Rahul gandhi says most farmers : ਵਯਨਾਡ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਆਪਣੇ ਸੰਸਦੀ ਖੇਤਰ ਵਯਾਨਾਡ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਬਹੁਤੇ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵੇਰਵਾ ਨਹੀਂ ਜਾਣਦੇ। ਜੇ ਉਨ੍ਹਾਂ ਨੂੰ ਡਿਟੇਲ ਸਮਝ ਆ ਗਈ ਤਾਂ ਪੂਰੇ ਦੇਸ਼ ਵਿੱਚ ਕਿਸਾਨੀ ਅੰਦੋਲਨ ਸ਼ੁਰੂ ਹੋ ਜਾਵੇਗਾ। ਪ੍ਰੋਗਰਾਮ ਵਿੱਚ ਰਾਹੁਲ ਗਾਂਧੀ ਨੇ ਦੇਸ਼ ਦੀ ਆਰਥਿਕਤਾ ਦੇ ਸੰਬੰਧ ਵਿਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ।
ਯੂਡੀਐਫ ਸੰਮੇਲਨ ਵਿੱਚ, ਰਾਹੁਲ ਗਾਂਧੀ ਨੇ ਕਿਹਾ, “ਸੱਚਾਈ ਇਹ ਹੈ ਕਿ ਬਹੁਤੇ ਕਿਸਾਨ ਬਿੱਲ (ਤਿੰਨ ਖੇਤੀਬਾੜੀ ਕਾਨੂੰਨਾਂ) ਦੇ ਵੇਰਵਿਆਂ ਨੂੰ ਨਹੀਂ ਸਮਝਦੇ, ਕਿਉਂਕਿ ਜੇ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਸਾਰੇ ਦੇਸ਼ ਵਿੱਚ ਅੰਦੋਲਨ ਹੋਏਗਾ। ਦੇਸ਼ ਵਿੱਚ ਅੱਗ ਲੱਗ ਜਾਵੇਗੀ।” ਵਯਨਾਡ ਤੋਂ ਸੰਸਦ ਰਾਹੁਲ ਗਾਂਧੀ ਨੇ ਕਿਹਾ ਕਿ ਤੁਸੀਂ ਅੱਜ ਦੇਸ਼ ਦੀ ਸਥਿਤੀ ਨੂੰ ਜਾਣਦੇ ਹੋ, ਇਹ ਸਭ ਨੂੰ ਸਪਸ਼ਟ ਹੈ ਕਿ ਕੀ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2-3 ਵੱਡੇ ਕਾਰੋਬਾਰੀਆਂ ਦੇ ਹਿੱਤ ਵਿੱਚ ਭਾਰਤ ਚਲਾਇਆ ਜਾ ਰਿਹਾ ਹੈ। ਅੱਜ ਹਰ ਇੰਡਸਟਰੀ ਵਿੱਚ 3-4 ਲੋਕਾਂ ਦਾ ਏਕਾਅਧਿਕਾਰ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਅਪੀਲ ਕੀਤੀ ਸੀ।