Tense situation at Singhu border: ਕਿਸਾਨ ਅੰਦੋਲਨ ਵਿਚਾਲੇ ਸਿੰਘੂ ਬਾਰਡਰ ‘ਤੇ ਇੱਕ ਵਾਰ ਫਿਰ ਹੰਗਾਮਾ ਹੋ ਗਿਆ ਹੈ। ਦੁਪਹਿਰ 1 ਵਜੇ ਦੇ ਕਰੀਬ ਨਰੇਲਾ ਤੋਂ ਆਏ ਲੋਕ ਧਰਨੇ ਵਾਲੀ ਥਾਂ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਨਾਅਰੇਬਾਜ਼ੀ ਦੇ ਨਾਲ-ਨਾਲ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਬਾਰਡਰ ਖਾਲੀ ਕਰਨ ਲਈ ਕਿਹਾ ਗਿਆ । ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਰਹੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਕਿਸਾਨਾਂ ਦੇ ਟੈਂਟਾਂ ਤੱਕ ਪਹੁੰਚ ਕੇ ਉਨ੍ਹਾਂ ਦੇ ਜਰੂਰਤ ਦੀ ਸਮਾਨ ਦੀ ਭੰਨਤੋੜ ਕਰਨੀ ਸ਼ੁਰੂ ਦਿੱਤੀ। ਜਿਸ ਤੋਂ ਬਾਅਦ ਕਿਸਾਨਾਂ ਤੇ ਲੋਕਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਦੌਰਾਨ ਪੱਥਰਬਾਜ਼ੀ ਵੀ ਕੀਤੀ ਗਈ।
ਇਸ ਝੜਪ ਨੂੰ ਰੋਕਣ ਲਈ ਪੁਲਿਸ ਵੱਲੋਂ ਵੀ ਕੋਸ਼ਿਸ਼ ਕੀਤੀ ਗਈ। ਪਰ ਜਦੋਂ ਉਥੇ ਹਾਲਾਤ ਬੇਕਾਬੂ ਹੁੰਦੇ ਹੋਏ ਦਿਖਾਈ ਦਿੱਤੇ ਤਾਂ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਤੇ ਅਥਰੂ ਗੈਸ ਦੇ ਗੋਲੇ ਵੀ ਛੱਡੇ ਗਏ। ਇਸ ਝੜਪ ਦੌਰਾਨ ਬਹੁਤ ਸਾਰੇ ਲੋਕਾਂ ਦੇ ਨਾਲ-ਨਾਲ ਪੁਲਿਸ ਵਾਲਿਆਂ ਨੂੰ ਸੱਟਾਂ ਲੱਗੀਆਂ ਹਨ। ਇਸ ਝੜਪ ਦੌਰਾਨ ਅਲੀਪੁਰ ਦੇ SHO ਵੀ ਜਖਮੀ ਹੋ ਗਏ ਹਨ।
ਦੱਸ ਦੇਈਏ ਕਿ ਬੀਤੇ ਦਿਨ ਯਾਨੀ ਕਿ ਵੀਰਵਾਰ ਨੂੰ ਵੀ ਸਥਾਨਕ ਲੋਕਾਂ ਨੇ ਸਿੰਘੂ ਬਾਰਡਰ ‘ਤੇ ਧਰਨੇ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਸੀ। ਇਨ੍ਹਾਂ ਲੋਕਾਂ ਨੇ ਆਪਣੇ ਆਪ ਨੂੰ ਹਿੰਦੂ ਫੌਜ ਦਾ ਦੱਸਿਆ ਸੀ ਅਤੇ ਕਿਹਾ ਸੀ ਕਿ ਉਹ ਲਾਲ ਕਿਲ੍ਹੇ ‘ਤੇ ਤਿਰੰਗੇ ਦੀ ਬੇਇੱਜ਼ਤੀ ਨੂੰ ਬਰਦਾਸ਼ਤ ਨਹੀਂ ਕਰਨਗੇ, ਹਾਲਾਂਕਿ ਕੱਲ੍ਹ ਪੁਲਿਸ ਨੇ ਉਨ੍ਹਾਂ ਨੂੰ ਉਥੋਂ ਭਜਾ ਦਿੱਤਾ ਸੀ। ਉਸ ਤੋਂ ਬਾਅਦ ਗਾਜੀਪੁਰ ਵਿੱਚ ਵੀ ਸਥਾਨਕ ਲੋਕ ਵੀ ਕਿਸਾਨਾਂ ਦੇ ਧਰਨੇ ਦੇ ਵਿਰੋਧ ਵਿੱਚ ਪਹੁੰਚ ਗਏ ਸਨ। ਹਾਲਾਂਕਿ ਮੌਕੇ ‘ਤੇ ਮੌਜੂਦ ਭਾਰੀ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਕਿਸਾਨਾਂ ਤੱਕ ਨਹੀਂ ਪਹੁੰਚਣ ਦਿੱਤਾ।
ਇਹ ਵੀ ਦੇਖੋ: ਸਿੰਘੁ ਬਾਰਡਰ ਤੇ ਹੋਈ ਪੱਥਰਬਾਜ਼ੀ, ਕੀ ਹੈ ਮਾਜਰਾ ਦੇਖੋ live..