Moga farmer in Farmer protest : ਮੋਗਾ : ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 81ਵਾਂ ਦਿਨ ਹੈ। ਕਿਸਾਨਾਂ ਨੇ ਜਿਥੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਠਾਣੀ ਹੈ, ਉਥੇ ਹੀ ਸਰਕਾਰ ਵੀ ਆਪਣੇ ਫੈਸਲੇ ਤੋਂ ਹਿਲਦੀ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਸੰਘਰਸ਼ ਕਰ ਰਹੇ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਹੁਣ ਫਿਰ ਸਿੰਘ ਬਾਰਡਰ ਤੋਂ ਮੋਗਾ ਦੇ ਇੱਕ ਕਿਸਾਨ ਦੀ ਮੌਤ ਹੋ ਜਣ ਦੀ ਖਬਰ ਆਈ ਹੈ।
ਇਹ 72 ਸਾਲਾ ਕਿਸਾਨ ਹੰਸਾ ਸਿੰਘ ਧਰਮਕੋਟ ਦੇ ਪਿੰਡ ਸਈਅਦ ਮੁਹੰਮਦ ਦਾ ਰਹਿਣ ਵਲਾ ਸੀ ਅਤੇ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸਿੰਘੂ ਬਾਰਡਰ ‘ਤੇ ਧਰਨੇ ਵਿੱਚ ਸ਼ਾਮਲ ਸਨ। ਉਸ ਦੇ ਨਾਲ ਦੇ ਸਾਥੀਆਂ ਨੇ ਦੱਸਿਆ ਕਿ ਰਾਤ ਨੂੰ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸੋਨੀਪਤ ਜ਼ਿਲ੍ਹੇ ਦੇ ਇਕ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।
ਦੱਸ ਦੇਈਏ ਕਿ ਕਿਸਾਨ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਘੱਟ ਕੁਝ ਵੀ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਇਹ ਕਾਨੂੰਨ ਆ ਗਿਆ ਤਾਂ ਐਮਐਸਪੀ ਪ੍ਰਣਾਲੀ ਖਤਮ ਹੋ ਜਾਏਗੀ ਅਤੇ ਉਹ ਪ੍ਰਾਈਵੇਟ ਸੈਕਟਰ ਦੇ ਹੱਥਾਂ ਦੀਆਂ ਕਠਪੁਤਲੀਆਂ ਬਣ ਕੇ ਰਹਿ ਜਾਣਗੇ। ਪਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਾਂ ਤਿਆਰ ਪਰ ਰੱਦ ਕਰਨ ਲਈ। ਹੁਣ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਵੀ ਤੇਜ਼ ਕਰਨ ਦਾ ਮਨ ਬਣਾ ਲਿਆ ਹੈ। ਉਥੇ ਹੀ ਕਿਸਾਨ ਆਗੂਆਂ ਵੱਲੋਂ 14 ਫਰਵਰੀ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ 16 ਫਰਵਰੀ ਨੂੰ ਸਰ ਛੋਟੂਰਾਮ ਦੀ ਜਯੰਤੀ ਮਨਾਉਣ ਅਤੇ 18 ਫਰਵਰੀ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਰੇਲ ਗੱਡੀਆਂ ਰੋਕਣ ਦਾ ਇਲਾਂ ਕੀਤਾ ਗਿਆ ਹੈ।