World Cancer Day 2021: ਗ਼ਲਤ ਲਾਈਫਸਟਾਈਲ ਅਤੇ ਖਾਣ-ਪੀਣ ਕਾਰਨ ਕੈਂਸਰ ਵਰਗੀਆਂ ਬਿਮਾਰੀਆਂ ਦੀ ਚਪੇਟ ‘ਚ ਆਉਣ ਦਾ ਖ਼ਤਰਾ ਰਹਿੰਦਾ ਹੈ। ਅਜਿਹੇ ‘ਚ ਇਸ ਤੋਂ ਬਚਣ ਲਈ ਹਰੇਕ ਨੂੰ ਆਪਣੀ ਡਾਇਟ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੁੰਦੀ ਹੈ। ਤਾਂ ਜੋ ਇਸ ਗੰਭੀਰ ਬਿਮਾਰੀ ਦੀ ਚਪੇਟ ‘ਚ ਆਉਣ ਤੋਂ ਬਚਿਆ ਜਾ ਸਕੇ। ਨਾਲ ਹੀ ਇਸ ਬਾਰੇ ਜਾਗਰੂਕ ਕਰਨ ਲਈ ਹਰ ਸਾਲ 4 ਫਰਵਰੀ ਨੂੰ ‘ਵਿਸ਼ਵ ਕੈਂਸਰ ਦਿਵਸ‘ ਮਨਾਇਆ ਜਾਂਦਾ ਹੈ। ਤਾਂ ਆਓ ਅੱਜ ਅਸੀਂ ਤੁਹਾਨੂੰ ਅਜਿਹੀਆਂ 9 ਚੀਜ਼ਾਂ ਦੇ ਬਾਰੇ ਦੱਸਦੇ ਹਾਂ ਜਿਨ੍ਹਾਂ ਦੇ ਸੇਵਨ ਨਾਲ ਕੈਂਸਰ ਦਾ ਖ਼ਤਰਾ ਘੱਟ ਹੋਵੇਗਾ।
ਹਲਦੀ: ਆਯੁਰਵੈਦ ‘ਚ ਵੀ ਹਲਦੀ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ‘ਚ ਵਿਟਾਮਿਨ, ਆਇਰਨ, ਕੈਲਸ਼ੀਅਮ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਅਤੇ ਚਿਕਿਤਸਕ ਗੁਣ ਹੁੰਦੇ ਹਨ। ਇਸਦਾ ਸੇਵਨ ਕਰਨਾ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਰਹਿੰਦਾ ਹੈ। ਇਸ ਦੇ ਨਾਲ ਹੀ ਰੋਜ਼ਾਨਾ 1 ਗਲਾਸ ਗੁਣਗੁਣੇ ਦੁੱਧ ‘ਚ 1 ਚੱਮਚ ਹਲਦੀ ਮਿਲਾ ਕੇ ਪੀਣ ਨਾਲ ਜੋੜਾਂ ਦੇ ਦਰਦ, ਸਰਦੀ-ਜ਼ੁਕਾਮ ਆਦਿ ਪ੍ਰੇਸ਼ਾਨੀਆਂ ਤੋਂ ਬਚਾਅ ਰਹਿੰਦਾ ਹੈ।
ਕਰੇਲਾ: ਕਰੇਲੇ ‘ਚ ਵਿਟਾਮਿਨ, ਫਾਈਬਰ, ਆਇਰਨ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ। ਖੋਜ ਦੇ ਅਨੁਸਾਰ ਇਹ ਸਰੀਰ ‘ਚ ਕੈਂਸਰ ਸੈੱਲਾਂ ਨੂੰ ਵੱਧਣ ਤੋਂ ਰੋਕਦਾ ਹੈ। ਅਜਿਹੇ ‘ਚ ਡਾਇਟ ‘ਚ ਇਸ ਦਾ ਸੇਵਨ ਕਰਨਾ ਸਭ ਤੋਂ ਵਧੀਆ ਆਪਸ਼ਨ ਹੈ। ਤੁਸੀਂ ਇਸ ਨੂੰ ਸਬਜ਼ੀ ਜਾਂ ਜੂਸ ਦੇ ਤੌਰ ‘ਤੇ ਸੇਵਨ ਕਰ ਸਕਦੇ ਹੋ। ਗ੍ਰੀਨ-ਟੀ ‘ਚ ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ। ਰੋਜ਼ਾਨਾ 2 ਕੱਪ ਇਸ ਦਾ ਸੇਵਨ ਕਰਨ ਨਾਲ ਵਜ਼ਨ ਕੰਟਰੋਲ ਹੋਣ ਦੇ ਨਾਲ ਬ੍ਰੈਸਟ ਕੈਂਸਰ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਨਾਲ ਹੀ ਚਿਹਰੇ ‘ਤੇ ਨਿਖ਼ਾਰ ਆਉਣ ‘ਚ ਵੀ ਮਦਦ ਮਿਲਦੀ ਹੈ। ਇਸ ‘ਚ ਭਰਪੂਰ ਮਾਤਰਾ ‘ਚ ਪੋਸ਼ਣ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਸ ਦਾ ਸੇਵਨ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਰਹਿੰਦਾ ਹੈ। ਨਾਲ ਹੀ ਸਹੀ ਭਾਰ ਮਿਲਣ ‘ਚ ਵੀ ਸਹਾਇਤਾ ਮਿਲਦੀ ਹੈ।
ਅਨਾਰ: ਪੌਸ਼ਟਿਕ ਤੱਤਾਂ ਨਾਲ ਭਰਪੂਰ ਅਨਾਰ ਖਾਣਾ ਲਾਭਕਾਰੀ ਹੁੰਦਾ ਹੈ। ਮਾਹਰਾਂ ਦੇ ਅਨੁਸਾਰ ਇਹ ਕੈਂਸਰ ਸੈੱਲਾਂ ਨੂੰ ਸਰੀਰ ‘ਚ ਵੱਧਣ ਤੋਂ ਰੋਕਦਾ ਹੈ। ਅਜਿਹੇ ‘ਚ ਬ੍ਰੈਸਟ ਕੈਂਸਰ ਦਾ ਖ਼ਤਰਾ ਕਈ ਗੁਣਾ ਘੱਟ ਰਹਿੰਦਾ ਹੈ। ਤੁਸੀਂ ਇਸ ਨੂੰ ਸਿੱਧੇ ਜਾਂ ਜੂਸ ਦੇ ਤੌਰ ‘ਤੇ ਸੇਵਨ ਕਰ ਸਕਦੇ ਹੋ। ਬੇਰੀਜ਼ ‘ਚ ਵਿਟਾਮਿਨ-ਸੀ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਹ ਕੈਂਸਰ ਸੈੱਲਾਂ ਨੂੰ ਸਰੀਰ ‘ਚ ਵੱਧਣ ਤੋਂ ਰੋਕਦਾ ਹੈ। ਅਜਿਹੇ ‘ਚ ਕੈਂਸਰ ਵਰਗੀ ਗੰਭੀਰ ਬਿਮਾਰੀ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਹੁੰਦਾ ਹੈ। ਡ੍ਰੈਗਨ ਫਰੂਟ ‘ਚ ਵਿਟਾਮਿਨ-ਸੀ, ਕੈਰੋਟੀਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਟਿਊਮਰ ਦਾ ਖ਼ਤਰਾ ਘੱਟ ਰਹਿੰਦਾ ਹੈ। ਅਜਿਹੇ ‘ਚ ਇਸਨੂੰ ਆਪਣੀ ਡਾਇਟ ‘ਚ ਸ਼ਾਮਲ ਕਰਨਾ ਸਭ ਤੋਂ ਵਧੀਆ ਆਪਸ਼ਨ ਹੈ।
ਅਲਸੀ ਦੇ ਬੀਜ: ਫਲੈਕਸ ਬੀਜ ‘ਚ ਵਿਟਾਮਿਨ, ਓਮੇਗਾ -3, ਫਾਈਬਰ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸ ਨੂੰ ਡਾਇਟ ‘ਚ ਸ਼ਾਮਲ ਕਰਨ ਨਾਲ ਕੈਂਸਰ ਦਾ ਖ਼ਤਰਾ ਘੱਟ ਹੁੰਦਾ ਹੈ। ਬ੍ਰੌਕਲੀ ਖਾਣ ‘ਚ ਸਵਾਦ ਹੋਣ ਦੇ ਨਾਲ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ‘ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਬ੍ਰੈਸਟ, ਬਲੈਡਰ, ਪ੍ਰੋਸਟੇਟ ਅਤੇ ਫੇਫੜਿਆਂ ਦੇ ਕੈਂਸਰ ਤੋਂ ਬਚਾਅ ਰਹਿੰਦਾ ਹੈ। ਅਜਿਹੇ ‘ਚ ਤੰਦਰੁਸਤ ਅਤੇ ਵਧੀਆ ਰਹਿਣ ਲਈ ਆਪਣੀ ਡਾਇਟ ‘ਚ ਬਰੌਕਲੀ ਦਾ ਸੇਵਨ ਕਰਨਾ ਬੈਸਟ ਆਪਸ਼ਨ ਹੈ। ਤੁਸੀਂ ਇਸ ਨੂੰ ਸਬਜ਼ੀ, ਸਲਾਦ, ਪੁਲਾਓ, ਸੂਪ ਦੇ ਰੂਪ ‘ਚ ਖਾ ਸਕਦੇ ਹੋ।