arrest order deep sidhu: ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਈ ਹਿੰਸਾ ਖਿਲਾਫ ਜੰਮੂ ‘ਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਸ ਹਿੰਸਾ ਨੂੰ ਲੈ ਕੇ ਦੀਪ ਸਿੱਧੂ ਨੂੰ ਗ੍ਰਿਫਤਾਰ ਕਰਨ ਅਤੇ ਮੰਗ ਕੀਤੀ ਕਿ ਉਸ ‘ਤੇ ਜਨਤਕ ਸੁਰੱਖਿਆ ਐਕਟ ਲਗਾਇਆ ਜਾਵੇ। ਗਣਤੰਤਰ ਦਿਵਸ ‘ਤੇ ਦੇਸ਼ ਵਿਚ ਹੋਈ ਹਿੰਸਾ ਖਿਲਾਫ ਦੇਸ਼ ਗੁੱਸੇ ਵਿਚ ਹੈ। ਜੰਮੂ ਵਿਚ ਵੀ ਲੋਕ ਇਸ ਹੰਗਾਮੇ ਤੋਂ ਨਾਰਾਜ਼ ਹਨ ਕਿ ਦੰਗਾਕਾਰੀਆਂ ਨੇ ਇਸ ਰਾਸ਼ਟਰੀ ਤਿਉਹਾਰ ਤੇ ਇਸ ਦੇਸ਼ ਦੇ ਕਿਸਾਨਾਂ ਦੀ ਆੜ ਵਿਚ ਦਿੱਲੀ ਵਿਚ ਹਿੰਸਾ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨ ਕਦੇ ਵੀ ਤਿਰੰਗੇ ਦੀ ਬੇਇੱਜ਼ਤੀ ਨਹੀਂ ਕਰ ਸਕਦਾ। ਹੁਣ ਗਣਤੰਤਰ ਦਿਵਸ ਮੌਕੇ ’ਤੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਹੁਣ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦੇ ਹੁਕਮ ਜਾਰੀ ਹੋ ਗਏ ਹਨ।
ਸੀ. ਸੀ. ਟੀ. ਵੀ. ਫੁਟੇਜ਼ ਦੇ ਆਧਾਰ ’ਤੇ ਛੇਤੀ ਗ੍ਰਿਫਤਾਰੀ ਨੂੰ ਲੈ ਕੇ ਸਖ਼ਤ ਹੁਕਮ ਦਿੱਤੇ ਗਏ ਹਨ। ਗ੍ਰਹਿ ਮੰਤਰਾਲਾ ਨੇ ਦਿੱਲੀ ਪੁਲਸ ਨੂੰ ਇਹ ਹੁਕਮ ਜਾਰੀ ਕੀਤੇ ਹਨ। ਹੁਣ ਇਸ ਮਾਮਲੇ ਦੀ ਜਾਂਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵਲੋਂ ਕੀਤੀ ਜਾਵੇਗੀ।
ਦੱਸ ਦੇਈਏ ਕਿ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਰਾਕੇਸ਼ ਅਤੇ ਯੋਗੇਂਦਰ ਯਾਦਵ ਨੇ ਜਿਸ ਢੰਗ ਨਾਲ ਪ੍ਰਦਰਸ਼ਨ ਦੀ ਇਜਾਜ਼ਤ ਲਈ ਸੀ, ਉਸ ਦੇ ਬਾਵਜੂਦ, ਜਿਸ ਤਰ੍ਹਾਂ ਦਿੱਲੀ ਵਿੱਚ ਹਿੰਸਾ ਹੋਈ ਸੀ, ਉਸ ਵਿਚ ਕਿਸਾਨ ਸ਼ਾਮਲ ਨਹੀਂ ਸਨ, ਬਲਕਿ ਦੰਗੇਕਾਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਸ ਹਿੰਸਾ ਪਿੱਛੇ ਖਾਲਿਸਤਾਨ ਸ਼ਾਮਲ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪ੍ਰਦਰਸ਼ਨ ਨੂੰ ਖਤਮ ਕੀਤਾ ਜਾਵੇ ਅਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਪਬਲਿਕ ਸੇਫਟੀ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਜਾਵੇ।