Rohanpreet made tatto of neha’s name : ਵੈਲੇਂਨਟਾਈਨ ਡੇ ਦੇ ਮੌਕੇ ਤੇ ਬਹੁਤ ਸਾਰੇ ਫ਼ਿਲਮੀ ਤੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਸਿਤਾਰਿਆਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ।ਮਸ਼ਹੂਰ ਗਾਇਕਾ ਨੇਹਾ ਕੱਕੜ ਦੀ ਗੱਲ ਕੀਤੀ ਜਾਵੇ ਤਾਂ ਇਹ ਦਿਨ ਉਹਨਾਂ ਲਈ ਬਹੁਤ ਹੀ ਖ਼ਾਸ ਸੀ ਕਿਉਂਕਿ ਵਿਆਹ ਤੋਂ ਬਾਅਦ ਰੋਹਨਪ੍ਰੀਤ ਤੇ ਨੇਹਾ ਦਾ ਇਹ ਪਹਿਲਾ ਵੈਲੇਂਨਟਾਈਨ ਡੇਅ ਸੀ ।
ਨੇਹਾ ਕੱਕੜ ਨੇ ਸੋਸ਼ਲ ਮੀਡੀਆ ‘ਤੇ ਪਤੀ ਰੋਹਨਪ੍ਰੀਤ ਸਿੰਘ ਨਾਲ ਆਪਣੀ ਤਸਵੀਰ ਸਾਂਝਾ ਕਰਦਿਆਂ ਵੈਲੇਂਟਾਈਨ ਡੇ ਵਿਸ਼ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਵੈਲੇਂਟਾਈਨ ਡੇ ਦੇ ਖ਼ਾਸ ਮੌਕੇ ‘ਤੇ ਰੋਹਨਪ੍ਰੀਤ ਸਿੰਘ ਨੇ ਨੇਹਾ ਕੱਕੜ ਦੇ ਨਾਂ ਦਾ ਆਪਣੇ ਹੱਥ ‘ਤੇ ਟੈਟੂ ਬਣਵਾਇਆ ਹੈ। ਜਿਸ ਦੀਆਂ ਤਸਵੀਰਾਂ ਇਸ ਜੋੜੀ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ ।ਇਹਨਾਂ ਤਸਵੀਰਾਂ ਨੂੰ ਨੇਹਾ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਲੋਕ ਇਹਨਾਂ ਤਸਵੀਰਾਂ ਤੇ ਕਮੈਂਟ ਕਰਕੇ ਲਗਾਤਾਰ ਆਪਣਾ ਪ੍ਰਤੀਕਰਮ ਦੇ ਰਹੇ ਹਨ ।
ਤੁਹਾਨੂੰ ਦੱਸ ਦਿੰਦੇ ਹਾਂ ਕਿ ਨੇਹਾ ਤੇ ਰੋਹਨ ਦਾ ਹਾਲ ਹੀ ਵਿੱਚ ਵਿਆਹ ਹੋਇਆ ਹੈ । ਇਸ ਜੋੜੀ ਦੀ ਬੌਂਡਿੰਗ ਦੇਖਦੇ ਹੀ ਬਣਦੀ ਹੈ । ਨੇਹਾ ਤੇ ਰੋਹਨਪ੍ਰੀਤ ਦੇ ਵਿਆਹ ਨੂੰ ਕੁੱਝ ਕੁ ਸਮਾਂ ਹੀ ਹੋਇਆ ਹੈ ਜਿਸ ਤੋਂ ਬਾਅਦ ਉਹ ਲਗਾਤਾਰ ਸੋਸ਼ਲ ਮੀਡੀਆ ਤੇ ਦੋਨੋ ਕਾਫੀ ਐਕਟਿਵ ਰਹਿੰਦੇ ਹਨ ਤੇ ਅਕਸਰ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਨੇਹਾ ਤੇ ਰੋਹਨਪ੍ਰੀਤ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾ ਬਾਲੀਵੁੱਡ ਮੁਸਿਕ ਇੰਡਸਟਰੀ ਤੇ ਪੰਜਾਬੀ ਇੰਡਸਟਰੀ ਦੇ ਵਿੱਚ ਇਹਨਾਂ ਨੇ ਬਹੁਤ ਸਾਰੇ ਗੀਤ ਗਾਏ ਹਨ ਹਨ ਦੇ ਵਿਆਹ ਤੇ ਬਾਲੀਵੁੱਡ ਤੇ ਪੰਜਾਬੀ ਇੰਡਸਟਰੀ ਦੇ ਬਹੁਤ ਸਾਰੇ ਕਲਾਕਾਰ ਵੀ ਸ਼ਾਮਿਲ ਹੋਏ ਸਨ।