Nominations for the : ਚੰਡੀਗੜ੍ਹ : ਔਰਤ ਸਸ਼ਕਤੀਕਰਣ ਲਈ ਅਸਾਧਾਰਣ ਕਾਰਜਾਂ ਦੀ ਮਾਨਤਾ ਵਜੋਂ ਰਾਸ਼ਟਰੀ ਪੁਰਸਕਾਰ (ਨਾਰੀ ਸ਼ਕਤੀ ਪੁਰਸਕਾਰ -2020) ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ। ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤ ਸਸ਼ਕਤੀਕਰਣ ਅਤੇ ਉੱਨਤੀ ਲਈ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਤਕਰੀਬਨ 15 ਨਾਰੀ ਸ਼ਕਤੀ ਪੁਰਸਕਾਰ ਦਿੱਤੇ ਜਾਣਗੇ। ਨਾਮਜ਼ਦਗੀਆਂ / ਅਰਜ਼ੀਆਂ ਜਮ੍ਹਾਂ ਕਰਨ ਦੀ ਆਖ਼ਰੀ ਤਰੀਕ 31 ਜਨਵਰੀ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਔਰਤ ਅਤੇ ਬਾਲ ਵਿਕਾਸ ਮੰਤਰਾਲੇ ਨੇ ਨਾਰੀ ਸ਼ਕਤੀ ਪੁਰਸਕਾਰ -2020, ਭਾਰਤ ਵਿਚ ਔਰਤਾਂ ਲਈ ਸਭ ਤੋਂ ਉੱਚਤਮ ਨਾਗਰਿਕ ਸਨਮਾਨ ਲਈ ਨਾਮਜ਼ਦਗੀਆਂ ਮੰਗੀਆਂ ਹਨ।
ਇਹ ਪੁਰਸਕਾਰ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ, ਜੋ ਔਰਤ ਸਸ਼ਕਤੀਕਰਨ ਲਈ ਨਿਰੰਤਰ ਕੰਮ ਕਰ ਰਹੇ ਹਨ ਅਤੇ ਸਮਾਜ ਵਿਚ ਔਰਤਾਂ ਦੀ ਉੱਨਤੀ ਲਈ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਤਕਰੀਬਨ 15 ਨਾਰੀ ਸ਼ਕਤੀ ਪੁਰਸਕਾਰ ਮਾਰਚ 8, 2021 ਭਾਵ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪੁਰਸਕਾਰ ਦਿੱਤੇ ਜਾਣਗੇ। ਯੋਗਤਾ ਦੇ ਮਾਪਦੰਡਾਂ ਬਾਰੇ ਵੇਰਵੇ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਨਾਮਜ਼ਦਗੀਆਂ ਵਿਅਕਤੀਆਂ, ਸਮੂਹਾਂ ਅਤੇ ਸੰਸਥਾਵਾਂ ਲਈ ਔਰਤਾਂ ਦੇ ਸਸ਼ਕਤੀਕਰਨ ਵੱਲ ਵਧੀਆ ਕੰਮ ਕਰਨ ਲਈ ਖੁੱਲ੍ਹੀਆਂ ਹਨ, ਵਿਅਕਤੀਗਤ ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ, ਸੰਸਥਾਵਾਂ ਨੂੰ ਘੱਟੋ ਘੱਟ ਪੰਜ ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਲੋੜੀਂਦੇ ਦਸਤਾਵੇਜ਼ਾਂ ਦੇ ਨਾਲ ਨਾਮਜ਼ਦਗੀਆਂ / ਅਰਜ਼ੀਆਂ ਸਿਰਫ www.narishaktipuruskar.wcd.gov.in ‘ਤੇ ਹੀ ਜਮ੍ਹਾਂ ਕੀਤੀਆਂ ਜਾ ਸਕਦੀਆਂ ਹਨ ਅਤੇ ਜਮ੍ਹਾਂ ਕਰਨ ਦੇ ਹੋਰ ਤਰੀਕਿਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ.। ਨਾਮਜ਼ਦਗੀਆਂ / ਅਰਜ਼ੀਆਂ ਜਮ੍ਹਾਂ ਕਰਨ ਦੀ ਆਖ਼ਰੀ ਤਰੀਕ 31 ਜਨਵਰੀ 2021 ਹੈ। ਦਿਸ਼ਾ ਨਿਰਦੇਸ਼ਾਂ ਅਤੇ ਬਿਨੈ ਪੱਤਰਾਂ ਨੂੰ ਔਰਤ ਅਤੇ ਬਾਲ ਵਿਕਾਸ ਮੰਤਰਾਲੇ ਦੀ ਵੈਬਸਾਈਟ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।