Haryana JJP leader : ਹਰਿਆਣਾ ਸਰਕਾਰ ਦੀ ਭਾਈਵਾਲ ਜਨਨਾਇਕ ਜਨਤਾ ਪਾਰਟੀ ਦੇ ਨੇਤਾ ਦਿਗਵਿਜੇ ਚੌਟਾਲਾ ਨੇ ਕਿਸਾਨ ਆਗੂ ਰਾਕੇਸ਼ ਟਿਕੈਟ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਟਿਕੈਤ ਨੂੰ ਗੱਦਾਰ ਕਹਿਣ ‘ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਸ਼ਬਦਾਂ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਦਿਗਵਿਜੇ ਚੌਟਾਲਾ ਨੇ ਕਿਹਾ ਕਿ ਰਾਕੇਸ਼ ਟਿਕੈਤ ਦੇਸ਼ ਦੇ ਸਭ ਤੋਂ ਵੱਡੇ ਕਿਸਾਨ ਨੇਤਾ ਮਹਿੰਦਰ ਟਿਕਟ ਦਾ ਖੂਨ ਹਨ। ਉਨ੍ਹਾਂ ਨੂੰ ਗੱਦਾਰ ਕਹਿਣਾ ਪੂਰੀ ਤਰ੍ਹਾਂ ਗ਼ਲਤ ਹੈ। ਸਰਕਾਰ ਨੂੰ ਇਨ੍ਹਾਂ ਸ਼ਬਦਾਂ ਉੱਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਟਿਕੈਤ ਪਰਿਵਾਰ ਹਮੇਸ਼ਾ ਹੀ ਕਿਸਾਨਾਂ ਦਾ ਸੱਚਾ ਹਿਤੈਸ਼ੀ ਰਿਹਾ ਹੈ। ਜੇ ਤੁਸੀਂ ਫੜਨਾ ਚਾਹੁੰਦੇ ਹੋ, ਤਾਂ ਗੁਰਨਾਮ ਚਢੂਨੀ ਵਰਗੇ ਲੋਕਾਂ ਨੂੰ ਫੜੋ, ਜਿਸਨੇ ਲੋਕਾਂ ਨੂੰ ਵਰਗਲਾ ਕੇ ਧੋਖਾ ਦਿੱਤਾ ਅਤੇ ਭਾਜੜ ਪਾਈ। ਰਾਕੇਸ਼ ਟਿਕੈਤ ਦੇਸ਼ ਦੇ ਖਿਲਾਫ ਨਹੀਂ ਹੈ। ਉਹ ਇੱਕ ਕਿਸਾਨ ਅਤੇ ਇੱਕ ਸੱਚਾ ਦੇਸ਼ ਭਗਤ ਹੈ। ਦੱਸ ਦੇਈਏ ਕਿ 26 ਜਨਵਰੀ ਨੂੰ ਦਿੱਲੀ ਲਾਲ ਕਿਲ੍ਹੇ ਹੰਗਾਮੇ ਦੀ ਜਾਂਚ ਕਰ ਰਹੀ ਦਿੱਲੀ ਪੁਲਸ ਕ੍ਰਾਈਮ ਨੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੂੰ ਹੋਰ ਕਿਸਾਨਾਂ ਦੇ ਨਾਲ ਨੋਟਿਸ ਜਾਰੀ ਕਰਕੇ ਪੁੱਛ-ਗਿੱਛ ਲਈ ਬੁਲਾਇਆ ਗਿਆ ਹੈ। ਉਨ੍ਹਾਂ ‘ਤੇ ਲਾਲ ਕਿਲ੍ਹੇ ਹੰਗਾਮਾ ਮਾਮਲੇ ‘ਚ ਦੇਸ਼ਧ੍ਰੋਹ ਅਤੇ ਯੂਏਪੀਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਉਥੇ ਹੀ ਰਾਕੇਸ਼ ਟਿਕੈਤ ਨੂੰ ਦਿੱਲੀ, ਪੰਜਾਬ ਤੇ ਹਰਿਆਣਾ ਵਿੱਚ ਲਗਾਤਾਰ ਸਮਰਥਨ ਮਿਲ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਵੀ ਰਾਕੇਸ਼ ਟਿਕੈਤ ਦੀ ਹਿਮਾਇਤ ਕੀਤੀ ਹੈ ਅਤੇ ਕਿਹਾ ਹੈ ਕਿ “ਅਸੀਂ ਪੂਰੀ ਤਰਾਂ ਨਾਲ ਕਿਸਾਨਾਂ ਦੇ ਨਾਲ ਹਾਂ। ਤੁਹਾਡੀਆਂ ਮੰਗਾਂ ਜਾਇਜ਼ ਹਨ। ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ, ਕਿਸਾਨਾਂ ਨੂੰ ਦੇਸ਼ ਧ੍ਰੋਹੀ ਕਹਿਣਾ ਅਤੇ ਪਿਛਲੇ ਕਈ ਦਿਨਾਂ ਤੋਂ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਕਿਸਾਨ ਨੇਤਾਵਾਂ ਵਿਰੁੱਧ ਝੂਠੇ ਕੇਸ ਕਰਨਾ ਗਲਤ ਹੈ।