Sangrur Farmer dies : ਕਿਸਾਨ ਪਿੱਛਲੇ 2 ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਜਿਹੜੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ, ਉਹ ਨਵੇਂ ਖੇਤੀਬਾੜੀ ਕਾਨੂੰਨ ਨੂੰ ਵਾਪਿਸ ਲੈਣ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ, ਉਥੇ ਵੀ ਸਰਕਾਰ ਵੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੂਡ ਵਿੱਚ ਨਜ਼ਰ ਨਹੀਂ ਆ ਰਹੀ। ਉਥੇ ਹੀ ਟਿਕਰੀ ਬਾਰਡਰ ਤੋਂ ਅੱਜ ਫਿਰ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਕਿਸਾਨ ਪੰਜਾਬ ਦੇ ਜ਼ਿਲ੍ਹਾ ਸਗਰੂਰ ਦੇ ਰਾਮਪੁਰਾ ਦਾ ਰਹਿਣ ਵਾਲਾ ਸੀ। ਉਸ ਦੀ ਪਛਾਣ 30 ਸਾਲਾ ਸੰਦੀਪ ਵਜੋਂ ਹੋਈ ਹੈ। ਮੌਤ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਦੱਸ ਦੇਈਏ ਕਿ ਟਰੈਕਟਰ ਪਰੇਡ ਦੌਰਾਨ 26 ਜਨਵਰੀ ਨੂੰ ਕੁਝ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹਿੰਸਕ ਝੜਪਾਂ ਤੋਂ ਬਾਅਦ ਬਹੁਤ ਸਾਰੇ ਕਿਸਾਨ ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਆ ਰਹੇ ਹਨ। ਉਥੇ ਹੀ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ ਦੇ ਮਾਮਲੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਦੱਸ ਦੇਈਏ ਕਿ 26 ਜਨਵਰੀ ਨੂੰ ਹੋਈ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ । ਉਹ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾਲ ਨਜਿੱਠਣ ਲਈ ਜੋਰਦਾਰ ਤਿਆਰੀ ਕਰ ਰਹੀ ਹੈ । ਟਿਕਰੀ ਬਾਰਡਰ ‘ਤੇ ਸੁਰੱਖਿਆ ਬਲਾਂ ਦੀਆਂ 15 ਕੰਪਨੀਆਂ ਪਹਿਲਾਂ ਹੀ ਤਾਇਨਾਤ ਹਨ ਤੇ ਹੁਣ ਦਿੱਲੀ ਪੁਲਿਸ ਨੇ ਸੜਕ ਨੂੰ ਪੁੱਟ ਕੇ ਉਸ ਵਿੱਚ ਲੰਬੀਆਂ-ਲੰਬੀਆਂ ਕਿੱਲਾਂ ਤੇ ਸਰੀਏ ਲਗਵਾ ਦਿੱਤੇ ਹਨ। ਬੈਰੀਕੇਡਿੰਗ ਦੇ ਪਾਰ ਵੱਡੀ ਗਿਣਤੀ ਵਿੱਚ ਰੋਡ ਰੋਲਰ ਵੀ ਖੜ੍ਹੇ ਕੀਤੇ ਗਏ ਹਨ।