guru gobind singh ji patna sahib: ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ, ਬਾਦਸ਼ਾਹ ਦਰਵੇਸ਼ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਈਸਵੀ ਪਟਨਾ, ਬਿਹਾਰ ਵਿਖੇ 9ਵੇਂ ਗੁਰੂ ਤੇਗ਼ ਬਹਾਦੁਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖੋਂ ਹੋਇਆ। ਗੁਰੂ ਜੀ ਦੇ ਬਚਪਨ ਦਾ ਨਾਮ ਗੋਬਿੰਦ ਰਾਇ ਸੀ।ਉਸ ਸਮੇਂ ਮੁਗਲ ਸ਼ਾਸ਼ਕਾਂ ਦਾ ਅੱਤਿਆਚਾਰ ਬਹੁਤ ਵੱਧ ਚੁੱਕਾ ਸੀ। ਇਸ ਲਈ ਪਿਤਾ ਗੁਰੂ ਤੇਗ ਬਹਾਦਰ ਜੀ ਨੇ ਗੁਰੂ ਜੀ ਨੂੰ ਉੱਚ ਵਿੱਦਿਆ ਪ੍ਰਦਾਨ ਕਰਵਾਉਣ ਦੇ ਨਾਲ-ਨਾਲ ਸ਼ਾਸ਼ਤਰ ਵਿੱਦਿਆ ਤੋਂ ਵੀ ਚੰਗੀ ਤਰ੍ਹਾਂ ਜਾਣੂ ਕਰਵਾਇਆ ਸੀ। ਗੁਰੂ ਸਾਹਿਬ ਜੀ ਨੇ ਆਪਣਾ ਜੀਵਨ ਸਾਂਝੀਵਾਲਤਾ ਦੇ ਉਦੇਸ਼ ਨੂੰ ਨਾਲ ਲੈ ਕੇ ਜੀਵਿਆ। ਬਚਪਨ ਵਿੱਚ ਜਦੋਂ ਉਨ੍ਹਾਂ ਦੀ ਉਮਰ ਸਿਰਫ਼ ਨੌਂ ਸਾਲ ਦੀ ਸੀ, ਤਾਂ ਉਨ੍ਹਾਂ ਨੇ ਪਿਤਾ ਗੁਰੂ ਤੇਗ ਬਹਾਦਰ ਜੀ ਨੂੰ ਕਸ਼ਮੀਰੀ ਪੰਡਿਤਾਂ ਦੀ ਸਹਾਇਤਾ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ ਕੁਰਬਾਨੀ ਦੇਣ ਲਈ ਭੇਜ ਦਿੱਤਾ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਪਿੱਛੋਂ 9 ਸਾਲ ਦੀ ਉਮਰ ਵਿਚ ਗੁਰੂ ਜੀ ਨੂੰ ਸ੍ਰੀ ਗੁਰੂ ਨਾਨਕ ਜੋਤ ਦੇ 10ਵੇਂ ਵਾਰਸ ਦੇ ਰੂਪ ਵਿੱਚ ਗੁਰਿਆਈ ਪ੍ਰਾਪਤ ਹੋਈ। ਸਿਰਫ਼ 42 ਸਾਲ ਦੀ ਉਮਰ ਤੱਕ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਅਰੰਭ ਕੀਤੇ ਸਿੱਖ ਧਰਮ ਦੇ ਕ੍ਰਾਂਤੀਕਾਰੀ ਦਾਰਸ਼ਨਿਕ ਸਿਧਾਂਤਾਂ ਨੂੰ ਤੀਬਰਤਾ ਤੇ ਕੁਸ਼ਲਤਾ ਨਾਲ ਸਿਖਰ ‘ਤੇ ਪਹੁੰਚਾਇਆ।
ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਕਾਲ ਬਹੁਤ ਲੰਬਾ ਨਹੀਂ ਸੀ ਪਰ ਉਹ ਘਟਨਾਵਾਂ ਨਾਲ ਇੰਨਾ ਭਰਪੂਰ ਸੀ ਕਿ ਉਨ੍ਹਾਂ ਨੂੰ ਸ਼ਾਇਦ ਹੀ ਕਿਤੇ ਅਰਾਮ ਮਿਲਿਆ ਹੋਵੇ। ਨੇਕੀ ਨੂੰ ਬਚਾਉਣਾ ਅਤੇ ਬਦੀ ਨੂੰ ਨਸ਼ਟ ਕਰਨਾ ਉਨ੍ਹਾਂ ਦੇ ਜੀਵਨ ਦਾ ਮਨੋਰਥ ਸੀ। ਇਸ ਮਨੋਰਥ ਦੀ ਪੂਰਤੀ ਲਈ ਉਨ੍ਹਾਂ ਨੂੰ ਇਸ ਗੱਲ ਦੀ ਲੋੜ ਪਈ ਕਿ ਉਹ ਆਪਣੇ ਪੈਰੋਕਾਰਾਂ ਨੂੰ ਸੈਨਿਕ, ਇਖਲਾਕੀ ਅਤੇ ਜਜ਼ਬਾਤੀ ਤੌਰ ’ਤੇ ਤਿਆਰ ਕਰਨ। ਇਸ ਕਰਵਾਈ ਕਰਕੇ ਗੁਰੂ ਸਾਹਿਬ ਜੀ ਦਾ ਉਨ੍ਹਾਂ ਸਭਨਾਂ ਲੋਕਾਂ ਨਾਲ ਟਾਕਰਾ ਹੋਇਆ ਜਿਹੜੇ ਉਨ੍ਹਾਂ ਦੇ ਦੇਸ਼ ਭਾਰਤੀ ਦੇ ਕੰਮਾਂ-ਕਾਰਾਂ ਨੂੰ ਪਸੰਦ ਨਹੀਂ ਕਰਦੇ ਸਨ। ਇਸੇ ਸਿੱਟੇ ਵਜੋਂ ਉਨ੍ਹਾਂ ਨੂੰ ਬਹੁਤ ਸਾਰੀਆਂ ਲੜਾਈਆਂ ਨਾਲ ਜੂਝਣਾ ਪਿਆ। ਪਹਿਲੀ ਲੜਾਈ ਪਾਉਂਟਾ ਸਾਹਿਬ ਤੋਂ ਛੇ ਮੀਲ ਉੱਤਰ ਵੱਲ ਭੰਗਾਣੀ ਦੇ ਸਥਾਨ ’ਤੇ 1688ਈ. ਵਿੱਚ ਹੋਈ। ਇਹ ਯੁੱਧ ਸੀਰੀਨਗਰ ਦੇ ਫਤਿਹਸ਼ਾਹ ਅਤੇ ਉਸ ਦੇ ਸਾਰੀਆਂ ਵਿੱਚ ਲੜਿਆ ਗਿਆ ਸੀ। ਕੋਈ ਡੇਢ ਸਾਲ ਪਿੱਛੋਂ ਗੁਰੂ ਜੀ ਨੇ ਨਦੌਣ ਦੇ ਯੁੱਧ ਵਿੱਚ ਭਾਗ ਲਿਆ ਅਤੇ ਮਹਾਨ ਹਮਲਾਵਰ ਅਲਫ਼ ਖਾਂ ਦੇ ਵਿਰੁੱਧ ਰਾਜਾ ਭੀਮ ਚੰਦ ਤੇ ਉਸ ਦੇ ਸਾਥੀਆਂ ਦੀ ਜਿੱਤ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ।13 ਅਪ੍ਰੈਲ 1699 ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਰੀ ਇਕੱਠ ਹੋਇਆ। ਇਸ ਸਮੇਂ ਅੰਮ੍ਰਿਤ ਤਿਆਰ ਕੀਤਾ ਗਿਆ। ਗੁਰੂ ਜੀ ਨੇ ਇਕੱਠ ਵਿੱਚ ਵਾਰੀ-ਵਾਰੀ ਪੰਜ ਸਿਰਾਂ ਦੀ ਮੰਗ ਕੀਤੀ। ਇਹ ਮੰਗ ਭਾਈ ਦਇਆ ਸਿੰਘ ਜੀ, ਭਾਈ ਧਰਮ ਸਿੰਘ ਜੀ, ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ ਅਤੇ ਭਾਈ ਸਾਹਿਬ ਸਿੰਘ ਜੀ ਨੇ ਪੂਰੀ ਕੀਤੀ, ਜਿਨ੍ਹਾਂ ਨੂੰ ਬਾਅਦ ਵਿੱਚ ਪੰਜ ਪਿਆਰਿਆਂ ਦਾ ਦਰਜਾ ਦਿੱਤਾ ਗਿਆ। ਇਸ ਉਪਰੰਤ ਸਾਰਿਆਂ ਦੇ ਨਾਮ ਦੇ ਪਿੱਛੇ ਸਿੰਘ ਸ਼ਬਦ ਲੱਗਿਆ। ਅੰਮ੍ਰਿਤ ਛਕਣ ਤੋਂ ਬਾਅਦ ਹਰ ਸਿੱਖ ਨੂੰ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕੱਛ ਦਾ ਧਾਰੀ ਹੋਣ ਦੀ ਆਗਿਆ ਹੋਈ। ਗੁਰੂ ਜੀ ਨੇ ਇਨ੍ਹਾਂ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਗਿਆ ਤੇ ਫਿਰ ਆਪ ਉਨ੍ਹਾਂ ਤੋਂ ਅੰਮ੍ਰਿਤ ਛਕਿਆ। ਇਸੇ ਲਈ ਫੁਰਮਾਇਆ ਗਿਆ ਹੈ
ਸਰਬ ਧਰਮਾਂ ਦੀ ਰੱਖਿਆ ਅਤੇ ਲਿਤਾੜੇ ਹੋਏ ਲੋਕਾਂ ਦੀ ਰੱਖਿਆ ਲਈ ਗੁਰੂ ਸਾਹਿਬ ਜੀ ਨੇ ਨਾ ਸਿਰਫ਼ ਆਪਣਾ ਜੀਵਨ ਲਾਇਆ ਸਗੋਂ ਉਨ੍ਹਾਂ ਨੇ ਪੂਰਾ ਸਰਬੰਸ ਧਰਮ ਦੀ ਰੱਖਿਆ ਲਈ ਵਾਰ ਦਿੱਤਾ। ਗੁਰੂ ਜੀ ਨੂੰ ਜੀਵਨ ਕਾਲ ਵਿਚ ਲੱਗਭਗ 14 ਜੰਗਾਂ ਲੜਨੀਆਂ ਪਈਆਂ। ਪਹਿਲੀ ਜੰਗ ਭੰਗਾਣੀ ਦੀ ਅਤੇ ਆਖਰੀ ਜੰਗ ਉਨ੍ਹਾਂ ਨੇ (ਖਿਦਰਾਣੇ ਦੀ ਢਾਬ) ਮੁਕਤਸਰ ਸਾਹਿਬ ਦੇ ਸਥਾਨ ‘ਤੇ ਲੜੀ। ਚਮਕੌਰ ਸਾਹਿਬ ਦੇ ਸਥਾਨ ‘ਤੇ ਉਨ੍ਹਾਂ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਮਿਸਾਲ ਅਤੇ ਲਾਸਾਨੀ ਸੀ। ਉਨ੍ਹਾਂ ਨੇ ਭੁੱਖੇ-ਭਾਣੇ 40 ਸਿੰਘਾਂ ਨਾਲ ਬਹੁਤ ਵੱਡੀ ਦੁਸ਼ਮਣ ਦੀ ਫੌਜ ਦਾ ਮੁਕਾਬਲਾ ਕੀਤਾ। 1705 ਈ. ਵਿੱਚ ਖਿਦਰਾਣੇ ਦੀ ਢਾਬ ਦੇ ਅਸਥਾਨ ਤੇ ਉਨ੍ਹਾਂ ਨੇ ਫੇਰ ਮੁੱਠੀ ਭਰ ਸਿੰਘਾਂ ਨਾਲ ਸਰਹੰਦ ਦੀ ਮੁਗਲ ਫੌਜ ਦੇ ਦੰਦ ਖੱਟੇ ਕੀਤੇ। ਇਹ ਦੋਵੇ ਜੰਗਾਂ ਸੰਸਾਰ ਵਿਚ ਸਭ ਤੋਂ ਵੱਧ ਅਸਾਂਵੀਆਂ ਸਨ। ਇਨ੍ਹਾਂ ਵਿਚ ਗੁਰੂ ਜੀ ਨੇ ਸਿੱਧ ਕਰ ਦਿੱਤਾ ਸੀ ਕਿ ਇੱਕ-ਇੱਕ ਸਿੰਘ ਅਣਗਿਣਤ ਦੁਸ਼ਮਣਾਂ ਦਾ ਦਲੇਰੀ ਨਾਲ ਸਾਹਮਣਾ ਕਰਨ ਦੀ ਸ਼ਕਤੀ ਰੱਖਦਾ ਹੈ।
ਸ਼ੇਰਨੀ ਵਾਂਗ ਗੱਜੀ ਹਰਸਿਮਰਤ ਲੋਕ ਸਭਾ ‘ਚ ਭਿੜ ਗਈ ਭਾਜਪਾ MP ਨਾਲ, ਵੇਖੋ ਕਿਵੇਂ ਕੱਢੀਆਂ ਰੜਕਾਂ !