IND vs ENG 2nd Test Day 3: ਟੀਮ ਇੰਡੀਆ ਚੇਨਈ ਵਿਚ ਖੇਡੇ ਜਾ ਰਹੇ ਦੂਸਰੇ ਟੈਸਟ ਮੈਚ ਵਿਚ ਜ਼ਬਰਦਸਤ ਅੱਗੇ ਵੱਧ ਰਹੀ ਹੈ। ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਭਾਰਤ ਨੇ ਆਪਣੀ ਦੂਸਰੀ ਪਾਰੀ ਵਿਚ 1 ਵਿਕਟ ਗੁਆ ਕੇ 54 ਦੌੜਾਂ ਬਣਾਈਆਂ ਹਨ। ਇਸ ਤਰ੍ਹਾਂ ਟੀਮ ਇੰਡੀਆ ਦੀ ਲੀਡ 249 ਦੌੜਾਂ ਬਣ ਗਈ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਦੂਸਰੇ ਟੈਸਟ ਮੈਚ ਦੇ ਪਹਿਲੇ ਦਿਨ ਦੇ ਅੰਤ ਤਕ ਟੀਮ ਇੰਡੀਆ ਨੇ 6 ਵਿਕਟਾਂ ਦੇ ਨੁਕਸਾਨ ‘ਤੇ 300 ਦੌੜਾਂ ਬਣਾਈਆਂ। ਰਿਸ਼ਭ ਪੰਤ 33 ਅਤੇ ਅਕਸ਼ਰ ਪਟੇਲ 5 ਦੌੜਾਂ ਬਣਾ ਕੇ ਨਾਬਾਦ ਸਨ।
ਚਾਰ ਮੈਚਾਂ ਦੀ ਟੈਸਟ ਸੀਰੀਜ਼ ਦੇ ਦੂਜੇ ਮੈਚ ਵਿਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਨੇ ਚੈਪਕ ਗਰਾਉਂਡ ਵਿਚ ਪਹਿਲੇ ਟੈਸਟ ਮੈਚ ਵਿਚ ਟੀਮ ਇੰਡੀਆ ਨੂੰ 227 ਦੌੜਾਂ ਨਾਲ ਹਰਾਇਆ। ਜਿੱਤ ਦੇ ਨਾਲ, ਮਹਿਮਾਨ ਟੀਮ ਨੇ 4 ਮੈਚਾਂ ਦੀ ਸੀਰੀਜ਼ ਵਿੱਚ 1-0 ਦੀ ਲੀਡ ਲੈ ਲਈ।