Sanyukta kisan morcha said : ਨਵੀਂ ਦਿੱਲੀ: ਸਯੁੰਕਤ ਕਿਸਾਨ ਮੋਰਚੇ ਨੇ ਕਿਹਾ ਕਿ ਭਾਜਪਾ ਸਰਕਾਰ ਹੁਣ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਇਸ ਸ਼ਾਂਤਮਈ ਕਿਸਾਨ ਅੰਦੋਲਨ ਨੂੰ ‘ਫਿਰਕੂ’ ਰੰਗ ਦੇ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਨੇ ਇੱਕ ਬਿਆਨ ਵਿੱਚ ਕਿਹਾ, ਜਿਸ ਤਰ੍ਹਾਂ ਸਰਕਾਰ ਨੇ ਪਿੱਛਲੇ 3 ਦਿਨਾਂ ਤੋਂ ਗਾਜੀਪੁਰ ਸਰਹੱਦ ਅਤੇ ਸਿੰਘੂ ਸਰਹੱਦ ‘ਤੇ ਮਾਹੌਲ ਖਰਾਬ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਹੈ, ਇਹ ਸਪਸ਼ਟ ਹੈ ਕਿ ਪੁਲਿਸ ਅਤੇ ਭਾਜਪਾ-ਆਰਐਸਐਸ ਦੇ ਲੋਕ ਇਸ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੇ ਹਨ। ਟਿਕਰੀ ਬਾਰਡਰ ‘ਤੇ ਵੀ ਇਸੇ ਤਰ੍ਹਾਂ ਦੀਆਂ ਅਸਫਲ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗਾਜੀਪੁਰ ਦੀ ਸਰਹੱਦ ’ਤੇ ਪਹੁੰਚੇ ਕਿਸਾਨਾਂ ਦੇ ਪਿਆਰ ਤੋਂ ਖੁਸ਼ ਹੈ। ਸਰਕਾਰ ਅਤੇ ਕਈ ਸੰਗਠਨਾਂ ਨੇ ਸਹਿਮਤੀ ਜਤਾਈ ਸੀ ਕਿ ਗਾਜ਼ੀਪੁਰ ਧਰਨਾ ਹੁਣ ਖ਼ਤਮ ਹੋ ਗਿਆ ਹੈ, ਪਰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕਿਸਾਨਾਂ ਨੇ ਫਿਰ ਇਹ ਸਾਬਿਤ ਕਰ ਦਿੱਤਾ ਹੈ ਕਿ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ।
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਅਸੀਂ ਪੁਲਿਸ ਦੁਆਰਾ ਨਿਰੰਤਰ ਹਿੰਸਾ ਦੀ ਸਖਤ ਨਿੰਦਾ ਕਰਦੇ ਹਨ। ਧਰਨੇ ਦੇ ਆਸ ਪਾਸ ਦੇ ਵਸਨੀਕਾਂ ਵੱਲੋਂ ਕਿਸਾਨ ਅੰਦੋਲਨ ਨੂੰ ਪੂਰਾ ਸਮਰਥਨ ਪ੍ਰਾਪਤ ਹੋਇਆ ਹੈ। ਸਰਕਾਰ ਦੇ ਲੋਕ ਉਨ੍ਹਾਂ ਲੋਕਾਂ ਨੂੰ ਕਿਸਾਨਾਂ ਵਿਰੁੱਧ ਭੜਕਾ ਰਹੇ ਹਨ, ਪਰ ਉਨ੍ਹਾਂ ਦੀ ਕੋਸ਼ਿਸ਼ ਅਸਫਲ ਰਹੀ ਹੈ। ਆਸ ਪਾਸ ਦੇ ਲੋਕ ਕਿਸਾਨਾਂ ਨਾਲ ਆਪਣਾ ਦੁੱਖ ਸਾਂਝਾ ਕਰ ਰਹੇ ਹਨ ਅਤੇ ਲੰਗਰ ਅਤੇ ਸਫਾਈ ਵਿੱਚ ਯੋਗਦਾਨ ਪਾ ਰਹੇ ਹਨ।