Punjab govt’s big : ਜਲੰਧਰ : ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਐਲਾਨ ਕੀਤਾ ਗਿਆ ਜਿਸ ਅਧੀਨ ਸ਼ਗਨ ਸਕੀਮ ਵਿਚ ਨਿਕਾਹਨਾਮੇ ਨੂੰ ਵੀ ਸ਼ਾਮਲ ਕਰ ਲਿਆ ਗਿਆ ਹੈ। ਮੁਸਲਿਮ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਪੰਜਾਬ ਬਿਲਡਿੰਗ ਅਤੇ ਅੰਡਰ ਕੰਸਟ੍ਰਕਸ਼ਨ ਬੋਰਡ ਦੇ ਮੈਂਬਰ ਅਤੇ ਪ੍ਰਵਾਸੀ ਸੈਲ ਦੇ ਉਪ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਗਨ ਸਕੀਮ ਨੂੰ ਹੋਰ ਵੀ ਆਸਾਨ ਬਣਾ ਦਿੱਤਾ ਹੈ ਅਤੇ ਇਸ ਸਕੀਮ ਵਿੱਚ ‘ਨਿਕਾਹਨਾਮੇ’ ਨੂੰ ਵੀ ਜੋੜਿਆ ਗਿਆ ਹੈ ਕਿ ਜਿਸ ਨਾਲ ਮੁਸਲਿਮ ਭਾਈਚਾਰੇ ਦੇ ਲੋਕ ਵੀ ਲੜਕੀਆਂ ਦੀ ਵਿਆਹ ਦੀਆਂ ਰਸਮਾਂ ਨੂੰ ਜੋੜ ਕੇ ਸ਼ਗਨ ਸਕੀਮ ਦਾ ਲਾਭ ਵੀ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਸ਼ਗਨ ਸਕੀਮ ਹੁਣ ਵਧਾ ਕੇ 51 ਹਜ਼ਾਰ ਰੁਪਏ ਕੀਤੀ ਗਈ ਹੈ। ਇਸ ਮੌਕੇ ਪੰਜਾਬ ਬਿਲਡਿੰਗ ਨਾਲ ਜੁੜੇ ਹਰ ਕਿਸਮ ਦੇ ਮਜ਼ਦੂਰਾਂ ਨੇ ਲੇਬਰ ਕਾਰਡ ਲੈਣ ਦੀ ਜ਼ਿੱਦ ਕੀਤੀ ਅਤੇ ਉਥੇ ਮੌਜੂਦ ਲੋਕਾਂ ਵਿਚ 200 ਫਾਰਮ ਵੰਡੇ ਗਏ।
ਜੱਬਾਰ ਖਾਨ ਨੇ ਕਿਹਾ ਕਿ ਲੇਬਰ ਕਾਰਡ ਬਣਨ ਤੋਂ ਬਾਅਦ ਗਰੀਬ ਲੋਕਾਂ ਨੂੰ ਬੱਚਿਆਂ ਦੀ ਪੜ੍ਹਾਈ ‘ਚ ਸਹਾਇਤਾ ਮਿਲੇਗੀ, ਜਦਕਿ ਡਾਕਟਰੀ ਸਹੂਲਤ ਵੀ ਮਿਲੇਗੀ ਅਤੇ ਮੌਤ ਤੋਂ ਬਾਅਦ ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇ ਅਧਾਰ ‘ਤੇ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਕਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਐਲਾਨ ਕੀਤਾ ਕਿ ਜਲੰਧਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਕੈਂਪ ਲਗਾ ਕੇ ਮਜ਼ਦੂਰ ਜਮਾਤ ਨੂੰ ਜਾਗਰੂਕ ਕੀਤਾ ਜਾਵੇਗਾ।