Captain Sarkar realizes : ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ “ਸਫਾਈ ਭਗਤੀ ਤੋਂ ਅੱਗੇ ਹੈ” ਦੀ ਕਹਾਵਤ ਦੇ ਅਨੁਸਾਰ, ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸਫਲਤਾਪੂਰਵਕ 5.75 ਲੱਖ ਵਿਅਕਤੀਗਤ ਘਰੇਲੂ ਪਖਾਨੇ ਮੁਹੱਈਆ ਕਰਵਾਏ ਹਨ। ਸਾਰੇ ਪਿੰਡਾਂ ‘ਚ 862.50 ਕਰੋੜ ਰੁਪਏ ਦੀ ਲਾਗਤ ਨਾਲ ਤੰਦਰੁਸਤ ਅਤੇ ਮਾਣਮੱਤਾ ਜੀਵਨ ਜਿਊਣ ਲਈ ਲੋਕਾਂ ‘ਚ ਸਵੈ-ਮਾਣ ਦੀ ਭਾਵਨਾ ਪੈਦਾ ਕਰਦੇ ਹਨ। ਐਸ ਏ ਐਸ ਨਗਰ ਜ਼ਿਲ੍ਹੇ ਦੇ ਸੂਨਕ ਪਿੰਡ ਦੀ ਵਸਨੀਕ ਦਿਸ਼ਾ ਦੇ ਚਿਹਰੇ ‘ਤੇ ਉਸ ਸਮੇਂ ਮੁਸਕੁਰਾਹਟ ਦਿਖੀ ਜਦੋਂ ਉਸ ਨੇ ਦੱਸਿਆ ਕਿ ਹੁਣ ਪਿੰਡ ‘ਚ ਹਰੇਕ ਘਰ ‘ਚ ਟਾਇਲਟ ਹੈ। ਉਸ ਨੇ ਦੱਸਿਆ ਕਿ ਜਦੋਂ ਪਹਿਲਾਂ ਉਸ ਦੇ ਘਰ ਟਾਇਲਟ ਨਹੀਂ ਸੀ ਤਾਂ ਉਸ ਦੇ ਪੂਰੇ ਪਰਿਵਾਰ ਨੂੰ ਸ਼ਰਮਿੰਦਾ ਦਾ ਸਾਹਮਣਾ ਕਰਨਾ ਪੈਂਦਾ ਸੀ ਜਦੋਂ ਰਿਸ਼ਤੇਦਾਰ ਉਨ੍ਹਾਂ ਦੇ ਘਰ ਰਹਿਣ ਲਈ ਆਉਂਦੇ ਸਨ । ਹੁਣ, ਸਾਡੇ ਕੋਲ ਘਰ ਵਿਚ ਟਾਇਲਟ ਵੀ ਹੈ, ਜਿਸ ਨਾਲ ਸਾਡਾ ਸਵੈ-ਮਾਣ ਵਧਦਾ ਹੈ।
ਇਸ ਤੋਂ ਇਲਾਵਾ ਪੇਂਡੂ ਖੇਤਰ ਦੇ ਸਕੂਲਾਂ ਵਿਚ 32.99 ਕਰੋੜ ਰੁਪਏ ਦੀ ਲਾਗਤ ਨਾਲ 7152 ਪਖਾਨੇ ਬਣ ਚੁੱਕੇ ਹਨ ਤੇ ਆਂਗਣਵਾੜੀ ਕੇਂਦਰਾਂ ‘ਚ 4.66 ਕਰੋੜ ਦੀ ਲਾਗਤ ਨਾਲ 1330 ਪਖਾਨੇ ਬਣਾਏ ਜਾਣਗੇ ਅਤੇ 467 ਸਕੂਲਾਂ ਵਿਚ 5.77 ਕਰੋੜ ਰੁਪਏ ਦੀ ਲਾਗਤ ਨਾਲ ਸਵੱਛਤਾ ਮਕਸਦ ਲਈ ਪਾਣੀ ਦੀ ਸਪਲਾਈ ਦਾ ਪ੍ਰਬੰਧ ਕੀਤਾ ਜਾਵੇਗਾ। 2021 ਵਿਚ ਓ.ਡੀ.ਐਫ. ਰਾਜ ਦੀ ਸਥਿਤੀ ਬਣਾਈ ਰੱਖਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਸਵੱਛ ਭਾਰਤ ਮਿਸ਼ਨ ਫੇਜ਼ -2 ਅਧੀਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਸਹਾਇਤਾ ਨਾਲ 7 ਬਲਾਕਾਂ ‘ਚ ਠੋਸ ਅਤੇ ਤਰਲ ਕੂੜੇ ਦੇ ਪ੍ਰਬੰਧਨ ਨੂੰ ਪ੍ਰਾਪਤ ਕਰਨ ਦਾ ਟੀਚਾ ਮਿੱਥਿਆ ਹੈ।
ਵਿਭਾਗ ਨੇ ਠੋਸ ਕੂੜੇ ਦੇ ਪ੍ਰਬੰਧਨ ਲਈ 79 ਗਰਾਮ ਪੰਚਾਇਤਾਂ ਨੂੰ 39.31 ਕਰੋੜ ਰੁਪਏ ਅਤੇ ਤਰਲ ਕੂੜੇ ਦੇ ਪ੍ਰਬੰਧਨ ਲਈ 904 ਗ੍ਰਾਮ ਪੰਚਾਇਤਾਂ ਨੂੰ 21.02 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ 1545 ਪਿੰਡਾਂ ਵਿਚ 1557 ਕਮਿਊਨਿਟੀ ਸੈਨੇਟਰੀ ਕੰਪਲੈਕਸਾਂ ਦੇ ਨਿਰਮਾਣ ਲਈ 32.70 ਕਰੋੜ ਰੁਪਏ ਜਾਰੀ ਕੀਤੇ ਹਨ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸਾਫ ਵਾਤਾਵਰਣ ਪ੍ਰਦਾਨ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ। ਪੰਜਾਬ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਯੋਜਨਾਵਾਂ ਵੀ ਚਲਾਈਆਂ ਜਾ ਰਹੀਆਂ ਹਨ।