ਇੱਕ ਸਮੂਹ ਆਸ ਪਾਸ ਦੇ ਪਿੰਡਾਂ ਵਿੱਚੋਂ ਵਾਲਾ ਦੇ ਕੋਲ ਚੱਲ ਰਹੇ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਰਸਤੇ ਵਿੱਚ, ਪਾਣੀ ਨਾਲ ਭਰੇ ਇੱਕ ਟੈਂਕਰ ਨੇ ਔਰਤਾਂ ਨੂੰ ਕੁਚਲ ਦਿੱਤਾ।ਇੱਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਔਰਤ ਅਤੇ ਜ਼ਖਮੀ ਦੀ ਪਛਾਣ ਨਹੀਂ ਹੋ ਸਕੀ ਹੈ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸ ਦਈਏ ਕਿ ਮੰਗਲਵਾਰ ਨੂੰ ਕਿਸਾਨਾਂ ਨੇ ਪੰਜਾਬ, ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਬਠਿੰਡਾ ਸਮੇਤ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ ਕੀਤਾ। ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਹਾਲ ਗੇਟ ਦੇ ਬਾਹਰ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਇਨਕਲਾਬੀ ਮਾਰਕਸਵਾਦੀ ਕਮਿਊਨਿਸਟ ਪਾਰਟੀ ਇਥੇ ਅਤੇ ਉਨ੍ਹਾਂ ਦੇ ਨਾਲ ਸਹਿਯੋਗੀ ਸੰਸਥਾਵਾਂ ਨੇ ਵੀ ਖੇਤੀ ਕਾਨੂੰਨਾਂ ਖਿਲਾਫ ਮੋਟਰਸਾਈਕਲ ਰੈਲੀ ਕੱਢੀ। ਜਲੰਧਰ ਵਿਖੇ ਟਰੈਕਟਰ ਪਰੇਡ ਕੱਢ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਹੁਸ਼ਿਆਰਪੁਰ ਅਤੇ ਬਠਿੰਡਾ ਦੇ ਕਿਸਾਨਾਂ ਨੇ ਵੀ ਟਰੈਕਟਰ ਮਾਰਚ ਕੱਢ ਕੇ ਵਿਰੋਧ ਪ੍ਰਦਰਸ਼ਨ ਕੀਤਾ। ਟਰੈਕਟਰ ਮਾਰਚ ਕੱਢ ਕੇ ਕਿਸਾਨ ਕੇਂਦਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦੇਣਗੇ ਕਿਉਂਕਿ ਇਹ ਕਾਨੂੰਨ ਸਿਰਫ ਕਾਰਪੋਰੇਟ ਖੇਤਰ ਲਈ ਹੀ ਫਾਇਦੇਮੰਦ ਹਨ ਜਦੋਂ ਕਿ ਇਸ ਨਾਲ ਕਿਸਾਨੀ ਤਬਾਹ ਹੋ ਜਾਵੇਗੀ।