Rakesh Tikait on chakka jaam: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ 73ਵੇਂ ਦਿਨ ਵੀ ਜਾਰੀ ਹੈ। ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ ਵਿੱਚ ਅੱਜ ਯਾਨੀ ਕਿ ਸ਼ਨੀਵਾਰ ਦੁਪਹਿਰ ਨੂੰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਹੈ। ਇਸ ਚੱਕਾ ਜਾਮ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਕਿਹਾ ਹੈ ਕਿ ਯੂਪੀ ਅਤੇ ਉਤਰਾਖੰਡ ਵਿੱਚ ਚੱਕਾ ਜਾਮ ਨਹੀਂ ਕੀਤਾ ਜਾਵੇਗਾ। ਕਿਸਾਨ ਸਿਰਫ ਜ਼ਿਲ੍ਹਾ ਮੈਜਿਸਟਰੇਟ ਨੂੰ ਮੰਗ ਪੱਤਰ ਸੌਂਪਣਗੇ। ਦੱਸ ਦੇਈਏ ਕਿ ਯੂਪੀ ਅਤੇ ਉਤਰਾਖੰਡ ਵਿੱਚ ਚੱਕਾ ਜਾਮ ਨਾ ਕਰਨ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਨੇਤਾਵਾਂ ਰਾਕੇਸ਼ ਟਿਕੈਤ ਅਤੇ ਬਲਬੀਰ ਸਿੰਘ ਰਾਜੇਵਾਲ ਵੱਲੋਂ ਕੀਤਾ ਗਿਆ ਹੈ।
ਦਰਅਸਲ, ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ ਦੋ ਮਹੀਨਿਆਂ ਤੋਂ ਜਾਰੀ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਵੱਲੋਂ ਅੱਜ ਚੱਕਾ ਜਾਮ ਕਰਨ ਜਾ ਰਹੇ ਹਨ । ਹਾਲਾਂਕਿ, ਯੂਪੀ-ਉਤਰਾਖੰਡ ਵਿੱਚ ਕੋਈ ਚੱਕਾ ਜਾਮ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਦਿੱਲੀ ਅਤੇ ਐਨਸੀਆਰ ਵਿੱਚ ਵੀ ਚੱਕਾ ਜਾਮ ਨਾ ਕਰਨ ਦਾ ਫੈਸਲਾ ਲਿਆ ਗਿਆ ਸੀ। ਰਾਕੇਸ਼ ਟਿਕੈਤ ਵੱਲੋਂ ਕਿਸਾਨਾਂ ਦੇ ਚੱਕਾ ਜਾਮ ਦੀ ਪੂਰੀ ਯੋਜਨਾ ਦੱਸੀ ਹੈ ।
ਦੱਸ ਦੇਈਏ ਕਿ ਰਾਕੇਸ਼ ਟਿਕੈਤ ਅਨੁਸਾਰ ਇਹ ਚੱਕਾ ਜਾਮ ਸਿਰਫ ਤਿੰਨ ਘੰਟੇ (ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ) ਲਈ ਰਹੇਗਾ । ਇਸ ਦੌਰਾਨ ਲੋਕ ਆਪਣੇ ਇਲਾਕਿਆਂ ਦੀਆਂ ਸੜਕਾਂ ‘ਤੇ ਰੋਕ ਲਗਾਉਣਗੇ ਅਤੇ ਵਿਰੋਧ ਪ੍ਰਦਰਸ਼ਨ ਕਰਨਗੇ। ਤਿੰਨ ਘੰਟਿਆਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰਾਂ ’ਤੇ ਸਥਾਨਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ । ਦਿੱਲੀ, ਯੂਪੀ ਅਤੇ ਹਰਿਆਣਾ ਦੀ ਪੁਲਿਸ ਨੇ ਚੱਕਾ ਜਾਮ ਬਾਰੇ ਕਿਸਾਨ ਨੇਤਾਵਾਂ ਨਾਲ ਮੀਟਿੰਗ ਕੀਤੀ । ਇਸਦੇ ਨਾਲ ਹੀ ਬਹੁਤ ਸਾਰੇ ਰੂਟਾਂ ਵਿੱਚ ਬਦਲਾਅ ਵੀ ਕੀਤਾ ਗਿਆ ਹੈ। ਕਿਸਾਨ ਨੇਤਾਵਾਂ ਦੇ ਅਨੁਸਾਰ ਚੱਕਾ ਜਾਮ ਦੌਰਾਨ ਕਿਸਾਨ ਸੰਗਠਨਾਂ ਵੱਲੋਂ ਆਮ ਲੋਕਾਂ ਨੂੰ ਮੂੰਗਫਲੀ, ਛੋਲੇ, ਪਾਣੀ, ਫਲ, ਭੋਜਨ ਅਤੇ ਹੋਰ ਚੀਜ਼ਾਂ ਦਿੱਤੀਆਂ ਜਾਣਗੀਆਂ । ਹਰ ਪਿੰਡ ਤੋਂ ਦੋ ਟਰੈਕਟਰ ਦਿੱਲੀ ਦੇ ਵਿਰੋਧ ਸਥਾਨ ‘ਤੇ ਆਉਣਗੇ, ਉਹ ਇੱਥੇ ਕੁਝ ਦਿਨ ਰਹਿਣਗੇ ਅਤੇ ਫਿਰ ਪਿੰਡ ਵਾਪਸ ਆਉਣਗੇ।
ਇਹ ਵੀ ਦੇਖੋ: ਦੇਖੋ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਯੂਪੀ ਦੇ ਗੰਨਾਂ ਉਤਪਾਦਕ ਕਿਸਾਨ ਕਿਵ਼ੇਂ ਹੋ ਰਹੇ ਨੇ ਕਰਜ਼ਾਈ