student corona positive sekhowal school: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ਦੇ ਸੇਖੋਵਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਕੋਰੋਨਾ ਚੇਨ ਟੁੱਟਣ ਦਾ ਨਾਂ ਨਹੀਂ ਲੈ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਐਤਵਾਰ ਨੂੰ ਵੀ ਸਕੂਲ ਦਾ ਇਕ ਹੋਰ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਹੁਣ ਸਕੂਲ ‘ਚ ਕੋਰੋਨਾ ਪਾਜ਼ੀਟਿਵ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ ਜਦਕਿ 5 ਟੀਚਰ ਵੀ ਪਾਜ਼ੀਟਿਵ ਮਿਲ ਚੁੱਕੇ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ 1042 ਵਿਦਿਆਰਥੀਆਂ ਅਤੇ ਟੀਚਰਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚ 21 ਪਾਜ਼ੀਟਿਵ ਜਦਕਿ ਬਾਕੀਆਂ ਦੀ ਰਿਪੋਰਟ ਨੈਗੇਟਿਵ ਮਿਲੀ ਹੈ।
ਦੂਜੇ ਪਾਸੇ ਸਕੂਲ ‘ਚ ਪ੍ਰੀ ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ। ਸਕੂਲ ਪ੍ਰਿੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਹੈ ਕਿ ਸਿੱਖਿਆ ਵਿਭਾਗ ਦੇ ਆਦੇਸ਼ਾਂ ਮੁਤਾਬਕ ਪ੍ਰੀਖਿਆਵਾਂ ਆਫਲਾਈਨ ਹੀ ਹੋਣਗੀਆਂ। ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਲਈ ਸਕੂਲ ਆਉਣ ਹੋਵੇਗਾ। ਸਕੂਲ ‘ਚ ਕੋਰੋਨਾ ਤੋਂ ਬਚਾਅ ਨੂੰ ਲੈ ਕੇ ਸਾਰੀਆਂ ਗਾਈਡਲਾਈਨ ਦਾ ਸਖਤੀ ਨਾਲ ਪਾਲਣ ਕੀਤਾ ਜਾਵੇਗਾ। ਜੋ ਵਿਦਿਆਰਥੀ ਪਾਜ਼ੀਟਿਵ ਆਏ ਹਨ, ਜੇਕਰ ਉਹ ਪ੍ਰੀਖਿਆ ਦੇਣ ਲਈ ਆਉਂਦੇ ਹਨ ਤਾਂ ਉਨ੍ਹਾਂ ਨੂੰ ਸੋਸ਼ਲ ਡਿਸਟੈਂਸਿੰਗ ਮਾਸਕ ਅਤੇ ਸੈਨੇਟਾਈਜ਼ਰ ਦੇ ਨਾਲ ਵੱਖਰੇ ਕਮਰੇ ‘ਚ ਬਿਠਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਲੁਧਿਆਣਾ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦੇ ਸਭ ਤੋਂ ਜਿਆਦਾ ਮਾਮਲੇ ਸਾਹਮਣੇ ਆ ਰਹੇ ਹਨ।
ਇਹ ਵੀ ਦੇਖੋ–