AAP’s demand for : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਕੱਲ੍ਹ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਸੀ ਜਿਸ ‘ਚ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਗੱਲਬਾਤ ਕੀਤੀ ਗਈ ਸੀ ਪਰ ‘ਆਪ’ ਵੱਲੋਂ ਮੀਟਿੰਗ ਦਾ ਵਾਕ ਆਊਟ ਕਰ ਦਿੱਤਾ ਗਿਆ। ਸੰਘਰਸ਼ਸ਼ੀਲ ਕਿਸਾਨਾਂ ਦੇ ਹੱਕ ਵਿੱਚ ਮਤਾ ਪਾਸ ਕਰਨ ਤੋਂ ਕੁਝ ਮਿੰਟ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ਦੀ ਸਰਬ ਪਾਰਟੀ ਮੀਟਿੰਗ ਤੋਂ ਬਾਹਰ ਨਿਕਲਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇੱਕ ਵਾਰ ਫਿਰ ਅਰਵਿੰਦ ਕੇਜਰੀਵਾਲ ਦੀ ਪਾਰਟੀ ਦੇ ਦੋਹਰੇ ਮਾਪਦੰਡਾਂ ਦਾ ਚਿਹਰਾ ਸਾਹਮਣੇ ਆਇਆ ਹੈ, ਜੋ ਕਿਸਾਨਾਂ ਦੇ ਮਾਮਲਿਆਂ ‘ਤੇ ਆਪਣੀ ਸੌੜੀ ਸੋਚ ਰੱਖ ਰਿਹਾ ਹੈ।
ਕੈਪਟਨ ਨੇ ਕਿਹਾ ਕਿ ਲਗਭਗ ਚਾਰ ਘੰਟੇ ਚੱਲੀ ਮੀਟਿੰਗ ‘ਚ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਖੜੇ ਹੋਣ ਦਾ ਬਹਾਨਾ ਬਣਾਉਣ ਤੋਂ ਬਾਅਦ ‘ਆਪ’ ਮੈਂਬਰਾਂ ਨੇ ਉਸ ਮੰਗ ਨੂੰ ਲੈ ਕੇ ਵਾਕਆਊਟ ਕਰ ਦਿੱਤਾ, ਜਿਸ ਨੂੰ ਰਾਜ ਸਰਕਾਰ ਸਵੀਕਾਰ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਬੈਠਕ ਦੀ ਸ਼ੁਰੂਆਤ ਤੋਂ ਹੀ ਸਪਸ਼ਟ ਤੌਰ ‘ਤੇ ‘ਆਪ ’ਦੇ ਮੈਂਬਰਾਂ ਦਾ ਰਾਜ ਅਤੇ ਇਥੋਂ ਦੇ ਕਿਸਾਨਾਂ ਦਾ ਸਮਰਥਨ ਕਰਨ ਦਾ ਕੋਈ ਇਰਾਦਾ ਨਹੀਂ ਸੀ, ਜਿਸ ਦਾ ਪਤਾ ਪ੍ਰਸਤਾਵ ‘ਤੇ ਸਹਿਮਤੀ ਜ਼ਾਹਰ ਕਰਨ ਲਈ ਵਾਕਆਊਟ ਤੋਂ ਕੁਝ ਮਿੰਟ ਪਹਿਲਾਂ ਕੀਤੇ ਜਾਣ ਤੋਂ ਲੱਗਦਾ ਹੈ।
ਇਸ ਨੂੰ ‘ਆਪ’ ਦੀ ਯੋਜਨਾਬੱਧ ਰਣਨੀਤੀ ਦਾ ਹਿੱਸਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਵੇਂ ਸੰਭਵ ਹੋ ਸਕਦਾ ਹੈ ਕਿ ਰਾਸ਼ਟਰੀ ਪਾਰਟੀ ਹੋਣ ਦਾ ਡਰਾਮਾ ਕਰਨ ਵਾਲੇ ਨੂੰ ਇਹ ਨਹੀਂ ਪਤਾ ਹੁੰਦਾ ਹੈ ਕਿ ਕੋਈ ਵੀ ਰਾਜ ਪੁਲਿਸ ਆਮ ਤਰੀਕੇ ਨਾਲ ਕਿਸੇ ਵੀ ਹੋਰ ਰਾਜ ਵਿੱਚ ਦਾਖਲ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਕਿਸਾਨੀ ਪੱਖੀ ਹੋਣ ਦਾ ਦਾਅਵਾ ਕਰਨ ਵਾਲੀ ਪਾਰਟੀ ਕਿਸਾਨੀ ਨਾਲ ਪੂਰੀ ਤਰ੍ਹਾਂ ਗ਼ੈਰਕਾਨੂੰਨੀ ਮੰਗ ਨੂੰ ਲੈ ਕੇ ਕਿਸਾਨਾਂ ਨਾਲ ਸਬੰਧਤ ਮਸਲੇ ‘ਤੇ ਸਹਿਮਤੀ ਬਣਾਉਣ ਲਈ ਸੱਦੀ ਗਈ ਮੀਟਿੰਗ ਤੋਂ ਵਾਕਆਊਟ ਕਿਵੇਂ ਕਰ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਗ ਨਾ ਸਿਰਫ ਗੈਰਕਾਨੂੰਨੀ ਅਤੇ ਤਰਕਹੀਣ ਹੈ, ਸਗੋਂ ਸਾਰੇ ਸਿਧਾਂਤਾਂ ਅਤੇ ਕਾਨੂੰਨ ਦੇ ਨਿਯਮਾਂ ਦੇ ਵਿਰੁੱਧ ਵੀ ਹੈ। ‘ਆਪ’ ਦੀ ਮੰਗ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ, ਪੰਜਾਬ ਪੁਲਿਸ ਕਿਸੇ ਵੀ ਹੋਰ ਰਾਜ ਵਿੱਚ ਕਿਸੇ ਦੀ ਸੁਰੱਖਿਆ ਲਈ 72 ਘੰਟੇ ਤੋਂ ਵੱਧ ਨਹੀਂ ਰੁਕ ਸਕਦੀ।