Twitter to uphold permanent ban: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਮੁਸ਼ਕਿਲਾਂ ਵੱਧਦੀਆਂ ਹੀ ਜਾ ਰਹੀਆਂ ਹਨ। ਖਬਰ ਸਾਹਮਣੇ ਆ ਰਹੀ ਹੈ ਕਿ ਟਰੰਪ ਦੇ ਟਵਿੱਟਰ ਅਕਾਊਂਟ ਨੂੰ ਲੈ ਕੇ ਟਵਿੱਟਰ ਨੇ ਵੱਡਾ ਐਲਾਨ ਕੀਤਾ ਹੈ। ਜਿਸ ਵਿੱਚ ਟਵਿੱਟਰ ਦਾ ਕਹਿਣਾ ਹੈ ਕਿ ਕਿਸੇ ਵੀ ਕੀਮਤ ‘ਤੇ ਟਰੰਪ ਦੇ ਅਕਾਊਂਟ ਤੋਂ ਪਾਬੰਦੀ ਨਹੀਂ ਹਟਾਈ ਜਾ ਸਕਦੀ। ਇਸ ਸਬੰਧੀ ਕੰਪਨੀ ਦੇ CFO ਨੇਡ ਸੇਗਲ ਨੇ ਕਿਹਾ ਕਿ ਜੇ ਟਰੰਪ 2024 ਦੀਆਂ ਰਾਸ਼ਟਰਪਤੀ ਚੋਣਾਂ ਵੀ ਲੜਦੇ ਹਨ ਤਾਂ ਉਸ ‘ਤੇ ਲਗਾਈ ਗਈ ਪਾਬੰਦੀ ਜਾਰੀ ਰਹੇਗੀ । ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ‘ਤੇ ਪਰਮਾਨੈਂਟ ਲਗਾਈ ਗਈ ਹੈ।
ਦਰਅਸਲ, ਇੱਕ ਇੰਟਰਵਿਊ ਦੌਰਾਨ ਟਵਿੱਟਰ CFO ਨੇਡ ਸੇਗਲ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ‘ਤੇ ਲੱਗੀ ਪਾਬੰਦੀ ਫਿਲਹਾਲ ਨਹੀਂ ਹਟਾਈ ਜਾਵੇਗੀ । ਸੇਗਲ ਨੇ ਅੱਗੇ ਕਿਹਾ ਕਿ ਜਦੋਂ ਤੁਹਾਨੂੰ ਪਲੇਟਫਾਰਮ ਤੋਂ ਹਟਾ ਦਿੱਤਾ ਜਾਂਦਾ ਹੈ, ਤਾਂ ਫਿਰ ਪੂਰੀ ਤਰ੍ਹਾਂ ਹਟਾ ਦਿੱਤਾ ਜਾਂਦਾ ਹੈ, ਭਾਵੇਂ ਤੁਸੀਂ ਸਾਬਕਾ ਜਾਂ ਮੌਜੂਦਾ ਵੱਡੇ ਨੇਤਾ ਕਿਉਂ ਨਾ ਹੋਵੋ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਅਸੀਂ ਪਾਰਦਰਸ਼ਤਾ ਵਿੱਚ ਵਿਸ਼ਵਾਸ ਕਰਦੇ ਹਾਂ ਅਤੇ ਅਸੀਂ ਸੋਚਦੇ ਹਾਂ ਕਿ ਇਹ ਇੱਕ ਚੰਗੀ ਚੀਜ਼ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਅਮਰੀਕਾ ਵਿੱਚ ਕੈਪੀਟਲ ਹਿੱਲ ਵਿੱਚ ਹੋਈ ਹਿੰਸਾ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟਵਿੱਟਰ, ਫੇਸਬੁੱਕ ਅਤੇ ਇੰਸਟਾਗ੍ਰਾਮ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਹਮੇਸ਼ਾਂ ਲਈ ਪਾਬੰਦੀ ਲਗਾਈ ਗਈ ਸੀ । ਹਾਲਾਂਕਿ, ਟਰੰਪ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਦਿਖਾਈ ਦਿੱਤੇ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਗੈਬ ‘ਤੇ ਆਪਣਾ ਅਕਾਊਂਟ ਬਣਾ ਕੇ ਇਸ ‘ਤੇ ਪੋਸਟਾਂ ਵੀ ਸ਼ੇਅਰ ਕੀਤੀਆਂ।
ਉੱਥੇ ਹੀ ਦੂਜੇ ਪਾਸੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇਸ ਹਫ਼ਤੇ ਦੂਜੇ ਮਹਾਦੋਸ਼ ਦੇ ਮੁਕੱਦਮੇ ਦਾ ਸਾਹਮਣਾ ਕਰਨਾ ਪਿਆ । ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਸਾਬਕਾ ਰਾਸ਼ਟਰਪਤੀ ਖਿਲਾਫ਼ ਮਹਾਦੋਸ਼ ਦਾ ਮਤਾ ਪੇਸ਼ ਕੀਤਾ ਗਿਆ। ਇਸ ਵਿੱਚ ਕਈ ਸੰਸਦ ਮੈਂਬਰਾਂ ਨੇ ਲਗਾਤਾਰ ਟਰੰਪ ਖਿਲਾਫ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਗਈ ਹੈ ਅਤੇ ਸੀਨੇਟ ਨੂੰ ਟਰੰਪ ਨੂੰ ਸਜਾ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਦੇਖੋ: ਦਿੱਲੀ ਅੰਦੋਲਨ ‘ਚ ਸ਼ਾਮਲ ਹੋਣ ਪਹੁੰਚੇ ਪੰਜਾਬੀ ਕਲਾਕਾਰ ਸਟੇਜ ਤੋਂ ਕਿਸਾਨਾਂ ਦੇ ਜਜ਼ਬੇ ਨੂੰ ਕੀਤਾ ਸਲਾਮ….