shri guru nanak dev ji: ਗੁਰੂ ਨਾਨਕ ਦੇਵ ਜੀ ਨੇ ਸੱਚ ਦੀ ਨੀਹ ਰੱਖੀ। ਝੂਠ ਦੇ ਬੋਲ ਬਾਲੇ ਨੂੰ ਖ਼ਤਮ ਕਰਨ ਲਈ ਗੁਰੂ ਸਾਹਿਬ ਨੇ ਆਪਣਾ ਸਾਰਾ ਜੀਵਨ ਹੀ ਲੋਕਾਈ ਨੂੰ ਸਮਰਪਿਤ ਕਰ ਦਿੱਤਾ। ਮੋਦੀਖਾਨੇ ’ਚ ਗੁਰੂ ਸਾਹਿਬ ਨੌਕਰੀ ਕਰਦਿਆ ਦੇਖਿਆ ਕੇ ਜਗਤ ਵਿਚਾਰਾ ਅਤੇ ਵਿਕਾਰਾ ਦੀ ਅੱਗ ਵਿਚ ਸੜ ਰਿਹਾ ਹੈ। ਆਪਣੇ ਸਾਥੀ ਭਾਈ ਮਰਦਾਨੇ ਨੂੰ ਨਾਲ ਲੈ ਕੇ ਦੀਨ ਦੁਖੀਆ ਦੇ ਸੇਵਾ ਦੇ ਨਾਲ-ਨਾਲ ਪਾਪੀਆ ਦੁਸਟਾ ਦੇ ਉਧਾਰ ਲਈ ਉਦਾਸੀਆਂ ’ਤੇ ਨਿਕਲ ਪਏ।ਜੇਕਰ ਵਿਸ਼ਵ ਦੇ ਪ੍ਰਸਿੱਧ ਖ਼ੋਜੀ ਅਤੇ ਯਾਤਰਵਾਕਰਨ ਵਾਲੇ ਮਹਾਨ ਲੋਕਾ ਦੀ ਗੱਲ ਕਰੀਏ ਤਾਂ ਮਾਰਕੋ ਪੋਲੋ, ਇਬਨਬਤੁਤਾ, ਵਾਸਕੋ ਦਾ ਗਾਮਾ, ਕੋਲੰਬਸ, ਜੇਮਸ ਕੁਕ ਦੇ ਨਾਮ ਆਉਂਦੇ ਹਨ; ਜਿਨ੍ਹਾਂ ਕੁਝ ਸੀਮਤ ਖੇਤਰਫਲ ਦਾ ਦੇਸ਼ਾਂ ਦੀ ਯਾਤਰਾ ਕਰਕੇ ਆਪਣੀ ਖ਼ੋਜੀ ਦ੍ਰਿਸ਼ਟੀ ਨਾਲ ਆਪਣੇ ਵਿਚਾਰਾਂ ਨੂੰ ਲੋਕਾਨਾਲ ਸਾਂਝਾ ਕੀਤਾ ਹੈ । ਗੁਰੂ ਨਾਨਕ ਸਾਹਿਬ ਨੇ ਇਨ੍ਹਾਂ ਖ਼ੋਜੀਆਂ ਤੋਂ ਬਿਲਕੁਲ ਵੱਖਰੇ ਅਤੇ ਨਵੇਕਲੇ ਢੰਗ ਤਰੀਕੇ ਨਾਲ, ਇਰਾਦੇ, ਸੰਕਲਪ ਅਧੀਨ ਚੜਿਆ ਸੋਧਨ ਧਰਤ ਲੋਕਾਈ ਦੇ ਆਦਰਸ਼ ਨੂੰ ਮਿੱਥ ਕੇ ਸੰਸਾਰ ਯਾਤਰਾ ’ਤੇ ਤੁਰ ਪਏ। ਗੁਰੂ ਨਾਨਕ ਦੁਨੀਆ ਦੇ ਅਜਿਹੇ ਮਹਾਨ ਖੋਜ ਕਰਤਾ ਅਤੇ ਘੁੰਮ ਫਿਰ ਕੇ ਭੁੱਲੇ ਭੱਟਕੇ ਸੰਸਾਰ ਨੂੰ ਸਿੱਧੇ ਰਸਤੇ ਪਾਉਣ ਲਈ ਕ੍ਰਾਂਤੀਕਾਰੀ ਤੱਤ ਸਾਰ ਲੱਭਣ ਵਾਲੇ ਮਹਾਨ ਪੁਰਸ਼ ਹੋਏ ਹਨ, ਜਿਨ੍ਹਾਂ ਦਾ ਮੁਕਾਬਲਾ ਹੋਰ ਕਿਸੇ ਨਾਲ ਨਹੀਂ ਹੋ ਸਕਦਾ।
ਆਦਿ ਪੁਰਖ ਆਦੇਸੁ ਹੈ ਸਤਿਗੁਰੁ ਸਚੁ ਨਾਉ ਸਦਵਾਇਆ।
ਚਾਰਿ ਵਰਨ ਗੁਰ ਸਿਖ ਕਰਿ ਗੁਰਮੁਖਿ ਸਚਾ ਪੰਥੁ ਚਲਾਇਆ
ਸਾਧਸੰਗਤਿ ਮਿਲਿ ਗਾਂਵਦੇ ਸਤਿਗੁਰੁ ਸਬਦੁ ਅਨਾਹਦੁ ਵਾਇਆ।
ਗੁਰ ਸਾਖੀ ਉਪਦੇਸੁ ਕਰਿ ਆਪਿ ਤਰੈ ਸੈਂਸਾਰੁ ਤਰਾਇਆ।
ਪਾਨ ਸੁਪਾਰੀ ਕਥੁ ਮਿਲਿ ਚੂਨੇ ਰੰਗੁ ਸੁਰੰਗ ਚੜ੍ਹਾਇਆ।
ਗਿਆਨੁਧਿਆਨੁ ਸਿਮਰਣਿ ਜੁਗਤਿ ਗੁਰਮਤਿਮਿਲਿ ਗੁਰਪੂਰਾਪਾਇਆ।
ਸਾਧਸੰਗਤਿ ਸਚਖੰਡੁ ਵਸਾਇਆ॥
ਗੁਰੂ ਨਾਨਕ ਸਾਹਿਬ ਨੇ ਆਪਣੀ ਪਹਿਲੀ ਉਦਾਸੀ 1507 ਵਿਚ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ। ਪਹਿਲੀ ਉਦਾਸੀ ਬਹੁਤ ਲੰਮੇਰੀ ਸੀ।. ਪ੍ਰੋ. ਸਾਹਿਬ ਸਿੰਘ ਗੁਰਮਤਿ ਪ੍ਰਕਾਸ਼ ਅਨੁਸਾਰ 1507-1515 ਈ. ਤੱਕ ਦੀ ਯਾਤਰਾ ਦੌਰਾਨ ਗੁਰੂ ਜੀ ਨੇ ਛੇ-ਸੱਤ ਹਜ਼ਾਰ ਮੀਲ ਸਫ਼ਰ ਤੈਅ ਕੀਤਾ। ਇਸ ਉਦਾਸੀ ਦੌਰਾਨ ਗੁਰੂ ਜੀ ਉੱਤਰ ਪ੍ਰਦੇਸ਼ ‘ਚ ਪ੍ਰਸਿੱਧ ਹਿੰਦੂ ਤੀਰਥ ਹਰਿਦੁਆਰ, ਗੋਰਖ ਮਤਾ, ਅਯੁੱਧਿਆ, ਪ੍ਰਯਾਗ, ਨਾਨਕਮਤੇ ਤੋਂ ਪੀਲੀਭੀਤ, ਸੀਤਾਪੁਰ, ਲਖਨਊ, ਇਲਾਹਾਬਾਦ, ਸੁਲਤਾਨਪੁਰ, ਬਨਾਰਸ, ਪਟਨਾ, ਮਯਾ, ਸਿਲਹਟ, ਧੁਬੜੀ, ਗੁਹਾਟੀ, ਸ਼ਿਲਾਂਗ ਹੁੰਦੇ ਦੇਏ ਗੁਰੂ ਜੀ ਢਾਕਾ ਅਤੇ ਕਲਕੱਤਾ ਹੋ ਕੇ ਜਗਨਨਾਥਪੁਰੀ, ਮਦੁਰਾਈ, ਰਮੇਸ਼ਵੇਰਮ, ਸੋਮਨਾਥ, ਦਵਾਰਕਾ, ਪੁਸ਼ਕਰ, ਮਥਰਾ, ਬਿੰਦਰਾਵਨ ਅਤੇ ਕੁਰਕਸ਼ੇਤਰ ਆਦਿ ਤੋਂ ਇਲਾਵਾ ਸਿੰਗਲਾ ਦੀਪ, ਸਿੱਕਮ, ਅਸਾਮ, ਬੰਗਾਲ, ਉੜੀਸਾ, ਦਰਾਵੜ ਦੇਸ਼ਬੰਬਈ, ਔਰੰਗਾਬਾਦ, ਉਜੈਨ, ਕੱਛ ਜਗਨਨਾਥ ਤੋਂ ਸਮੰਦਰੀ ਤੱਟ ਦੇ ਨਾਲ-ਨਾਲ ਚਲਦਿਆਂ ਉਨ੍ਹਾਂ ਨੇਗੰਤੂਰ, ਮਦਰਾਸ ਅਤੇ ਰਾਮੇਸ਼ਵਰ ਦੀ ਯਾਤਰਾ ਕੀਤੀ, ਜਿਥੋਂ ਉਹ ਲੰਕਾ ਅਤੇ ਜਾਫਨਾ ਦੇ ਰਾਣਾ ਸ਼ਿਵਨਾਥ ਨੂੰ ਉਨ੍ਹਾਂ ਨੇ ਸਿੱਖੀ ਦੀ ਬਖਸ਼ਿਸ਼ ਕੀਤੀ। ਲੰਕਾ ਦੀ ਯਾਤਰਾ ਸਮਾਪਤ ਕਰਕੇ ਗੁਰੂ ਜੀ ਕੋਚੀਨ ਗਏ, ਜਿਥੋਂ ਗੁਰੂ ਜੀ ਨੇ ਆਂਧਰਾ ਪ੍ਰਦੇਸ਼ ਵਿਚ ਪ੍ਰਵੇਸ਼ ਕੀਤਾ। ਫਿਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਨਕ ਝੀਰਾ, ਮਾਲਟੇਕਰੀ, ਨਾਂਦੇੜ, ਨਾਮਦੇਵ ਦੇ ਨਗਰ ਨਰਸੀ ਬਾਮਣੀ, ਭਗਤ ਤਿਰਲੋਚਨ ਦੇ ਨਗਰ ਵਾਰਸੀ ਹੁੰਦੇ ਦੇਏ ਔਕੇਸ਼ਵਰ ਪਹੰਚੇ ਅਤੇ ਉਥੋਂ ਉਹ ਇੰਦੌਰ, ਖੰਡਵਾ ਤੋਂ ਨਰਮਦਾ ਨਦੀ ਦੇ ਨਾਲ-ਨਾਲ ਤੁਰਦੇ ਹੋਏ ਜਬਲਪੁਰ ਸ਼ਹਿਰ ਦੇ ਗਵਾਰੀ ਘਾਟ ਪਹੰਚੇ।