INLD’s Abhay Chautala : ਚੰਡੀਗੜ੍ਹ : ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਬੁੱਧਵਾਰ ਨੂੰ ਖੇਤੀ ਕਾਨੂੰਨਾਂ ਨੂੰ ਲੈ ਕੇ ਹਰਿਆਣਾ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਇਸ ਨੂੰ ਸਵੀਕਾਰ ਕਰ ਲਿਆ। ਹੋਰ ਵੇਰਵਿਆਂ ਦੀ ਉਡੀਕ ਹੈ।
ਸਪੀਕਰ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ “ਕੁਝ ਪਲ ਪਹਿਲਾਂ, ਸ਼੍ਰੀ ਅਭੈ ਸਿੰਘ ਚੌਟਾਲਾ ਜੋ ਏਲਨਾਬਾਦ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਉਹ ਨਿੱਜੀ ਤੌਰ ‘ਤੇ ਮੇਰੇ ਕੋਲ ਆਏ ਅਤੇ ਆਪਣਾ ਅਸਤੀਫਾ ਦੇ ਦਿੱਤਾ। ਮੇਰਾ ਮੰਨਣਾ ਹੈ ਕਿ ਅਸਤੀਫਾ ਜੋ ਉਨ੍ਹਾਂ ਨੇ ਸੌਂਪਿਆ ਹੈ ਉਹ ਸਾਰੇ ਤਕਨੀਕੀ ਪੱਖਾਂ ਵਿੱਚ ਸਹੀ ਹੈ। ਮੈਂ ਇਸਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਆਪਣੀਆਂ ਪਹਿਲੀਆਂ ਦੋ ਚਿੱਠੀਆਂ ਦਾ ਹਵਾਲਾ ਦਿੱਤਾ ਹੈ ਜੋ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰ ਕਰਦਿਆਂ ਮੈਨੂੰ ਭੇਜੀਆਂ ਸਨ।