Abhay singh chautala resigns : ਇੰਡੀਅਨ ਨੈਸ਼ਨਲ ਲੋਕ ਦਲ ਦੇ ਨੇਤਾ ਅਭੈ ਸਿੰਘ ਚੌਟਾਲਾ ਨੇ ਬੁੱਧਵਾਰ ਨੂੰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਹਰਿਆਣਾ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਅਭੈ ਚੌਟਾਲਾ ਦੇ ਅਸਤੀਫੇ ਨੂੰ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ। ਗੁਪਤਾ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਅਭੈ ਨੇ ਇਸ ਗੱਲ ਦਾ ਜ਼ਿਕਰ ਕੀਤਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਕਾਰਨ ਅਸਤੀਫ਼ਾ ਦੇ ਦਿੱਤਾ ਹੈ।
ਅਭੈ 90 ਮੈਂਬਰੀ ਰਾਜ ਵਿਧਾਨ ਸਭਾ ਵਿੱਚ ਆਪਣੀ ਪਾਰਟੀ ਦੇ ਇਕਲੌਤੇ ਵਿਧਾਇਕ ਸਨ ਅਤੇ ਏਲੇਨਾਬਾਦ ਸੀਟ ਦੀ ਪ੍ਰਤੀਨਿਧਤਾ ਕਰ ਰਹੇ ਸਨ। ਉਹ ਪਾਰਟੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਛੋਟੇ ਬੇਟੇ ਹਨ। ਅਭੈ ਅਸਤੀਫ਼ਾ ਦੇਣ ਲਈ ਟਰੈਕਟਰ ‘ਤੇ ਸਵਾਰ ਹੋ ਵਿਧਾਨ ਸਭਾ ‘ਚ ਪਹੁੰਚੇ ਸੀ। ਗੁਪਤਾ ਨੂੰ ਭੇਜੇ ਆਪਣੇ ਅਸਤੀਫ਼ੇ ਪੱਤਰ ਵਿੱਚ ਅਭੈ ਨੇ ਗ਼ੈਰ-ਲੋਕਤੰਤਰੀ ਢੰਗ ਨਾਲ ਕਿਸਾਨਾਂ ‘ਤੇ‘ ਕਾਲੇ ਕਾਨੂੰਨ’ ਥੋਪੇ ਜਾਣ ਲਈ ਕੇਂਦਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚ ਕਿਸਾਨੀ ਭਾਈਚਾਰਾ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ।
ਇਹ ਵੀ ਦੇਖੋ : ਡਾ. ਦਰਸ਼ਨ ਪਾਲ ਕਿਸਾਨ ਮੋਰਚੇ ਦੀ ਸਟੇਜ਼ ਤੋਂ Live, ਕੱਲ੍ਹ ਦਿੱਲੀ ਪਏ ਗਾਹ ‘ਤੇ ਸੁਣੋ ਵੱਡਾ ਬਿਆਨ !