Farmer leader Rajewal calls Deep Sidhu : ਨਵੀਂ ਦਿੱਲੀ : ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਤਿੰਨ ਖੇਤ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਦਿੱਲੀ ਪੁਲਿਸ ਤੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕਰਨ ਦੀ ਆਗਿਆ ਲਈ ਸੀ ਅਤੇ ਇਸਦੇ ਲਈ ਰਸਤੇ ਪਹਿਲਾਂ ਹੀ ਨਿਰਧਾਰਤ ਕਰ ਦਿੱਤੇ ਗਏ ਸਨ। ਹਾਲਾਂਕਿ, ਨਿਰਧਾਰਤ ਰਸਤੇ ਦੀ ਪਾਲਣਾ ਨਾ ਕਰਦਿਆਂ, ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਪਹੁੰਚ ਗਏ ਅਤੇ ਹਫੜਾ-ਦਫੜੀ ਮਚਾ ਦਿੱਤੀ। ਇਸ ਦੀ ਸਖਤ ਨਿਖੇਧੀ ਕਰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਬੁੱਧਵਾਰ ਨੂੰ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਤਨਾਮ ਸਿੰਘ ਪੰਨੂੰ ਅਤੇ ਸਰਵਣ ਸਿੰਘ ਪੰਧੇਰ ਨੂੰ ਪੰਜਾਬ ਦਾ ਸਭ ਤੋਂ ਵੱਡਾ ਗੱਦਾਰ ਕਰਾਰ ਦਿੱਤਾ।
ਉਨ੍ਹਾਂ ਨੇ ਲਾਲ ਕਿਲ੍ਹੇ ਵਿਖੇ ਹੋਈ ਹਿੰਸਾ ਦੇ ਇੱਕ ਦਿਨ ਬਾਅਦ “ਕਿਸਾਨਾਂ ਦੇ ਅੰਦੋਲਨ ਵਿਚੋਂ ਗੰਦਗੀ ਕੱਢਣ” ਦਾ ਸੱਦਾ ਦਿੱਤਾ ਅਤੇ ਉਨ੍ਹਾਂ ਨੇ ਪੰਜਾਬ ਵਿੱਚ ਇਨ੍ਹਾਂ ਤਿੰਨਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਲਾਲ ਕਿਲ੍ਹੇ ਤੱਕ ਕੁਝ ਗਰੁੱਪਾਂ ਦੇ ਮਾਰਚ ਨੂੰ “ਸਹੂਲਤ” ਦੇਣ ਵਿੱਚ ਦਿੱਲੀ ਪੁਲਿਸ ਦੀ ਭੂਮਿਕਾ ਉੱਤੇ ਵੀ ਸਵਾਲ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਲਾਲ ਕਿਲ੍ਹੇ ਵੱਲ ਜਾ ਰਹੇ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਕਈ ਯੂਨੀਅਨਾਂ ਨੇ ਸਿੱਧੂ ‘ਤੇ ਲਾਲ ਕਿਲ੍ਹੇ ਦੀ ਘਟਨਾ ਦਾ ਦੋਸ਼ ਲਗਾਉਂਦੇ ਹੋਏ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਦਿੱਲੀ ਵਿੱਚ ਟਰੈਕਟਰ ਰੈਲੀ ਲਈ ਕੇਂਦਰੀ ਦਿੱਲੀ ਵਿੱਚ ਕੁਝ ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਲਾਲ ਕਿਲ੍ਹੇ ਨਿਸ਼ਾਨ ਸਾਹਿਬ ਲਹਿਰਾਇਆ। ਹਜ਼ਾਰਾਂ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਤੇ ਪਹੁੰਚ ਗਏ ਹਨ। ਇੱਥੇ ਵੱਡੀ ਗਿਣਤੀ ਵਿੱਚ ਕਿਸਾਨ ਵੀ ਮੌਜੂਦ ਹਨ।
ਹਾਲਾਂਕਿ ਨੌਜਵਾਨਾਂ ਵਲੋਂ ਇੱਥੇ ਲਾਲ ਕਿਲ੍ਹੇ ਦੇ ਤਿਰੰਗੇ ਨਾਲ ਛੇੜਛਾੜ ਨਹੀਂ ਕੀਤੀ ਗਈ ਹੈ, ਬਲਕਿ ਨਿਸ਼ਾਨ ਸਾਹਿਬ ਨੂੰ ਕਿਸੇ ਹੋਰ ਪੋਲ ‘ਤੇ ਲਹਿਰਾਇਆ ਗਿਆ ਹੈ। ਇਸ ਤੋਂ ਪਹਿਲਾ ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਬੈਰੀਕੇਡ ਤੋੜ ਦਿਤੇ ਗਏ ਸਨ, ਜਿਸ ਕਾਰਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਕਾਫੀ ਹੰਗਾਮਾ ਹੋਇਆ ਸੀ।