january 26 are still untraceable: ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ 75 ਦਿਨਾਂ ਤੋਂ ਅਧਿਕ ਸਮਾਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ।ਇਸ ਦੌਰਾਨ ਸ਼ਨੀਵਾਰ ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨਾਂ ਨੇ ਤੈਅ ਕਰ ਲਿਆ ਹੈ ਕਿ ਹੁਣ ਉਹ ਇਥੇ ਹੀ ਰਹਿਣਗੇ।ਅੰਦੋਲਨ ਬੰਦ ਨਹੀਂ ਹੋਵੇਗਾ।ਦਿੱਲੀ-ਯੂਪੀ ਗਾਜ਼ੀਪੁਰ ਬਾਰਡਰ ‘ਤੇ ਇੱਕ ਪ੍ਰੈੱਸ ਕਾਨਫ੍ਰੰਸ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਸੰਗਠਨਾਂ ਨੇ ਇਹ ਗੱਲ ਕਹੀ।ਕਿਸਾਨ ਨੇਤਾਵਾਂ ਨੇ ਦਾਅਵਾ ਕੀਤਾ ਕਿ ਦਿੱਲੀ ਪੁਲਸ ਨੇ 122 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਹੈ।ਸੰਯੁਕਤ ਕਿਸਾਨ ਮੋਰਚਾ ਗ੍ਰਿਫਤਾਰ ਕਿਸਾਨਾਂ ਨੂੰ ਕਾਨੂੰਨੀ ਅਤੇ ਵਿੱਤੀ ਮੱਦਦ ਪ੍ਰਦਾਨ ਕਰੇਗਾ।ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ ਦੋਸ਼ ਲਗਾਇਆ ਹੈ ਕਿ ਕਿਸਾਨਾਂ ਨੂੰ ਫਰਜ਼ੀ ਮਾਮਲਿਆਂ ‘ਚ ਫਸਾਇਆ ਜਾ ਰਿਹਾ ਹੈ।
ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਟ੍ਰੈਕਟਰ ਪਰੇਡ ‘ਚ ਸ਼ਾਮਲ ਹੋਏ 16 ਕਿਸਾਨ ਹੁਣ ਵੀ ਲਾਪਤਾ ਹੈ।ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਪੂਰੀ ਮਜ਼ਬੂਤੀ ਨਾਲ ਚਲਦਾ ਰਹੇਗਾ।ਉਨ੍ਹਾਂ ਨੇ ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੂਰੀ ਤਰ੍ਹਾਂ ਨਾਲ ਇਕਜੁੱਟ ਹੈ।23 ਫਰਵਰੀ ਤੱਕ ਦੇ ਪ੍ਰੋਗਰਾਮ ਨਿਰਧਾਰਿਤ ਹਨ, ਜਿਨ੍ਹਾਂ ‘ਤੇ ਅਸੀਂ ਕੰਮ ਕਰ ਰਹੇ ਹਾਂ।ਅੰਦੋਲਨ ਪੂਰੀ ਮਜ਼ਬੂਤੀ ਨਾਲ ਚੱਲਦਾ ਰਹੇਗਾ।ਅਸੀਂ ਆਪਣੀ ਰਣਨੀਤੀ ਬਣਾ ਰਹੇ ਹਾਂ।ਕਿਸਾਨਾਂ ਨੂੰ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ ਹੈ।ਕਿਸਾਨ ਨੇਤਾਵਾਂ ਨੇ ਕਿਹਾ ਕਿ ਪੰਜਾਬ ‘ਚ ਟਾਵਰ ਤੋੜਨ ‘ਤੇ ਪ੍ਰਧਾਨ ਮੰਤਰੀ ਨੇ ਦੁਖ ਪ੍ਰਗਟ ਕੀਤਾ ਪਰ 225 ਕਿਸਾਨ ਮਰ ਚੁੱਕੇ ਹਨ ਉਸ ‘ਤੇ ਕੁਝ ਨਹੀਂ ਕਿਹਾ।ਇਹ ਅੰਦੋਲਨ ਉਦੋਂ ਤੱਕ ਲੜਿਆ ਜਾਵੇਗਾ ਜਦੋਂ ਤੱਕ ਅਸੀਂ ਜਿੱਤਦੇ ਨਹੀਂ।
ਹਰਿਆਣਵੀਆਂ ਦੇ ਵੱਡੇ ਜਿਗਰੇ, 70 ਲੱਖ ਦੀਆਂ ਦੇਸੀ ਘੀ ਦੀਆਂ ਕਿਸਾਨਾਂ ਨੂੰ ਖਵਾਤੀਆਂ ਜਲੇਬੀਆਂ