Internet services in 14 districts : ਹਰਿਆਣਾ ਵਿੱਚ 14 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਸੇਵਾਵਾਂ 1 ਫਰਵਰੀ ਸ਼ਾਮ 5 ਵਜੇ ਤੱਕ ਬੰਦ ਰਹਿਣਗੀਆਂ। ਹਰਿਆਣਾ ਸਰਕਾਰ ਨੇ ਇਹ ਫੈਸਲਾ ਕਿਸਾਨੀ ਅੰਦੋਲਨ ਦੇ ਚੱਲਦਿਆਂ ਲਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਰਿਆਣਾ ਵਿੱਚ ਇੰਟਰਨੈਟ ਸੇਵਾਵਾਂ 31 ਜਨਵਰੀ ਰਾਤ 12 ਵਜੇ ਤੱਕ ਬੰਦ ਕੀਤੀਆਂ ਗਈਆਂ ਸਨ। ਸੂਬੇ ਵਿੱਚ ਵੁਆਇਸ ਕਾਲਾਂ ਨੂੰ ਛੱਡ ਕੇ ਇੰਟਰਨੈੱਟ ਸੇਵਾਵਾਂ ਨੂੰ ਕੱਲ੍ਹ ਸ਼ਾਮ ਪੰਜ ਵਜੇ ਤੱਕ ਬੰਦ ਕਰਨ ਦਾ ਫੈਸਲਾ ਲਿਆ ਹੈ।
ਇਹ ਆਦੇਸ਼ ਖੇਤਰ ਵਿਚ ਸ਼ਾਂਤੀ ਅਤੇ ਜਨਤਕ ਵਿਵਸਥਾ ਵਿਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਜਾਰੀ ਕੀਤੇ ਗਏ ਹਨ। ਕੋਈ ਵੀ ਵਿਅਕਤੀ ਜੋ ਇਨ੍ਹਾਂ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਹੈ, ਸਬੰਧਤ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ। ਸਰਕਾਰ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਜਿਵੇਂ ਕਿ ਐਸਐਮਐਸ, ਵਟਸਐਪ, ਫੇਸਬੁੱਕ ਟਵਿੱਟਰ ਆਦਿ ਰਾਹੀਂ ਪ੍ਰਚਾਰ ਅਤੇ ਅਫਵਾਹਾਂ ਦੇ ਫੈਲਣ ਨੂੰ ਰੋਕਣ ਲਈ ਇੰਟਰਨੈਟ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਜਿਵੇਂ ਕਿ ਐਸਐਮਐਸ, ਵਟਸਐਪ, ਫੇਸਬੁੱਕ ਟਵਿੱਟਰ ਆਦਿ ਰਾਹੀਂ ਪ੍ਰਚਾਰ ਅਤੇ ਅਫਵਾਹਾਂ ਦੇ ਫੈਲਣ ਨੂੰ ਰੋਕਣ ਲਈ ਇੰਟਰਨੈਟ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ।