Farmers to Hold Mahapanchayat: ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨਾਂ ਵੱਲੋਂ ਮਹਾਪੰਚਾਇਤਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨ ਮਹਾਪੰਚਾਇਤਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਬਹੁਤ ਸਾਰੀਆਂ ਮਹਾਪੰਚਾਇਤਾਂ ਦਾ ਆਯੋਜਨ ਕਰਨ ਤੋਂ ਬਾਅਦ ਅੱਜ ਪੰਜਾਬ ਵਿੱਚ ਵੀ ਮਹਾਪੰਚਾਇਤਾਂ ਹੋਣ ਜਾ ਰਹੀ ਹੈ । ਇਹ ਮਹਾਪੰਚਾਇਤ ਦਾ ਆਯੋਜਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੀਤਾ ਗਿਆ ਹੈ ।
ਇੱਕ ਰਿਪੋਰਟ ਦੇ ਅਨੁਸਾਰ ਇਨਕਲਾਬੀ ਸੈਂਟਰ ਪੰਜਾਬ ਦੇ ਕੰਵਲਜੀਤ ਖੰਨਾ ਨੇ ਕਿਹਾ ਕਿ ਇਸ ਮਹਾਪੰਚਾਇਤ ਵਿੱਚ ਸਮਾਜ ਦੇ ਹਰ ਵਰਗ ਦੇ ਲੋਕ ਸ਼ਾਮਿਲ ਹੋਣਗੇ। ਇਸ ਮਹਾਪੰਚਾਇਤ ਵਿੱਚ ਕਿਸਾਨਾਂ ਤੋਂ ਇਲਾਵਾ ਮਜ਼ਦੂਰ, ਕਰਮਚਾਰੀ ਅਤੇ ਵਿਦਿਆਰਥੀ ਵੀ ਹਿੱਸਾ ਲੈਣਗੇ। ਪੰਜਾਬ ਤੋਂ ਕਿਸਾਨ ਦਿੱਲੀ ਮਾਰਚ ਵਿੱਚ ਜਾਣ ਤੋਂ ਬਾਅਦ ਸੂਬੇ ਵਿੱਚ ਇਹ ਸਭ ਤੋਂ ਵੱਡਾ ਆਯੋਜਨ ਹੈ।
ਇਸ ਮਹਾਪੰਚਾਇਤ ਵਿੱਚ ਦਿੱਲੀ ਦੇ ਬਾਰਡਰਾਂ ‘ਤੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਬਲਬੀਰ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜਗਿੱਲ ਹਿੱਸਾ ਲੈ ਰਹੇ ਹਨ। ਇਹ ਮਹਾਪੰਚਾਇਤ ਦਾ ਆਯੋਜਨ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਆਯੋਜਿਤ ਕਿਸਾਨ ਮਹਾਪੰਚਾਇਤਾਂ ਦੇ ਸਮਰਥਨ ਵਿੱਚ ਕੀਤਾ ਗਿਆ ਹੈ।
ਗੌਰਤਲਬ ਹੈ ਕਿ ਇੱਕ ਦਿਨ ਪਹਿਲਾਂ ਉੱਤਰ ਪ੍ਰਦੇਸ਼ ਸਹਾਰਨਪੁਰ ਵਿੱਚ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਸੀ। ਇਸ ਵਿੱਚ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਸ਼ਾਮਿਲ ਸੀ। ਉਨ੍ਹਾਂ ਨੇ ਪੰਚਾਇਤ ਵਿੱਚ ਵਾਅਦਾ ਕੀਤਾ ਕਿ ਜੇ ਕਾਂਗਰਸ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਤਿੰਨੋਂ ਖੇਤੀ ਕਾਨੂੰਨਾਂ ਨੂੰ ਖਤਮ ਕਰ ਦੇਵੇਗੀ।
ਇਹ ਵੀ ਦੇਖੋ: ਦਿੱਲੀ ਅੰਦੋਲਨ ‘ਚ ਸ਼ਾਮਲ ਹੋਣ ਪਹੁੰਚੇ ਪੰਜਾਬੀ ਕਲਾਕਾਰ ਸਟੇਜ ਤੋਂ ਕਿਸਾਨਾਂ ਦੇ ਜਜ਼ਬੇ ਨੂੰ ਕੀਤਾ ਸਲਾਮ….