Law student writes to CJI: ਨਵੀਂ ਦਿੱਲੀ: ਮੰਗਲਵਾਰ ਨੂੰ ਇੱਕ ਪਾਸੇ ਜਿੱਥੇ ਦੇਸ਼ 72ਵਾਂ ਗਣਤੰਤਰ ਦਿਵਸ ਮਨ ਰਿਹਾ ਸੀ, ਉੱਥੇ ਹੀ ਦੂਜੇ ਪਾਸੇ ਖੇਤੀ ਕਾਨੂੰਨਾਂ ਦੇ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨ ਵੱਖ-ਵੱਖ ਬਾਰਡਰਾਂ ਤੋਂ ਰਾਜਧਾਨੀ ਦਿੱਲੀ ਦਾਖਲ ਹੋਏ । ਇਸ ਦੌਰਾਨ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨ ਅਤੇ ਪੁਲਿਸ ਵਿਚਕਾਰ ਝੜਪਾਂ ਵੀ ਹੋਈਆਂ। ਜਿਸ ਤੋਂ ਬਾਅਦ ਇਸ ਅੰਦੋਲਨ ਵਿੱਚ ਸ਼ਾਮਿਲ ਹੋਏ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਾਲ ਕਿਲ੍ਹੇ ਵਿੱਚ ਦਾਖਲ ਹੋ ਕੇ ਕਿਲ੍ਹੇ ‘ਤੇ ਕਿਸਾਨੀ ਝੰਡਾ ਅਤੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ। ਜਿਸ ਤੋਂ ਬਾਅਦ ਕੁਝ ਕਿਸਾਨਾਂ ਵੱਲੋਂ ਇਸ ਦੀ ਆਲੋਚਨਾ ਵੀ ਕੀਤੀ ਜਾ ਰਹੀ ਹੈ।
ਦਿੱਲੀ ਵਿੱਚ ਹੋਈ ਇਸ ਹਿੰਸਾ ਤੋਂ ਬਾਅਦ ਮੁੰਬਈ ਦੇ ਇੱਕ ਲਾਅ ਦੇ ਵਿਦਿਆਰਥੀ ਵੱਲੋਂ ਮੰਗਲਵਾਰ ਨੂੰ ਚੀਫ਼ ਜਸਟਿਸ ਆਫ਼ ਇੰਡੀਆ (CJI) ਐਸ ਏ ਬੋਬੜੇ ਨੂੰ ਇੱਕ ਪੱਤਰ ਲਿਖਿਆ ਗਿਆ ਗਿਆ ਹੈ। ਜਿਸ ਵਿੱਚ ਉਸਨੇ ਅਪੀਲ ਕੀਤੀ ਕਿ ਗਣਤੰਤਰ ਦਿਵਸ ‘ਤੇ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ‘ਤੇ ਕਾਰਵਾਈ ਕੀਤੀ ਜਾਵੇ।
ਦਰਅਸਲ, ਮੁੰਬਈ ਯੂਨੀਵਰਸਿਟੀ ਦੇ ਵਿਦਿਆਰਥੀ ਅਸ਼ੀਸ਼ ਰਾਏ ਵੱਲੋਂ ਲਿਖੇ ਗਏ ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਟਰੈਕਟਰ ਪਰੇਡ ਦੌਰਾਨ ‘ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।’ ਇਸ ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਇਹ ਸ਼ਰਮਨਾਕ ਘਟਨਾ ਹੈ ਅਤੇ ਇਸ ਘਟਨਾ ਨਾਲ ਪੂਰੇ ਦੇਸ਼ ਨੂੰ ਠੇਸ ਪਹੁੰਚੀ ਹੈ। ਇਸ ਘਟਨਾ ਕਾਰਨ ਦੇਸ਼ ਦੇ ਸੰਵਿਧਾਨ ਦੇ ਨਾਲ-ਨਾਲ ਰਾਸ਼ਟਰੀ ਝੰਡੇ ਦਾ ਵੀ ਅਪਮਾਨ ਹੋਇਆ ਹੈ। ਅਜਿਹੀ ਘਟਨਾ ਨਾਲ ਭਾਰਤੀ ਨਾਗਰਿਕਾਂ ਦੀਆਂ ਸੰਵਿਧਾਨਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।’
ਦੱਸ ਦੇਈਏ ਕਿ ਇਸ ਪੱਤਰ ਵਿੱਚ ਬੇਨਤੀ ਕੀਤੀ ਗਈ ਹੈ ਕਿ ਇਸ ਗੈਰ ਸੰਵਿਧਾਨਕ ਕੰਮ ਵਿੱਚ ਸ਼ਾਮਿਲ ਸਮਾਜ ਵਿਰੋਧੀ ਅਨਸਰਾਂ ਦੀ ਸਖਤੀ ਨਾਲ ਜਾਂਚ ਅਤੇ ਦੋਸ਼ੀਆਂ ਨੂੰ ਸਜਾ ਦੇਣ ਲਈ ਇਸ ਪੂਰੇ ਮਾਮਲੇ ਵਿਚ ਇਕ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਦੇਖੋ: ਦਿੱਲੀ ਦੇ ਦਿਲਵਾਲੀਆਂ ਨੇ ਦਿੱਤਾ ਕਿਸਾਨਾਂ ਦਾ ਸਾਥ ਕਹਿੰਦੇ ਮੋਢੇ ਨਾਲ ਮੋਢਾ ਜੋੜ ਖੜੇ ਹਾਂ ਨਾਲ