Photographer shoots wife : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਸ਼ਹੂਰ ਫੋਟੋਗ੍ਰਾਫਰ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਬਾਅਦ ‘ਚ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਪਤੀ ਦੀ ਮੌਤ ਹੋ ਗਈ ਹੈ, ਜਦਕਿ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜੋੜਾ ਤਣਾਅ ‘ਚ ਸੀ। ਉਸ ਦੇ ਇਕਲੌਤੇ ਪੁੱਤਰ ਨੇ ਵੀ ਖੁਦਕੁਸ਼ੀ ਕਰ ਲਈ ਸੀ।
ਘਟਨਾ ਮਹਿਤਾ ਚੌਕ ਦੀ ਹੈ। ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਇਲਾਕਾ ‘ਚ ਰਹਿਣ ਵਾਲਾ ਇਕ ਪ੍ਰਸਿੱਧ ਫੋਟੋਗ੍ਰਾਫਰ ਹੈ। ਉਸ ਦੀ ਪਤਨੀ ਤਜਿੰਦਰ ਕੌਰ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਥਾਣਾ ਮਹਿਤਾ ਦੇ ਐਸਐਚਓ ਇੰਸਪੈਕਟਰ ਮਨਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕੁਝ ਸਮਾਂ ਪਹਿਲਾਂ ਸੰਦੀਪ ਸਿੰਘ ਦੇ ਇਕਲੌਤੇ ਬੇਟੇ ਨੇ ਵੀ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਸੰਦੀਪ ਸਿੰਘ ਅਤੇ ਤਜਿੰਦਰ ਕੌਰ ਦੋਵੇਂ ਡਿਪ੍ਰੈਸ਼ਨ ‘ਚ ਸਨ। ਫਿਲਹਾਲ ਪੁਲਿਸ ਨੇ ਮ੍ਰਿਤਕ ਸੰਦੀਪ ਸਿੰਘ ਦਾ ਪੋਸਟ ਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ। ਖੁਦਕੁਸ਼ੀ ਦਾ ਕੇਸ ਦਰਜ ਕਰ ਲਿਆ ਗਿਆ ਹੈ, ਅਗਲੇਰੀ ਜਾਂਚ ਜਾਰੀ ਹੈ।