SAD condemns violence : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਵਿੱਚ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਨਿਖੇਧੀ ਕੀਤੀ। ਪਾਰਟੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਅਤੇ ਜਮਹੂਰੀ ਕਦਰਾਂ ਕੀਮਤਾਂ ਨੂੰ ਬਣਾਈ ਰੱਖਣ ਵਿਚ ਵਿਸ਼ਵਾਸ ਰੱਖਦੀ ਹੈ। ਪਾਰਟੀ ਨੇ ਲੋਕਾਂ ਨੂੰ ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਰਾਜਧਾਨੀ ਵਿੱਚ ਵਾਪਰੀਆਂ ਘਟਨਾਵਾਂ ਤੋਂ ਪੈਦਾ ਹੋਈ ਸਥਿਤੀ ਬਾਰੇ ਵਿਚਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਲ੍ਹ ਕੋਰ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਸੱਦੀ ਹੈ।
ਦੱਸ ਦੇਈਏ ਕਿ ਅੱਜ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਗਈ। ਖੇਤੀਬਾੜੀ ਕਾਨੂੰਨ ਖਿਲਾਫ ਦਿੱਲੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਪੁਲਿਸ ਨਾਲ ਕਈ ਥਾਵਾਂ ‘ਤੇ ਝੜਪਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗਣਤੰਤਰ ਦਿਵਸ ਦੇ ਮੌਕੇ ਤੇ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ। ਹੁਣ ਇਸ ਮਾਮਲੇ ਨੂੰ ਲੈ ਕੇ ਰਾਜਨੀਤੀ ਸ਼ੁਰੂ ਹੋ ਗਈ ਹੈ। ਦਿੱਲੀ ਦੀਆਂ ਕਈ ਸਰਹੱਦਾਂ ‘ਤੇ ਰਾਤ 12 ਵਜੇ ਤੱਕ ਇੰਟਰਨੈਟ ਸੇਵਾਵਾਂ ਅਸਥਾਈ ਤੌਰ ‘ਤੇ ਰੋਕ ਦਿੱਤੀਆਂ ਗਈਆਂ ਹਨ। ਗ੍ਰਹਿ ਮੰਤਰਾਲੇ ਵੱਲੋਂ ਸਿੰਘੂ ਬਾਰਡਰ, ਗਾਜੀਪੁਰ ਬਾਰਡਰ, ਟੀਕਰੀ ਬਾਰਡਰ, ਮੁਕਰਬਾ ਚੌਕ ਅਤੇ ਨੰਗਲੋਈ ਬਾਰਡਰ ਵਿਖੇ ਇੰਟਰਨੈਟ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ। ਰਾਜਧਾਨੀ ਦੇ ਵੱਖ ਵੱਖ ਇਲਾਕਿਆਂ ਵਿੱਚ ਮੰਗਲਵਾਰ ਨੂੰ ਹੰਗਾਮਾ ਹੋਇਆ ਹੈ।