Causes of earthquake : ਉੱਤਰੀ ਭਾਰਤ ਵਿੱਚ ਸ਼ੁੱਕਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਤ 10.31 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਆਇਆ । ਭੂਚਾਲ ਦਾ ਅਸਰ ਹਰਿਆਣਾ, ਰਾਜਸਥਾਨ, ਜੰਮੂ ਅਤੇ ਕਸ਼ਮੀਰ ਵਿੱਚ ਵੀ ਵੇਖਿਆ ਗਿਆ । ਭੂਚਾਲ ਦਾ ਕੇਂਦਰ ਤਜ਼ਾਕਿਸਤਾਨ ਸੀ, ਉੱਥੇ ਹੀ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ । ਦਿੱਲੀ, ਨੋਇਡਾ, ਹਿਮਾਚਲ ਪ੍ਰਦੇਸ਼, ਜੰਮੂ, ਉਤਰਾਖੰਡ, ਪੰਜਾਬ ਅਤੇ ਹਰਿਆਣਾ ਸਮੇਤ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਹਿਲਾਂ ਖਬਰ ਆਈ ਸੀ ਕਿ ਭੂਚਾਲ ਦਾ ਦੂਜਾ ਕੇਂਦਰ ਪੰਜਾਬ ਦੇ ਅੰਮ੍ਰਿਤਸਰ ਨੇੜੇ ਸੀ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਅੰਮ੍ਰਿਤਸਰ ਵਿੱਚ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 6.1 ਦਰਜ ਕੀਤੀ ਗਈ ਹੈ । ਪਰ ਬਾਅਦ ਵਿੱਚ ਅੰਮ੍ਰਿਤਸਰ ਵਿੱਚ ਭੂਚਾਲ ਦੇ ਕੇਂਦਰ ਹੋਣ ਦੀ ਗੱਲ ਤੋਂ ਮੌਸਮ ਵਿਭਾਗ ਨੇ ਮਨ੍ਹਾਂ ਕਰ ਦਿੱਤਾ।
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ ‘ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵੱਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ ‘ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝੱਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਕਾਰਨ ਧਰਤੀ ਕੰਬਦੀ ਹੈ।
ਇਹ ਵੀ ਦੇਖੋ : ਮਹਾਂਪੰਚਾਇਤ ਤੋਂ ਬਾਅਦ ਕਿਸਾਨ ਆਗੂਆਂ ਦੇ ਨਵੇਂ ਐਲਾਨ, ਪੀਐਮ ਮੋਦੀ ਦੇ ਝੂਠ ਦਾ ਕੀਤਾ ਪਰਦਾਫਾਸ਼