Derek obrien suspects farmer death : ਰਾਜ ਸਭਾ ਵਿੱਚ ਕਿਸਾਨ ਅੰਦੋਲਨ ‘ਤੇ ਬੋਲਦੇ ਹੋਏ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਕਿਹਾ ਕਿ ਇਸ ਮਾਮਲੇ ਨੂੰ ਸਿਲੈਕਟ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਸੀ ਪਰ ਜਿਸ ਢੰਗ ਨਾਲ ਬਿੱਲ ਪਾਸ ਹੋਇਆ, ਅਸੀਂ ਉਸ ਸਮੇਂ ਦੌਰਾਨ ਵੀ ਇਸਦਾ ਵਿਰੋਧ ਕੀਤਾ ਸੀ। ਡੇਰੇਕ ਓ ਬ੍ਰਾਇਨ ਸਮੇਤ ਕੁੱਝ ਵਿਰੋਧੀ ਆਗੂ ਖੜ੍ਹੇ ਹੋਏ ਅਤੇ ਇੱਕ ਮਿੰਟ ਦਾ ਮੌਨ ਰੱਖਿਆ। ਇਹ ਮੌਨ ਉਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਰੱਖਿਆ ਗਿਆ ਸੀ ਜਿਨ੍ਹਾਂ ਦੀ ਮੌਤ ਅੰਦੋਲਨ ਦੌਰਾਨ ਹੋਈ ਸੀ। ਬ੍ਰਾਇਨ ਨੇ ਪੁੱਛਿਆ ਕਾਨੂੰਨਾਂ ਨੂੰ ਮੁਲਤਵੀ ਕੀਤਾ ਜਾ ਸਕਦਾ ਹੈ ਤਾਂ ਰੱਦ ਕਿਉਂ ਨਹੀਂ ?
ਡੇਰੇਕ ਨੇ 26 ਜਨਵਰੀ ਨੂੰ ਟਰੈਕਟਰ ਪਲਟਣ ਕਾਰਨ ਕਿਸਾਨ ਦੀ ਮੌਤ ਦੇ ਮੁੱਦੇ ‘ਤੇ ਵੀ ਸ਼ੱਕ ਜ਼ਾਹਿਰ ਕੀਤਾ ਹੈ। ਇਸ ਤੋਂ ਬਿਨਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਜੇ ਤੁਸੀਂ ਇਸ ਨੂੰ 18 ਮਹੀਨਿਆਂ ਲਈ ਹੋਲਡ ਰੱਖਣ ਲਈ ਤਿਆਰ ਹੋ ਤਾਂ ਇਸ ਨੂੰ ਰੱਦ ਕਿਉਂ ਨਹੀਂ ਕਰ ਦਿੰਦੇ? ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਮੌਜੂਦਾ ਦਰ ਨੂੰ ਵੇਖਦੇ ਹੋਏ, ਇਹ ਸਾਫ ਕਿਹਾ ਜਾ ਸਕਦਾ ਹੈ ਕਿ ਇਹ 2028 ਤੋਂ ਪਹਿਲਾਂ ਸੰਭਵ ਨਹੀਂ ਹੈ।