Icc nominates rishabh pant : ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਅਤੇ ਇੰਗਲੈਂਡ ਦੇ ਕਪਤਾਨ ਜੋ ਰੂਟ ਅਤੇ ਆਇਰਲੈਂਡ ਦੇ ਪਾਲ ਸਟਰਲਿੰਗ ਨੂੰ ਆਈਸੀਸੀ ਦੇ ਮਹੀਨੇ ਦੇ ਸਰਬੋਤਮ ਪੁਰਸ਼ ਖਿਡਾਰੀ ਦੇ ਲਈ ਨਾਮਜਦ ਕੀਤਾ ਗਿਆ ਹੈ। ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈਸੀਸੀ) ਨੇ ਪਹਿਲੀ ਵਾਰ ਮਹੀਨੇ ਦੇ ਸਰਬੋਤਮ ਖਿਡਾਰੀ ਨਾਮਜ਼ਦ ਕੀਤੇ ਹਨ। ਇਨ੍ਹਾਂ ਪੁਰਸਕਾਰਾਂ ਦੇ ਜੇਤੂਆਂ ਦਾ ਫੈਸਲਾ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਆਈਸੀਸੀ ਦੇ ਡਿਜੀਟਲ ਚੈਨਲਾਂ ‘ਤੇ ਕੀਤਾ ਜਾਵੇਗਾ। ਇਸ ਅਵਾਰਡ ਦੇ ਜ਼ਰੀਏ, ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਫਾਰਮੈਟਾਂ ਵਿੱਚ ਸਰਵਸ਼੍ਰੇਸ਼ਠ ਪ੍ਰਦਰਸ਼ਨ ਕਰਨ ਵਾਲੇ ਪੁਰਸ਼ ਅਤੇ ਮਹਿਲਾ ਖਿਡਾਰੀਆਂ ਨੂੰ ਸਾਲ ਭਰ ਲਈ ਮਾਨਤਾ ਦਿੱਤੀ ਜਾਏਗੀ। 23 ਸਾਲਾ ਪੰਤ ਨੇ ਆਸਟ੍ਰੇਲੀਆ ਖ਼ਿਲਾਫ਼ ਸਿਡਨੀ ਵਿੱਚ 97 ਦੌੜਾਂ ਦੀ ਪਾਰੀ ਖੇਡੀ, ਜਿਸ ਨਾਲ ਭਾਰਤ ਮੈਚ ਡਰਾਅ ਕਰਨ ਵਿੱਚ ਸਫਲ ਹੋ ਗਿਆ ਸੀ। ਬ੍ਰਿਸਬੇਨ ਵਿੱਚ ਪੰਤ ਨੇ ਨਾਬਾਦ 89 ਦੌੜਾਂ ਦੀ ਪਾਰੀ ਖੇਡਦਿਆਂ ਭਾਰਤ ਦੀ ਜਿੱਤ ‘ਚ ਅਹਿਮ ਯੋਗਦਾਨ ਪਾਇਆ ਸੀ ਅਤੇ ਇਤਿਹਾਸਕ ਲੜੀ ‘ਚ ਜਿੱਤ ਦਵਾਈ ਸੀ।
ਮਹਿਲਾ ਕ੍ਰਿਕਟਰਾਂ ਵਿੱਚ ਪਾਕਿਸਤਾਨ ਦੀ ਡਾਇਨਾ ਬੇਗ ਅਤੇ ਦੱਖਣੀ ਅਫਰੀਕਾ ਦੀ ਸ਼ਬਨੀਮ ਇਸਮਾਈਲ ਅਤੇ ਮਾਰੀਜਨ ਕੇਪ ਨੂੰ ਇਸ ਮਾਸਿਕ ਅਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ। ਬੇਗ ਨੇ ਦੱਖਣੀ ਅਫਰੀਕਾ ਖਿਲਾਫ 3 ਵਨਡੇ ਅਤੇ 2 ਟੀ -20 ਮੈਚ ਖੇਡੇ ਸਨ। ਉਸ ਨੇ ਇੱਕ ਦਿਨਾ ਮੈਚਾਂ ਵਿੱਚ 9 ਵਿਕਟਾਂ ਲਈਆਂ ਸਨ ਅਤੇ ਸਭ ਤੋਂ ਸਫਲ ਗੇਂਦਬਾਜ਼ ਰਹੀ ਸੀ।
ਇਹ ਵੀ ਦੇਖੋ : ਕਿਸਾਨੀ ਅੰਦੋਲਨ ਦੀ ਸਟੇਜ ਤੋਂ ਗੁਰਪ੍ਰੀਤ ਸਿੰਘ ਮਿੰਟੂ ਦੀ ਦਹਾੜ, ਸੁਣੋ ਇਹ ਗੱਲਾਂ