Jind mahapanchayat rakesh tikait : ਦੇਸ਼ ਵਿੱਚ ਦੋ ਮਹੀਨਿਆਂ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਅੰਦੋਲਨ ਦੇ ਸਮਰਥਨ ਵਿੱਚ ਬੁੱਧਵਾਰ ਨੂੰ ਹਰਿਆਣਾ ਦੇ ਜੀਂਦ ਵਿੱਚ ਇੱਕ ਮਹਾਂ ਪੰਚਾਇਤ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਇਸ ਮਹਾਂ ਪੰਚਾਇਤ ਵਿੱਚ ਹਿੱਸਾ ਲਿਆ ਅਤੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਜੀਂਦ ਦੀ ਇਸ ਮਹਾਪੰਚਾਇਤ ਵਿੱਚ ਵੀ ਬਹੁਤ ਸਾਰੇ ਪ੍ਰਸਤਾਵ ਪਾਸ ਕੀਤੇ ਗਏ ਹਨ। ਇਨ੍ਹਾਂ ‘ਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਕਿਸਾਨਾਂ ‘ਤੇ ਬਣੇ ਕੇਸਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ ਹੈ। ਜੀਂਦ ਦੀ ਮਹਾਂ ਪੰਚਾਇਤ ਵਿੱਚ ਕੁੱਲ ਪੰਜ ਪ੍ਰਸਤਾਵ ਪਾਸ ਕੀਤੇ ਗਏ ਹਨ। ਨਾਲ ਹੀ, 26 ਜਨਵਰੀ ਨੂੰ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾ ਕੀਤਾ ਜਾਣਾ ਚਾਹੀਦਾ ਹੈ।
ਜੀਂਦ ਮਹਾਪੰਚਾਇਤ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ-ਜਦੋਂ ਵੀ ਰਾਜਾ ਡਰਦਾ ਹੈ ਤਾਂ ਓਦੋਂ-ਓਦੋਂ ਕਿਲ੍ਹਾ ਬੰਦੀ ਕਰਦਾ ਹੈ। ਦਿੱਲੀ ਵਿੱਚ ਕਿੱਲ ਲਗਾਏ ਜਾ ਰਹੇ ਹਨ, ਅਸੀਂ ਉਨ੍ਹਾਂ ਨੂੰ ਆਪਣੇ ਖੇਤਾਂ ਵਿੱਚ ਵੀ ਲਗਾਉਂਦੇ ਹਾਂ। ਆਪਣੇ ਸੰਬੋਧਨ ਵਿੱਚ ਰਾਕੇਸ਼ ਟਿਕੈਤ ਨੇ ਕਿਹਾ ਕਿ ਹੁਣ ਅਸੀਂ ਬਿੱਲ ਵਾਪਿਸ ਕਰਨ ਦੀ ਗੱਲ ਕੀਤੀ ਹੈ, ਜੇ ਤਖਤ ਵਾਪਿਸ ਕਰਨ ਦੀ ਗੱਲ ਕੀਤੀ ਜਾਵੇ ਤਾਂ ਫਿਰ ਤੁਸੀਂ ਕੀ ਕਰੋਗੇ। ਟਿਕੈਤ ਨੇ ਕਿਹਾ ਕਿ ਜੀਂਦ ਦੇ ਲੋਕਾਂ ਨੂੰ ਦਿੱਲੀ ਜਾਣ ਦੀ ਜ਼ਰੂਰਤ ਨਹੀਂ ਹੈ, ਤੁਸੀਂ ਇੱਥੇ ਰਹੋ। ਰਾਕੇਸ਼ ਟਿਕੈਤ ਨੇ ਇਹ ਵੀ ਟਵੀਟ ਕੀਤਾ ਕਿ ਪਹਿਲਾਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾ ਕੀਤਾ ਜਾਵੇ, ਫਿਰ ਹੋਰ ਗੱਲ ਕੀਤੀ ਜਾਏਗੀ।