farmers protest update: ਹਰਿਆਣਾ ਦੇ ਜੀਂਦ ਵਿੱਚ ਇੰਟਰਨੈਟ ਸੇਵਾ ਪਿਛਲੇ ਪੰਜ ਦਿਨਾਂ ਤੋਂ ਬੰਦ ਹੈ। ਇੰਟਰਨੈੱਟ ਸੇਵਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਮੰਗਲਵਾਰ ਨੂੰ ਖਟਕੜ ਟੋਲ ‘ਤੇ ਜਾਮ ਲੱਗਾ ਦਿੱਤਾ। ਜਾਮ ਦੀ ਜਾਣਕਾਰੀ ਮਿਲਣ ‘ਤੇ ਉਚਾਨਾ ਥਾਣਾ ਇੰਚਾਰਜ ਰਵਿੰਦਰ ਕੁਮਾਰ ਮੌਕੇ ‘ ਤੇ ਪਹੁੰਚੇ ਅਤੇ ਜਾਮ ਲਗਾ ਰਹੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਜਾਮ ਨਹੀਂ ਖੋਲ੍ਹਿਆ।ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਰਕਾਰ ਨੂੰ ਅਲਟੀਮੇਟਮ ਦੇ ਦਿੱਤਾ ਸੀ ਕਿ ਜੇ ਸੋਮਵਾਰ ਤੱਕ ਇੰਟਰਨੈੱਟ ਨਹੀਂ ਚੱਲਦਾ ਤਾਂ ਉਹ ਮੰਗਲਵਾਰ ਨੂੰ ਹਾਈਵੇ ਜਾਮ ਕਰ ਦੇਣਗੇ।
ਉਚਾਨਾ ਥਾਣਾ ਇੰਚਾਰਜ ਅਤੇ ਤਹਿਸੀਲਦਾਰ ਵੀ ਕਿਸਾਨਾਂ ਵੱਲੋਂ ਲਗਾਏ ਜਾਮ ਨੂੰ ਖੋਲ੍ਹਣ ਲਈ ਮੌਕੇ ‘ਤੇ ਪਹੁੰਚੇ, ਪਰ ਕਿਸਾਨਾਂ ਨੇ ਇੰਟਰਨੈੱਟ ਸੇਵਾ ਸ਼ੁਰੂ ਕਰਨ ਲਈ ਆਪਣੀ ਜ਼ਿੱਦ ਜਾਰੀ ਰੱਖੀ।ਉਨ੍ਹਾਂ ਕਿਹਾ ਕਿ ਇੰਟਰਨੈੱਟ ਦੀ ਘਾਟ ਕਾਰਨ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਓਨਲਾਈਨ ਸੇਵਾਵਾਂ ਪ੍ਰਭਾਵਤ ਹੋ ਰਹੀਆਂ ਹਨ। ਜਦੋਂ ਜ਼ਿਲ੍ਹੇ ਵਿੱਚ ਸ਼ਾਂਤਮਈ ਢੰਗ ਨਾਲ ਕਿਸਾਨ ਅੰਦੋਲਨ ਚੱਲ ਰਿਹਾ ਹੈ ਤਾਂ ਸਰਕਾਰ ਇੰਟਰਨੈੱਟ ਸੇਵਾਵਾਂ ਬੰਦ ਕਰਕੇ ਹਫੜਾ-ਦਫੜੀ ਦੀ ਸਥਿਤੀ ਕਿਉਂ ਪੈਦਾ ਕਰ ਰਹੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇੰਟਰਨੈੱਟ ਸੇਵਾ ਸ਼ੁਰੂ ਨਹੀਂ ਕਰਦੀ ਉਦੋਂ ਤੱਕ ਜਾਮ ਨਹੀਂ ਖੋਲ੍ਹਿਆ ਜਾਏਗਾ। ਹਾਲਾਂਕਿ ਪ੍ਰਸ਼ਾਸਨ ਵੱਲੋਂ ਲਗਾਤਾਰ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਜਾਮ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਗੁਰਪ੍ਰੀਤ ਕੋਟਲੀ ਦਾ ਧਮਾਕੇਦਾਰ ਇੰਟਰਵਿਊ, ਬੁਲਾਤੇ ਬੰਬ, ਆਹ ਸੁਣੋ ”26 ਜਨਵਰੀ ਦਾ ਗੱਦਾਰ ਕੌਣ”…!