Priyanka gandhi rampur up visit : ਕਾਂਗਰਸ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਕਾਰਨ ਮੋਦੀ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੀ ਹੈ। ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਕਿਸਾਨ ਅੰਦੋਲਨ ਸੰਬੰਧੀ ਸਰਕਾਰ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੇ। ਵੀਰਵਾਰ ਨੂੰ ਪ੍ਰਿਯੰਕਾ ਗਾਂਧੀ ਟਰੈਕਟਰ ਪਰੇਡ ਵਿੱਚ ਆਪਣੀ ਜਾਨ ਗਵਾ ਚੁੱਕੇ ਨਵਰੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਲਈ ਰਾਮਪੁਰ ਜਾ ਰਹੇ ਹਨ। ਯੂਪੀ ਦੇ ਰਾਮਪੁਰ ਜ਼ਿਲ੍ਹੇ ਦੇ ਦਿਬਦੀਬਾ ਪਿੰਡ ਪਹੁੰਚਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰੇਗੀ। ਪ੍ਰਿਅੰਕਾ ਗਾਂਧੀ ਦੇ ਨਾਲ ਕਾਂਗਰਸ ਦੇ ਵੱਡੇ ਨੇਤਾ ਵੀ ਰਾਮਪੁਰ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ 26 ਜਨਵਰੀ ਨੂੰ ਨਵਰੀਤ ਸਿੰਘ ਦੀ ਨਵੀਂ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹੋਏ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ।
ਹਾਲਾਂਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਕਾਫਲੇ ਨਾਲ ਇੱਕ ਹਾਦਸਾ ਵੀ ਵਾਪਰਿਆ ਹੈ। ਯੂਪੀ ਦੇ ਹਾਾਪਰ ਰੋਡ ‘ਤੇ ਪ੍ਰਿਯੰਕਾ ਗਾਂਧੀ ਦੇ ਕਾਫਲੇ ਵਿੱਚ ਮਿਲ ਚਾਰ ਵਾਹਨ ਆਪਸ ਵਿੱਚ ਟਕਰਾ ਗਏ ਸੀ। ਪਰ ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਨੂੰ ਸੱਟ ਨਹੀਂ ਲੱਗੀ। ਦੱਸਿਆ ਜਾ ਰਿਹਾ ਹੈ ਕਿ ਕਾਫਲੇ ਵਿੱਚ ਸ਼ਾਮਿਲ ਅਗਲੀ ਕਾਰ ਦੇ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਤੋਂ ਬਾਅਦ ਪਿੱਛੇ ਆ ਰਹੀਆਂ ਕਾਰਾਂ ਆਪਸ ਵਿੱਚ ਟਕਰਾ ਗਈਆਂ ਸੀ।