Diljit Dosanjh and Gagan Kokari : ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਦੋ ਮਹੀਨਿਆਂ ਤੋਂ ਬੈਠੇ ਹਨ । ਇਸ ਧਰਨੇ ਪ੍ਰਦਰਸ਼ਨ ਵਾਲੀ ਜਗ੍ਹਾ ਤੋਂ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਦਿਲਜੀਤ ਦੋਸਾਂਝ ਨੇ ਆਪਣੇ ਟਵਿੱਟਰ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਕਿਸਾਨ ਧਰਨੇ ਵਾਲੀ ਜਗ੍ਹਾ ‘ਤੇ ਫੁੱਲ ਬੂਟੁੇ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ ।ਗਗਨ ਕੋਕਰੀ ਨੇ ਵੀ ਅਜਿਹਾ ਹੀ ਇੱਕ ਵੀਡੀਓ ਸਾਂਝਾ ਕੀਤਾ ਹੈ ।
ਜਿਸ ‘ਚ ਕਿਸਾਨਾਂ ਵੱਲੋਂ ਲਗਾਏ ਗਏ ਫੁੱਲ ਬੂਟੇ ਵਿਖਾਏ ਗਏ ਹਨ। ਗਗਨ ਕੋਕਰੀ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਜਿੱਥੇ ਜਾਣ ਪੰਜਾਬੀ’ ਦੋ ਦਿਨ ਪਹਿਲਾਂ ਟੀਕਰੀ ਬਾਰਡਰ ਤੇ ਆਹ ਜਗ੍ਹਾ ਵੇਖਣ ਦਾ ਮੌਕਾ ਮਿਲਿਆ ਤੇ ਦਿਲ ਖੁਸ਼ ਹੋ ਗਿਆ ਸਾਫ ਸਫਾਈ ਵੇਖ ਕੇ’ । ਦੋਵਾਂ ਗਾਇਕਾਂ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ‘ਤੇ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।
ਦੱਸ ਦੇਈਏ ਕਿ ਪਿਛਲੇ ਕਾਫੀ ਸਮੇ ਤੋਂ ਕਿਸਾਨੀ ਅੰਦੋਲਨ ਚੱਲ ਰਿਹਾ ਹੈ। ਜਿਸ ਵਿੱਚ ਆਮ ਲੋਕਾਂ ਦੇ ਨਾਲ – ਨਾਲ ਕਿਸਾਨਾਂ ਨੂੰ ਹੋਰ ਵੀ ਬਹੁਤ ਸਾਰੇ ਵਰਗਾ ਦਾ ਸਮਰਥਨ ਮਿਲ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਬਹੁਤ ਸਾਰੇ ਕਲਾਕਾਰ ਕਿਸਾਨਾਂ ਦਾ ਸਮਰਥਨ ਕਰਨ ਲਈ ਅੱਗੇ ਆ ਰਹੇ ਹਨ। ਰੋਜ਼ ਕੋਈ ਨਾ ਕੋਈ ਕਲਾਕਾਰ ਤੇ ਅਦਾਕਾਰ ਕਿਸਾਨੀ ਧਰਨੇ ਤੇ ਸਿੰਘੂ ਬਾਰਡਰ ਤੇ ਜਾ ਟਿਕਰੀ ਬਾਰਡਰ ਤੇ ਪਹੁੰਚਿਆ ਹੁੰਦਾ ਹੈ। ਸੋਸ਼ਲ ਮੀਡਿਆ ਰਾਹੀਂ ਵੀ ਅਦਕਾਰ ਕਿਸਾਨਾਂ ਨੂੰ ਬਹੁਤ ਸਪੋਰਟ ਕਰ ਰਹੇ ਹਨ। ਜਿਹੜੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਮਾੜਾ ਕਹਿ ਰਹੇ ਹਨ ਉਹਨਾਂ ਨੂੰ ਹਰ ਰੋਜ ਮੁੰਹਤੋੜ ਜਵਾਬ ਵੀ ਦਿੱਤੇ ਜਾਂਦੇ ਹਨ।