guru gobind singh jis true sikh: ਭਾਈ ਤਾਰੂ ਸਿੰਘ ਜੀ ਅਠਾਰ੍ਹਵੀਂ ਸਦੀ ਦੇ ਸ਼ਹੀਦਾਂ ਵਿਚੋਂ ਇਕ ਮਹਾਨ ਸਿੱਖ ਸ਼ਹੀਦ ਹਨ, ਜਿਨ੍ਹਾਂ ਦਾ ਜਨਮ 1716 ਈਸਵੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪੂਹਲਾ ਵਿਖੇ ਹੋਇਆ। ਬਾਬਾ ਬੰਦਾ ਸਿੰਘ ਬਹਾਦਰ ਜੀ ਤੇ ਉਹਨਾਂ ਦੇ ਸਾਥੀਆਂ ਦੀ ਸ਼ਹੀਦੀ ਉਪਰੰਤ ਮੁਗਲਾਂ ਵੱਲੋਂ ਸਿੱਖਾਂ ਉੱਤੇ ਬਹੁਤ ਅਤਿਆਚਾਰ ਕੀਤੇ ਗਏ। ਜਦੋਂ ਬਾਬਾ ਜੀ ਨੂੰ ਗੁਰਦਾਸ ਨੰਗਲ ਦੀ ਲੜਾਈ ਦੌਰਾਨ ਫੜ ਕੇ ਲਾਹੌਰ ਦਾ ਗਵਰਨਰ ਅਬਦੁਲ ਸਮੁੰਦ ਖ਼ਾਂ ਲਾਹੌਰ ਲੈ ਕੇ ਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਲਾਹੌਰ ਤੋਂ ਦਿੱਲੀ ਲਿਜਾਏ ਜਾਣ ਸਮੇਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਗਰ ਸਿੱਖਾਂ ਦੇ ਸੀਸਾਂ ਨਾਲ ਭਰੇ ਹੋਏ ਗੱਜੇ ਵੀ ਸਨ ਅਤੇ ਦੋ ਹਜ਼ਾਰ ਸਿੰਘਾਂ ਦੇ ਸੀਸ ਨੇਜਿਆਂ ਉੱਪਰ ਟੰਗੇ ਹੋਏ ਸਨ।ਇਸ ਉਪਰੰਤ 1734 ਈਸਵੀ ਵਿਚ ਲਾਹੌਰ ਵਿਖੇ ਭਾਈ ਮਨੀ ਸਿੰਘ ਜੀ ਦੀ ਸ਼ਹੀਦ ਹੋਈ। ਉਸ ਵੇਲੇ ਪੰਜਾਬ ਦੇ ਗਵਰਨਰ ਜ਼ਕਰੀਆ ਖ਼ਾਨ ਨੇ ਸਿੱਖਾਂ ਉੱਪਰ ਜ਼ੁਲਮ ਹੋਰ ਵਧਾ ਦਿੱਤੇ। ਜ਼ਕਰੀਆ ਖ਼ਾਨ ਨੇ ਹੁਕਮ ਦਿੱਤਾ ਕਿ ‘ਮੈਨੂੰ ਕਿਸੇ ਪਾਸੇ ਕੋਈ ਸਿੱਖ ਦਿਸਣਾ ਨਹੀਂ ਚਾਹੀਦਾ।’
ਜ਼ਕਰੀਆ ਖ਼ਾਨ ਨੇ ਸਿੱਖਾਂ ਦੇ ਸਿਰਾਂ ਦੇ ਮੁੱਲ ਰੱਖ ਦਿੱਤੇ। ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਸਿੱਖਾਂ ਨੇ ਜੰਗਲਾਂ ਵਿਚ ਟਿਕਾਣੇ ਕਰ ਲਏ। ਜਦ ਕਦੇ ਵੀ ਮੌਕਾ ਲਗਦਾ ਤਾਂ ਉਹ ਆ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆ ਕੇ ਮੱਥਾ ਟੇਕ ਜਾਂਦੇ, ਇਸ਼ਨਾਨ ਕਰ ਜਾਂਦੇ ਤੇ ਜੰਗਲਾਂ ਵਿਚੋਂ ਹੀ ਵਿਓਂਤ ਬਣਾ ਕੇ ਜ਼ਾਲਮ ਸਰਕਾਰ ਨਾਲ ਟੱਕਰ ਲੈ ਜਾਂਦੇ।ਸ਼ਹੀਦ ਭਾਈ ਤਾਰੂ ਸਿੰਘ ਜੀ ਇਕ ਮਿਹਨਤੀ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਸਨ। ਭਾਈ ਤਾਰੂ ਸਿੰਘ ਜੀ ਨੇ ਜੰਗਲਾਂ ‘ਚ ਲੁਕ ਕੇ ਰਹਿੰਦੇ ਸਿੰਘਾਂ ਵਾਸਤੇ ਲੰਗਰਾਂ ਦੀ ਸੇਵਾ ਸ਼ੁਰੂ ਕਰ ਦਿੱਤੀ। ਇਕ ਮੁਖ਼ਬਰ ਹਰਿ ਭਗਤ ਨਿਰੰਜਨੀਏ ਨੇ ਸਮੇਂ ਦੀ ਹਕੂਮਤ ਕੋਲ ਇਸ ਬਾਰੇ ਚੁਗਲੀ ਲਾਈ ਤਾਂ ਇਹ ਗੱਲ ਜ਼ਕਰੀਆ ਖ਼ਾਨ ਤੋਂ ਬਰਦਾਸ਼ਤ ਨਹੀਂ ਹੋਈ। ਉਸ ਨੇ ਹੁਕਮ ਭੇਜ ਕੇ ਭਾਈ ਤਾਰੂ ਸਿੰਘ ਜੀ ਨੂੰ ਲਾਹੌਰ ਵਿਖੇ ਤਲਬ ਕਰ ਲਿਆ।ਭਾਈ ਤਾਰੂ ਸਿੰਘ ਜੀ ਵੀ ਖੋਪਰੀ ਲਾਹੇ ਜਾਣ ਤੋਂ ਬਾਅਦ 22 ਦਿਨ ਬਾਅਦ 1 ਜੁਲਾਈ 1745 ਈਸਵੀ ਨੂੰ ਸ਼ਹਾਦਤ ਪ੍ਰਾਪਤ ਕਰ ਗਏ। ਭਾਈ ਤਾਰੂ ਸਿੰਘ ਜੀ ਦਾ ਸਿੱਖੀ ਸਿਦਕ ਤੇ ਸ਼ਹਾਦਤ ਸਿੱਖਾਂ ਨੂੰ ਸਦਾ ਯਾਦ ਰਹੇਗੀ ਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਵੀ ਰਾਹ ਰੁਸ਼ਨਾਉਂਦੀ ਰਹੇਗੀ। ਭਾਈ ਤਾਰੂ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਅੱਜ ਸਿੱਖ ਅਪਣੀ ਨਿੱਤ ਦੀ ਅਰਦਾਸ ਵਿਚ ਯਾਦ ਕਰਦੇ ਹਨ।
ਹਰਿਆਣਵੀਆਂ ਦੇ ਵੱਡੇ ਜਿਗਰੇ, 70 ਲੱਖ ਦੀਆਂ ਦੇਸੀ ਘੀ ਦੀਆਂ ਕਿਸਾਨਾਂ ਨੂੰ ਖਵਾਤੀਆਂ ਜਲੇਬੀਆਂ