khattar gave five lakh ten thousand: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਯੁੱਧਿਆ ‘ਚ ਰਾਮ ਮੰਦਰ ਨਿਰਮਾਣ ਲਈ ਐਤਵਾਰ ਨੂੰ ਭਾਵ ਅੱਜ ਸ਼੍ਰੀਰਾਮ ਜਨਮਭੂਮੀ ‘ਤੇ ਮੰਦਰ ਦੇ ਨਿਰਮਾਣ ਲਈ 5 ਲੱਖ 10 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ।ਜਾਣਕਾਰੀ ਮੁਤਾਬਕ ਖੱਟੜ ਨੇ ਹਰਿਆਣਾ ਦੀ ‘ਸ਼੍ਰੀਰਾਮ ਜਨਮਭੂਮੀ ਤੀਰਥ ਟਰੱਸਟ ਨਿਧੀ ਸਮਰਪਣ ਮੁਹਿੰਮ’ ਕਮੇਟੀ ਨੂੰ ਚੈੱਕ ਸੌਂਪਿਆ।ਇਸ ਮੌਕੇ ‘ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਕੱਤਰ ਡਾ. ਸੁਰਿੰਧਰ ਜੈਨ ਅਤੇ ਹੋਰ ਲੋਕ ਵੀ ਹਾਜ਼ਰ ਸਨ।
ਬਿਆਨ ‘ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੂੰ ਸ਼੍ਰੀਰਾਮ ਜਨਮਭੂਮੀ ਮੰਦਰ ਦੀ ਤਸਵੀਰ ਭੇਂਟ ਕੀਤੀ ਗਈ।ਦੱਸਣਯੋਗ ਹੈ ਕਿ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟੜ ਨੇ ਆਪਣੇ ਟਵਿੱਟਰ ਹੈਂਡਲ ‘ਤ ਟਵੀਟ ਕਰਦਿਆਂ ਕਿਹਾ ਕਿ ਅਯੁੱਧਿਆ ‘ਚ ਭਗਵਾਨ ਸ਼੍ਰੀਰਾਮ ਜੀ ਦੇ ਮੰਦਰ ਨਿਰਮਾਣ ਲਈ ‘ਸ਼੍ਰੀਰਾਮ ਜਨਮਭੂਮੀ ਤੀਰਥ ਟਰੱਸਟ ਨਿਧੀ ਸਮਰਪਣ ਮੁਹਿੰਮ’ ਤਹਿਤ ਪ੍ਰਭੂ ਦੇ ਚਰਨਾਂ ‘ਚ ਇੱਕ ਛੋਟਾ ਜਿਹਾ ਯੋਗਦਾਨ ਸਮਰਪਿਤ ਕਰਨ ਦਾ ਸੌਭਾਗ ਪ੍ਰਾਪਤ ਹੋਇਆ।
ਕੈਪਟਨ ਦੀ ਆਲ ਪਾਰਟੀ ਮੀਟਿੰਗ ‘ਤੇ ਕਿਉਂ ਭੜਕੇ BJP ਆਗੂ ਜਿਆਣੀ , ਸੁਣੋ ਵੱਡਾ ਬਿਆਨ…