Balbir Singh Rajewal : ਚੰਡੀਗੜ੍ਹ : ਦਿੱਲੀ ਬਾਰਡਰ ‘ਤੇ ਕਿਸਾਨ ਖੇਤੀਬਾੜੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਕਿਸਾਨੀ ਅੰਦੋਲਨ ਜੋ ਕਿ ਪਿਛਲੇ ਦਿਨੀਂ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਕਾਰਨ ਥੋੜ੍ਹਾ ਕਮਜ਼ੋਰ ਹੋ ਗਿਆ ਸੀ, ‘ਚ ਫਿਰ ਤੋਂ ਨਵੀਂ ਚੇਤਨਾ ਆ ਗਈ ਹੈ ਤੇ ਪੰਜਾਬ, ਹਰਿਆਣਾ ਤੇ ਹੋਰਨਾਂ ਵੱਖ-ਵੱਖ ਜਿਲ੍ਹਿਆਂ ਤੋਂ ਵੱਡੀ ਗਿਣਤੀ ‘ਚ ਕਿਸਾਨ ਦੁਬਾਰਾ ਤੋਂ ਬਾਰਡਰ ‘ਤੇ ਆਉਣਾ ਸ਼ੁਰੂ ਹੋ ਗਏ ਹਨ। ਇਸੇ ਦਰਮਿਆਨ ਸ਼੍ਰੀ ਬਲਬੀਰ ਸਿੰਘ ਰਾਜੇਵਾਲ, ਪ੍ਰਧਾਨ, ਬੀ.ਕੇ.ਯੂ. (ਰਾਜੇਵਾਲ) ਅੱਜ ਦੁਪਹਿਰ 12 ਵਜੇ ਕਿਸਾਨ ਭਵਨ, ਸੈਕਟਰ-35 ਏ ਮੀਡੀਆ ਨੂੰ ਸੰਬੋਧਨ ਕਰਨਗੇ ਤਾਂ ਜੋ ਦਿੱਲੀ ਬਾਰਡਰਜ਼ ਵਿਖੇ ਕਿਸਾਨ ਅੰਦੋਲਨ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾ ਸਕੇ।