president ramnath kovind speech updates: ਸੰਸਦ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ। ਬਜਟ ਸੈਸ਼ਨ ਦੀ ਸ਼ੁਰੂਆਤ ਸ਼ੁੱਕਰਵਾਰ ਸਵੇਰੇ ਰਾਸ਼ਟਰਪਤੀ ਨੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਕੀਤੀ। ਆਪਣੇ ਸੰਬੋਧਨ ਵਿੱਚ, ਰਾਸ਼ਟਰਪਤੀ ਕੋਵਿੰਦ ਨੇ ਕੋਰੋਨਾ ਦੌਰ ਵਿੱਚ ਭਾਰਤ ਦੇ ਸੰਘਰਸ਼, ਗੈਲਵਾਨ ਵਿੱਚ ਸ਼ਹੀਦ ਹੋਏ ਸੈਨਿਕ, ਸਵੈ-ਨਿਰਭਰ ਭਾਰਤ ਅਤੇ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਬਾਰੇ ਗੱਲ ਕੀਤੀ। ਰਾਸ਼ਟਰਪਤੀ ਦੇ ਸੰਬੋਧਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਸਹਿਯੋਗ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਦਹਾਕੇ ਦਾ ਇਹ ਪਹਿਲਾ ਸੈਸ਼ਨ ਹੈ ਅਤੇ ਭਾਰਤ ਦੇ ਉੱਜਵਲ ਭਵਿੱਖ ਲਈ ਇਹ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਾਡੇ ਸਭ ਦੇ ਸਤਿਕਾਰਯੋਗ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ਪੁਰਬ ਵੀ ਅਸੀਂ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਆਓ ਅਸੀਂ ਸਾਰੇ ਮਿਲ ਕੇ ਅੱਗੇ ਵਧੀਏ ਅਤੇ ਦੇਸ਼ ਨੂੰ ਤਰੱਕੀ ਦੀ ਰਾਹ ‘ਤੇ ਲਿਜਾਇਆ ਜਾਵੇ।ਆਪਣੇ ਫਰਜ਼ ਨਿਭਾਉ ਅਤੇ ਰਾਸ਼ਟਰ ਨਿਰਮਾਣ ‘ਚ ਆਪਣਾ ਯੋਗਦਾਨ ਪਾਉ।ਆਓ, ਭਾਰਤ ਨੂੰ ਆਤਮ ਨਿਰਭਰ ਬਣਾਈਏ।
ਰਾਤ ਭਰ ਦੇ ਤਣਾਓਪੂਰਣ ਮਹੌਲ ਦੇ ਬਾਅਦ ਦੇਖੋ ਕਿਵੇਂ ਬਦਲ ਗਿਆ ਗਾਜ਼ੀਪੁਰ ਬਾਰਡਰ ਦਾ ਹਾਲ