Death of 2 Akali workers : ਚੰਡੀਗੜ੍ਹ : ਮੋਗਾ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਦਰਮਿਆਨ ਹੋਈ ਝੜਪ ਤੋਂ ਬਾਅਦ ਪੁਲਿਸ ਅਲਰਟ ਹੋ ਗਈ ਹੈ। ਪੁਲਿਸ ਨੇ ਬੁੱਧਵਾਰ ਨੂੰ ਕਾਂਗਰਸ ਦੇ ਉਮੀਦਵਾਰ ਦੇ ਪਤੀ ਸਣੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ 9 ਲੋਕਾਂ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਹੈ। ਇਸ ਝਗੜੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਵਰਕਰਾਂ ਦੀ ਮੌਤ ਹੋ ਗਈ ਹੈ।
ਮੋਗਾ ਸਿਟੀ ਦੇ ਡੀਐਸਪੀ ਬੀਐਸ ਭੁੱਲਰ ਨੇ ਕਿਹਾ, ‘ਝਗੜੇ ਤੋਂ ਬਾਅਦ ਕਾਂਗਰਸ ਉਮੀਦਵਾਰ ਦੇ ਪਤੀ ਨਰਿੰਦਰ ਪਾਲ ਸਿੱਧੂ ਅਤੇ ਹੋਰ ਵਾਹਨਾਂ ‘ਤੇ ਵਾਪਸ ਜਾ ਰਹੇ ਸਨ, ਉਦੋਂ ਗੱਡੀ ਦੋ ਲੋਕਾਂ ਉਪਰੋਂ ਲੰਘ ਗਈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਇੱਕ ਦੀ ਹਸਪਤਾਲ ਵਿੱਚ। ਡੀਐਸਪੀ ਭੁੱਲਰ ਨੇ ਕਿਹਾ ਕਿ ‘ਕਾਂਗਰਸ ਦੇ 9 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿੱਧੂ ਸਣੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਸਿੱਧੂ ਖਿਲਾਫ ਵੱਖ-ਵੱਖ ਧਾਰਾਵਾਂ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਸਮੇਤ ਕੇਸ ਦਰਜ ਕੀਤਾ ਗਿਆ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਦੋ ਗੱਡੀਆਂ ਨੂੰ ਵੀ ਕਾਬੂ ਕਰ ਲਿਆ ਹੈ। ਰਾਜ ਵਿੱਚ 8 ਨਗਰ ਨਿਗਮ, 109 ਨਗਰ ਪਾਲਿਕਾ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਚੋਣਾਂ 14 ਫਰਵਰੀ ਨੂੰ ਹੋਣੀਆਂ ਹਨ। ਦੱਸਣਯੋਗ ਹੈ ਕਿ ਚੋਣ ਮੁਹਿੰਮ ਦੌਰਾਨ ਮੋਗਾ ਜ਼ਿਲੇ ਦੇ ਵਾਰਡ 9 ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਦੀ ਆਪਸ ਵਿੱਚ ਝੜਪ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਕਿਸੇ ਮੁੱਦੇ ‘ਤੇ ਤਿੱਖੀ ਬਹਿਸ ਹੋਈ ਅਤੇ ਬਾਅਦ ਵਿਚ ਇਹ ਹਿੰਸਾ ਵਿਚ ਬਦਲ ਗਈ। ਅਕਾਲੀ ਕਾਰਕੁੰਨਾਂ ਨੇ 14 ਫਰਵਰੀ ਨੂੰ ਚੋਣਾਂ ਲਈ ਚੋਣ ਪ੍ਰਚਾਰ ਕਰਦਿਆਂ ਦੋਸ਼ ਲਾਇਆ ਹੈ ਕਿ ਜਦੋਂ ਉਨ੍ਹਾਂ ਨੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਕਾਂਗਰਸੀ ਵਰਕਰਾਂ ਨੇ ਉਨ੍ਹਾਂ ‘ਤੇ ਗੱਡੀ ਚੜ੍ਹਾ ਦਿੱਤੀ ਸੀ।